ਭਾਰਤ-ਕੈਨੇਡਾ: ਭਾਰਤ ਨੇ ਕੈਨੇਡਾਈ ਨਾਗਰਿਕਾਂ ਲਈ ਵੀਜ਼ਾ ਦੇਣ 'ਤੇ ਰੋਕ ਕਿਉਂ ਲਗਾਈ

ਤਸਵੀਰ ਸਰੋਤ, ANI
ਭਾਰਤ ਅਤੇ ਕੈਨੇਡਾ ਵਿਚਕਾਰ ਖ਼ਾਲਿਸਤਾਨ ਹਮਾਇਤੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੇ ਮਾਮਲੇ 'ਤੇ ਵਧਿਆ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ।
ਭਾਰਤ ਨੇ ਦੱਸਿਆ ਕਿ ਆਖ਼ਿਰ ਕੈਨੇਡਾਈ ਨਾਗਰਿਕਾਂ ਲਈ ਭਾਰਤ ਨੇ ਵੀਜ਼ਾ ਦੇਣ 'ਤੇ ਰੋਕ ਕਿਉਂ ਲਗਾਈ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਨੇਡਾ ਵਿੱਚ ਭਾਰਤੀ ਕੂਟਨੀਤਕਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਉੱਥੇ ਅਸਥਾਈ ਤੌਰ 'ਤੇ ਵੀਜ਼ਾ ਅਰਜ਼ੀਆਂ 'ਤੇ ਰੋਕ ਲਗਾਉਣੀ ਪਈ ਹੈ।
ਉਨ੍ਹਾਂ ਨੇ ਕਿਹਾ, "ਅਸੀਂ ਇਸ ਦੀ ਲਗਾਤਾਰ ਸਮੀਖਿਆ ਕਰਦੇ ਰਹਾਂਗੇ। ਫਿਲਹਾਲ ਅਸਥਾਈ ਤੌਰ 'ਤੇ ਵੀਜ਼ਾ ਅਰਜ਼ੀਆਂ 'ਤੇ ਰੋਕ ਲਗਾਈ ਹੈ।"
"ਇਸ ਤੋਂ ਇਲਾਵਾ ਕੂਟਨੀਤਕਾਂ ਵਿਚਾਲੇ ਨੰਬਰਾਂ ਦੀ ਸਮਾਨਤਾ ਹੋਣੀ ਚਾਹੀਦੀ ਹੈ। ਸਾਡੇ ਕੂਟਨੀਤਕ ਘੱਟ ਹਨ। ਅਸੀਂ ਦੇਖ ਰਹੇ ਹਾਂ ਕਿ ਕੈਨੇਡਾ ਵੱਲੋਂ ਕੂਟਨੀਕਤ ਦਖ਼ਲਅੰਦਾਜ਼ ਕੀਤੀ ਜਾ ਰਹੀ ਹੈ। ਇਸ ਲਈ ਅਸੀਂ ਇਹ ਫ਼ੈਸਲਾ ਲਿਆ ਹੈ।"ਉਨ੍ਹਾਂ ਨੇ ਅੱਗੇ ਇਹ ਵੀ ਕਿਹਾ, "ਕੈਨੇਡਾ ਨੇ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ, ਜਦਕਿ ਅਸੀਂ ਕੈਨੇਡਾ ਨਾਲ ਹਰ ਜਾਣਕਾਰੀ ਸਾਂਝੀ ਕਰ ਰਹੇ ਹਾਂ।
"ਇਸ ਵੇਲੇ ਮੁੱਖ ਮੁੱਦਾ ਅੱਤਵਾਦ ਦਾ ਹੈ ਅਤੇ ਉਸ 'ਤੇ ਕੰਮ ਹੋਣਾ ਚਾਹੀਦਾ ਹੈ।"
ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਇਸ ਤਣਾਅ ਦੌਰਾਨ ਭਾਰਤ ਨੇ ਫਿਲਹਾਲ ਲਈ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਹੈ।
ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਕੈਨੇਡਾ ਨੂੰ 20 ਅਜਿਹੇ ਲੋਕਾਂ ਦੀ ਸੂਚੀ ਦਿੱਤੀ ਹੈ, ਜਿਨ੍ਹਾਂ ਦੀ ਹਵਾਲਗੀ ਜਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।"
"ਪਰ ਕੈਨੇਡਾ ਸਰਕਾਰ ਨੇ ਇਨ੍ਹਾਂ ਬੰਦਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਖ਼ਿਲਾਫ਼ ਜਾਂਤਾਂ ਜਾਣਕਾਰੀ ਹੋਣੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਸਾਨੂੰ ਸੌਂਪਣਾ ਦੇਣਾ ਚਾਹੀਦਾ ਹੈ।"
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)



