ਇਮਰਾਨ ਖ਼ਾਨ ਨੂੰ ਰਾਹਤ, ਹੁਣ ਕੀ ਹੈ ਮਾਹੌਲ

ਇਮਰਾਨ ਖ਼ਾਨ ਗ੍ਰਿਫ਼ਤਾਰੀ ਮਾਮਲਾ

ਇਸਲਾਮਾਬਾਦ ਹਾਈ ਕੋਰਟ ਵਿੱਚ ਇਮਰਾਨ ਖ਼ਾਨ ਦੇ ਗ੍ਰਿਫ਼ਤਾਰੀ ਦੇ ਵਾਰੰਟ ਨੂੰ ਰੱਦ ਕਰਨ ਦੀ ਬੇਨਤੀ 'ਤੇ ਸੁਣਵਾਈ ਹੋਈ ਹੈ। ਅਦਾਲਤ ਨੇ ਵਕੀਲਾਂ ਦੀ ਦਲੀਲ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਦਾਲਤ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਕੱਲ੍ਹ ਯਾਨਿ ਵੀਰਵਾਰ ਸਵੇਰੇ 10 ਵਜੇ ਤੱਕ ਜ਼ਮਾਨ ਪਾਰਕ ਵਿੱਚ ਕੋਈ ਵੀ ਪੁਲਿਸ ਕਾਰਵਾਈ ਨਾ ਕੀਤੀ ਜਾਵੇ।

ਇਸ ਦੌਰਾਨ ਲਾਹੌਰ ਸਥਿਤ ਇਮਰਾਨ ਖ਼ਾਨ ਦੇ ਘਰ ਦੇ ਬਾਹਰੋਂ ਪੁਲਿਸ ਹਟ ਗਈ ਹੈ। ਖਬਰਾਂ 'ਚ ਦੱਸਿਆ ਜਾ ਰਿਹਾ ਹੈ ਕਿ ਲਾਹੌਰ 'ਚ ਹੋਣ ਵਾਲੇ ਪਾਕਿਸਤਾਨ ਸੁਪਰ ਲੀਗ ਦੇ ਮੈਚ ਕਾਰਨ ਇਹ ਕਦਮ ਚੁੱਕਿਆ ਗਿਆ ਹੈ।

ਦੂਜੇ ਪਾਸੇ ਹਾਈ ਕੋਰਟ 'ਚ ਸੁਣਵਾਈ ਦੀ ਸ਼ੁਰੂਆਤ 'ਚ ਇਮਰਾਨ ਖ਼ਾਨ ਦੇ ਵਕੀਲ ਖਵਾਜਾ ਹਾਰਿਸ ਨੇ ਇਸਲਾਮਾਬਾਦ ਹਾਈ ਕੋਰਟ ਦਾ 7 ਮਾਰਚ ਦਾ ਹੁਕਮ ਪੜ੍ਹਿਆ।

ਵੀਡੀਓ ਕੈਪਸ਼ਨ, ਲਾਹੌਰ: ਪੰਜਾਬ ਪੁਲਿਸ ਅਤੇ ਇਮਰਾਨ ਖ਼ਾਨ ਦੇ ਸਮਰਥਕ ਭਿੜੇ, ਤਣਾਅ ਬਰਕਰਾਰ

“ਮੈਂ ਮਾਨਸਿਕ ਤੌਰ ’ਤੇ ਤਿਆਰ ਹਾਂ। ਕਿਉਂਕਿ ਅੱਜ ਉਨ੍ਹਾਂ ਨੇ ਪੂਰ ਜ਼ੋਰ ਲਾਇਆ ਹੋਇਆ ਹੈ। ਜੇਲ੍ਹ ਵਿੱਚ ਕੀ ਹੋਵੇਗਾ ਮੈਨੂੰ ਨਹੀਂ ਪਤਾ ਮੈਂ ਹਰ ਚੀਜ਼ ਲਈ ਤਿਆਰ ਹਾਂ।”

ਇਹ ਸ਼ਬਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੀਬੀਸੀ ਉਰਦੂ ਨਾਲ ਮੰਗਲਵਾਰ ਦੇਰ ਰਾਤ ਗੱਲਬਾਤ ਦੌਰਾਨ ਕਹੇ। ਉਸ ਸਮੇਂ ਵੀ ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਫ਼ੋਰਸ ਗ੍ਰਿਫ਼ਤਾਰੀ ਲਈ ਜਦੋਜਹਿਦ ਕਰ ਰਹੀ ਸੀ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੰਗਲਵਾਰ ਦੁਪਿਹਰ ਤੋਂ ਹੀ ਲਾਹੌਰ ਵਿੱਚ ਰੌਲਾ ਪੈ ਰਿਹਾ ਸੀ। ਇਸ ਦੌਰਾਨ ਪੁਲਿਸ ਤੇ ਇਮਰਾਨ ਖ਼ਾਨ ਦੇ ਸਮਰਥਕਾਂ ਦਰਮਿਆਨ ਝੜਪਾਂ ਵੀ ਹੋਈਆਂ ਤੇ ਇਹ ਸਿਲਸਿਲਾ ਰਾਤ ਭਰ ਜਾਰੀ ਰਿਹਾ।

ਰਾਤ ਭਰ ਇਮਰਾਨ ਖ਼ਾਨ ਦੇ ਸਮਰਥਕ ਸੜਕਾਂ ’ਤੇ ਰਹੇ। ਕਈਆਂ ਨੂੰ ਤੜਕੇ 6 ਵਜੇ ਪੁਲਿਸ ਵਲੋਂ ਦਾਗ਼ੇ ਗਏ ਹੰਝੂ ਗ਼ੈਸ ਦੇ ਗੋਲ੍ਹਿਆਂ ਦੇ ਉੱਠਦੇ ਧੂੰਏ ਵਿੱਚ ਹੀ ਨਮਾਜ਼ ਪੜ੍ਹਦੇ ਦੇਖਿਆ ਗਿਆ।

ਇਮਰਾਨ ਖ਼ਾਨ

ਤਸਵੀਰ ਸਰੋਤ, Tarhub Asghar/BBC

ਤਸਵੀਰ ਕੈਪਸ਼ਨ, ਇਮਰਾਨ ਖ਼ਾਨ ਨੂੰ ਗ਼੍ਰਿਫ਼ਤਾਰ ਕਰਨ ਲਈ ਆਏ ਪੁਲਿਸ ਦਲ

ਇਮਰਾਨ ਖ਼ਾਨ ਵਲੋਂ ਇਸ ਦੌਰਾਨ ਇੱਕ ਵੀਡੀਓ ਬਿਆਨ ਵੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ, “ਪੁਲਿਸ ਨੇ ਸਾਡੇ ਲੋਕਾਂ ਉੱਤੇ ਹਮਲਾ ਕੀਤਾ ਹੈ। ਮੈਂ ਐਓਫ਼ੀਏਟ ਕਚਿਹਰੀ ਸੁਰੱਖਿਆ ਕਰਕੇ ਨਹੀਂ ਜਾ ਰਿਹਾ ਸੀ। ਤੇ ਹੁਣ ਪੁਲਿਸ ਦੀ ਤਿਆਰੀ ਮੁੜ ਚੱਲ ਰਹੀ ਹੈ।”

ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਖਿਲਾਫ਼ ਇਸਲਾਮਾਬਾਦ ਦੀ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ ਗ਼ੈਰ ਜਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਇਸਲਾਮਾਬਾਦ ਅਤੇ ਲਾਹੌਰ ਪੁਲਿਸ ਦੀਆਂ ਟੀਮਾਂ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਕਰਨ ਲਈ ਪਹੁੰਚੀਆਂ ਸਨ।

ਪਰ ਮੰਗਲਵਾਰ ਅਜਿਹਾ ਨਾ ਹੋ ਸਕਿਆਂ ਕਿਉਂਜੋ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਵਰਕਰਾਂ ਨੇ ਪੁਲਿਸ ਦਾ ਭਾਰੀ ਵਿਰੋਧ ਕੀਤਾ। ਜਿਸ ਦੌਰਾਨ ਪਥਰਾਅ ਤੇ ਪੁਲਿਸ ਵਲੋਂ ਗੋਲੀਬਾਰੀ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ।

ਇਮਰਾਨ ਖ਼ਾਨ ਦੇ ਰਿਹਾਇਸ਼ੀ ਇਲਾਕੇ ਲਾਹੌਰ ਦੇ ਜ਼ਮਾਨ ਪਾਰਕ ਨੂੰ ਤੇ ਅਤੇ ਉਨ੍ਹਾਂ ਦੇ ਘਰ ਨੂੰ ਜਾਣ ਵਾਲੇ ਹਰ ਰਾਹ ਨੂੰ ਪੁਲਿਸ ਨੇ ਸੀਲ ਕੀਤਾ ਹੋਇਆ ਸੀ।

ਇਮਰਾਨ ਖ਼ਾਨ
ਤਸਵੀਰ ਕੈਪਸ਼ਨ, ਇਮਰਾਨ ਖ਼ਾਨ ਨੇ ਮੰਗਲਵਾਰ ਦੇਰ ਰਾਤ ਬੀਬੀਸੀ ਨਾਲ ਗੱਲਬਾਤ ਕੀਤੀ

‘ਮੇਰੇ ਪਿੱਛੋਂ ਸਾਡੀ ਸਿਆਸੀ ਮੁਹਿੰਮ ਨੂੰ ਕੋਈ ਫ਼ਰਕ ਨਹੀਂ ਪਵੇਗਾ’-ਇਮਰਾਨ ਖ਼ਾਨ

ਇਮਰਾਨ ਖ਼ਾਨ ਨੇ ਬੀਬੀਸੀ ਉਰਦੂ ਦੀ ਪੱਤਰਕਾਰ ਫ਼ਰਹਤ ਜਾਵੇਦ ਨਾਲ ਗੱਲ ਕਰਦਿਆਂ ਘਰ ਦੇ ਅੰਦਰਲੇ ਹਾਲਾਤ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ, “ਘਰ ਦੇ ਅੰਦਰ ਗੈਸ ਗੋਲ੍ਹਿਆਂ ਦੇ ਸ਼ੈਲ ਪਏ ਹਨ।”

ਉਨ੍ਹਾਂ ਕਿਹਾ, “ਮੈਂ ਤਿਆਰ ਹਾਂ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਪਾਕਿਸਤਾਨ ਦੀ ਫ਼ੌਜ ਨੂੰ ਮੁਲਕ ਦੀ ਹੀ ਸਭ ਤੋਂ ਵੱਡੀ ਸਿਆਸੀ ਪਾਰਟੀ ਸਾਹਮਣੇ ਲਿਆ ਖੜ੍ਹਾ ਕਰ ਦਿੱਤਾ ਗਿਆ ਹੈ।”

ਇਹ ਪੁੱਛੇ ਜਾਣ ’ਤੇ ਕਿ ਜਿਸ ਤਰ੍ਹਾਂ ਵਿਰੋਧੀਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਇਮਰਾਨ ਖ਼ਾਨ ਜ਼ੇਲ੍ਹ ਜਾਣ ਤੋਂ ਡਰਦੇ ਹਨ ਕੀ ਉਨ੍ਹਾਂ ਨੂੰ ਫ਼ਿਕਰ ਹੈ ਕਿ ਉਨ੍ਹਾਂ ਦੀ ਸਿਆਸੀ ਮੁਹਿੰਮ ਨੂੰ ਇਸ ਤੋਂ ਕੋਈ ਨੁਕਸਾਨ ਪਹੁੰਚੇਗਾ, ਇਮਰਾਨ ਖ਼ਾਨ ਨੇ ਕਿਹਾ,“ਕੋਈ ਨੁਕਾਸਾਨ ਨਹੀਂ ਪਹੁੰਚੇਗਾ।”

“ਮੈਂ ਮੇਰੇ ਪਿੱਛੋਂ ਸਿਆਸੀ ਗਤੀਵਿਧੀਆਂ ਸੰਭਾਲਣ ਲਈ ਇੱਕ ਕਮੇਟੀ ਬਣਾ ਦਿੱਤੀ ਹੈ। ਉਹ ਦਿਨ ਪ੍ਰਤੀ ਦਿਨ ਦੇ ਸਾਰੇ ਕਾਰਜਾਂ ਨੂੰ ਸੰਭਾਲਣਗੇ।”

ਇਮਰਾਨ ਖ਼ਾਨ

ਤਸਵੀਰ ਸਰੋਤ, PTI

ਤਸਵੀਰ ਕੈਪਸ਼ਨ, ਇਮਰਾਨ ਦੇ ਘਰ ਵਿੱਚ ਗੈਸ ਦੇ ਗੋਲੇ ਦਾਗ਼ੇ ਗਏ

ਜੇਲ੍ਹ ਵਿੱਚ ਹੋਣ ਵਾਲੇ ਸੰਭਾਵਿਤ ਵਰਤਾਰੇ ਬਾਰੇ ਉਨ੍ਹਾਂ ਕਿਹਾ, “ਜੇਲ੍ਹ ’ਚ ਕੀ ਹੋਵੇਗਾ ਮੈਨੂੰ ਪਤਾ ਨਹੀਂ, ਪਰ ਮੈਂ ਹਰ ਚੀਜ਼ ਲਈ ਤਿਆਰ ਹਾਂ।”

ਇਮਰਾਨ ਖ਼ਾਨ ਨੇ ਕਿਹਾ ਕਿ ਫ਼ੌਜ ਦੇ ਮੁਖੀ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਤੋਂ ਕੀ ਫ਼ਾਇਦਾ ਹੋਵੇਗਾ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਉਨ੍ਹਾਂ ਸਾਬਕਾ ਫ਼ੌਜ ਮੁਖੀ ਨੂੰ ਵੀ ਚੋਣਾਂ ਜਲਦ ਕਰਵਾਉਣ ਬਾਰੇ ਬੇਨਤੀ ਕੀਤੀ ਸੀ ਤੇ ਹੁਣ ਮੌਜੂਦਾ ਫ਼ੌਜ ਮੁਖੀ ਨੂੰ ਵੀ ਅਜਿਹਾ ਹੀ ਕਹਿੰਦੇ ਹਨ।

ਜੇ ਚੋਣਾਂ ਦੌਰਾਨ ਉਹ ਜੇਲ੍ਹ ਵਿੱਚ ਹੁੰਦੇ ਹਨ ਤਾਂ ਕੀ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਪਹੁੰਚੇਗਾ? ਇਸ ਬਾਰੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਵਿਰੋਧੀ ਪਾਰਟੀਆਂ ਵਲੋਂ ਜੋ ਵੀ ਕੀਤਾ ਜਾਵੇ। ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ’ਤੇ ਭਰੋਸਾ ਹੈ।

ਇਮਰਾਨ ਖ਼ਾਨ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਇਮਰਾਨ ਦੇ ਸਮਰਥਕ ਉਨ੍ਹਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰਾਤ ਭਰ ਸੜਕਾਂ ’ਤੇ ਰਹੇ
BBC

ਤੋਸ਼ਾਖ਼ਾਨਾ ਮਾਮਲੇ ਵਿੱਚ ਇਮਰਾਨ ਖ਼ਾਨ ਦੀ ਗ਼ਿਫ਼ਤਾਰੀ ਲਈ ਪਹੁੰਚੀ ਪੁਲਿਸ

  • ਇਸਲਾਮਾਬਾਦ ਹਾਈ ਕੋਰਟ ਤੋਂ ਇਮਰਾਨ ਖ਼ਾਨ ਨੂੰ ਰਾਹਤ, ਵੀਰਵਾਰ ਸਵੇਰ ਤੱਕ ਕਾਰਵਾਈ 'ਤੇ ਰੋਕ।
  • ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੰਗਲਵਾਰ ਦੁਪਿਹਰ ਤੋਂ ਭਾਰੀ ਹੰਗਾਮਾ ਹੋਇਆ ਸੀ।
  • ਇਮਰਾਨ ਖਿਲਾਫ਼ ਇਸਲਾਮਾਬਾਦ ਦੀ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ ਗ਼ੈਰ ਜਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਸੀ।
  • ਇਸਲਾਮਾਬਾਦ ਅਤੇ ਲਾਹੌਰ ਪੁਲਿਸ ਦੀਆਂ ਟੀਮਾਂ ਜਦੋਂ ਭਾਰੀ ਫੋਰਸ ਬਲ ਨਾਲ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਪਹੁੰਚੀਆਂ ਤਾਂ ਉਨ੍ਹਾਂ ਨੂੰ ਇਮਰਾਨ ਦੀ ਪਾਰਟੀ ਪੀਟੀਆਈ ਦੇ ਵਰਕਰਾਂ ਦੇ ਭਾਰੀ ਹਿੰਸਕ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।
  • ਇਮਰਾਨ ਖਾਨ ਦਾ ਘਰ ਲਾਹੌਰ ਦੇ ਜ਼ਮਾਨ ਪਾਰਕ ਇਲਾਕੇ ਵਿੱਚ ਹੈ, ਅਤੇ ਉਨ੍ਹਾਂ ਦੇ ਘਰ ਨੂੰ ਜਾਣ ਵਾਲੇ ਹਰ ਇਲਾਕੇ ਨੂੰ ਪੁਲਿਸ ਨੇ ਸੀਲ ਕੀਤਾ ਹੋਇਆ ਸੀ।
  • ਪਥਰਾਅ ਦੌਰਾਨ ਪੁਲਿਸ ਨੇ ਭਾਰੀ ਫਾਇਰਿੰਗ ਵੀ ਹੋਣ ਦੀਆਂ ਰਿਪੋਰਟਾਂ ਸਨ।
  • ਮੌਕੇ ਉੱਤੇ ਮੌਜੂਦ ਬੀਬੀਸੀ ਪੱਤਰਕਾਰ ਤਰਹਬ ਅਸਗਰ ਮੁਤਾਬਕ ਪੁਲਿਸ ਨੇ ਵਰਕਰਾਂ ਨੂੰ ਖਿਡਾਉਣ ਲ਼ਈ ਲਾਠੀਚਾਰਜ ਕੀਤਾ ਗਿਆ ਤਾਂ ਅੱਗੋਂ ਇਮਰਾਨ ਸਮਰਥਕਾਂ ਨੇ ਪਥਰਾਅ ਕਰ ਦਿੱਤਾ।
  • ਹਾਲਾਤ ਵਿਗੜਦੇ ਦੇਖ ਪਾਕਿਸਤਾਨ ਰੇਜ਼ਰਜ਼ ਨੂੰ ਬੁਲਾ ਲਿਆ ਗਿਆ ਅਤੇ ਪੁਲਿਸ ਇਮਰਾਨ ਖਾਨ ਦੇ ਘਰ ਵਿੱਚ ਦਾਖਲ ਹੋ ਚੁੱਕੀ ਹੈ।
  • ਇਸੇ ਦੌਰਾਨ ਇਮਰਾਨ ਖਾਨ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਆਪਣੇ ਸਮਰਥਕਾਂ ਨੂੰ ਸੰਘਰਸ਼ ਦਾ ਰਾਹ ਨਾ ਛੱਡਣ ਦਾ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
BBC
ਇਮਰਾਨ ਖ਼ਾਨ
ਤਸਵੀਰ ਕੈਪਸ਼ਨ, ਬਿਜਲੀ ਅਤੇ ਇੰਟਰਨੈੱਟ ਸੇਵਾਵਾਂ ਜ਼ਮਾਨ ਪਾਰਕ ਵਿੱਚ ਬੰਦ ਕਰ ਦਿੱਤੀਆਂ ਗਈਆਂ ਹਨ।

ਤੋਸ਼ਾਖਾਨਾ ਮਾਮਲਾ ਜਿਸ ਵਿੱਚ ਇਮਰਾਨ ਨੂੰ ਗ਼੍ਰਿਫ਼ਤਾਰ ਕੀਤਾ ਜਾ ਰਿਹਾ ਹੈ?

ਤੋਸ਼ਾਖਾਨਾ ਇੱਕ ਸਰਕਾਰੀ ਵਿਭਾਗ ਹੁੰਦਾ ਹੈ। ਇੱਥੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਜਾਂ ਦੂਜੇ ਵੱਡੇ ਅਧਿਕਾਰੀਆਂ ਵੱਲੋਂ ਕਿਸੇ ਦੌਰੇ ਦੌਰਾਨ ਮਿਲੇ ਕੀਮਤੀ ਤੋਹਫ਼ੇ ਰੱਖੇ ਜਾਂਦੇ ਹਨ।

ਕਿਸੇ ਵੀ ਵਿਦੇਸ਼ ਯਾਤਰਾ ਵੇਲੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਇਨ੍ਹਾਂ ਤੋਹਫ਼ਿਆਂ ਦਾ ਰਿਕਾਰਡ ਰੱਖਦੇ ਹਨ ਅਤੇ ਵਤਨ ਵਾਪਸੀ 'ਤੇ ਤੋਸ਼ਾਖਾਨੇ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਂਦੇ ਹਨ।

ਤੋਸ਼ਾਖਾਨੇ ਵਿੱਚ ਰੱਖੀਆਂ ਚੀਜ਼ਾਂ ਨੂੰ ਯਾਦਗਾਰ ਵਜੋਂ ਦੇਖਿਆ ਜਾਂਦਾ ਹੈ। ਇੱਥੇ ਰੱਖੀਆਂ ਚੀਜ਼ਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਹੀ ਵੇਚਿਆ ਜਾ ਸਕਦਾ ਹੈ।

ਪਾਕਿਸਤਾਨ 'ਚ ਜੇਕਰ ਮਿਲੇ ਤੋਹਫ਼ੇ ਦੀ ਕੀਮਤ 30 ਹਜ਼ਾਰ ਰੁਪਏ ਤੋਂ ਘੱਟ ਹੈ ਤਾਂ ਵਿਅਕਤੀ ਇਸ ਨੂੰ ਮੁਫ਼ਤ 'ਚ ਆਪਣੇ ਕੋਲ ਰੱਖ ਸਕਦਾ ਹੈ।

ਉੱਥੇ ਹੀ ਜੇਕਰ ਤੋਹਫ਼ੇ ਦੀ ਕੀਮਤ 30 ਹਜ਼ਾਰ ਰੁਪਏ ਤੋਂ ਵੱਧ ਹੈ, ਤਾਂ ਉਸ ਦੀ ਕੀਮਤ ਦਾ 50 ਫੀਸਦ ਜਮ੍ਹਾਂ ਕਰਵਾ ਕੇ ਖਰੀਦਿਆ ਜਾ ਸਕਦਾ ਹੈ।

ਸਾਲ 2020 ਤੋਂ ਪਹਿਲਾਂ ਸਮਾਨ ਦੀ ਅਸਲ ਕੀਮਤ ਦਾ ਸਿਰਫ਼ 20 ਫੀਸਦੀ ਹੀ ਜਮ੍ਹਾ ਕਰਨਾ ਪੈਂਦਾ ਸੀ।

ਇਹਨਾਂ ਤੋਹਫ਼ਿਆਂ ਵਿੱਚ ਆਮ ਤੌਰ 'ਤੇ ਮਹਿੰਗੀਆਂ ਘੜੀਆਂ, ਸੋਨੇ ਅਤੇ ਹੀਰੇ ਦੇ ਗਹਿਣੇ, ਮਹਿੰਗਾ ਸਜਾਵਟੀ ਸਾਮਾਨ, ਯਾਦਗਾਰੀ ਚਿੰਨ੍ਹ, ਹੀਰਾ ਜੜੀ ਕਲਮ, ਕਰੌਕਰੀ ਅਤੇ ਕਾਲੀਨ ਸ਼ਾਮਲ ਹੁੰਦੇ ਹਨ।

ਦਰਅਸਲ, ਇਮਰਾਨ ਖ਼ਾਨ ਉੱਤੇ ਇਲਜ਼ਾਮ ਸਨ ਕਿ ਉਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਜੋ ਤੋਹਫ਼ੇ ਖਰੀਦੇ ਸਨ, ਉਨ੍ਹਾਂ ਬਾਰੇ ਚੋਣ ਕਮਿਸ਼ਨ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਸੀ।

ਇਮਰਾਨ ਖ਼ਾਨ

ਇਮਰਾਨ ਖ਼ਾਨ ਦੇ ਖਰੀਦੇ ਤੋਹਫ਼ੇ?

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਦੇ ਦੋ ਮਹੀਨਿਆਂ ਦੇ ਅੰਦਰ ਹੀ ਇਮਰਾਨ ਖ਼ਾਨ ਨੇ ਤੋਸ਼ਾਖਾਨਾ ਵਿੱਚ ਦੋ ਕਰੋੜ ਰੁਪਏ ਤੋਂ ਵੱਧ ਜਮ੍ਹਾਂ ਕਰਵਾ ਕੇ ਕਈ ਤੋਹਫ਼ੇ ਖਰੀਦੇ ਸਨ।

ਇਨ੍ਹਾਂ ਵਿੱਚ ਕਰੀਬ 85 ਲੱਖ ਰੁਪਏ ਦੀ ਇੱਕ ਗ੍ਰਾਫ ਘੜੀ, ਕਰੀਬ 60 ਲੱਖ ਰੁਪਏ ਦੀ ਇੱਕ ਕਫ਼ਿੰਗ, 87 ਲੱਖ ਰੁਪਏ ਦੀ ਇੱਕ ਪੈੱਨ ਅਤੇ ਅੰਗੂਠੀ ਸ਼ਾਮਲ ਹੈ।

ਇਸੇ ਤਰ੍ਹਾਂ ਇਮਰਾਨ ਖ਼ਾਨ ਨੇ ਤੋਸ਼ਾਖਾਨੇ ਤੋਂ 38 ਲੱਖ ਰੁਪਏ ਦੀ 7.5 ਲੱਖ ਰੁਪਏ ਦੀ ਰੋਲੇਕਸ ਘੜੀ ਅਤੇ 15 ਲੱਖ ਰੁਪਏ ਦੀ ਰੋਲੇਕਸ ਘੜੀ ਸਿਰਫ਼ 2.5 ਲੱਖ ਰੁਪਏ ਵਿੱਚ ਖਰੀਦੀ ਸੀ।

ਇਮਰਾਨ ਖ਼ਾਨ

ਤਸਵੀਰ ਸਰੋਤ, EPA-EFE/REX/Shutterstock

ਤਸਵੀਰ ਕੈਪਸ਼ਨ, ਪੀਟੀਆਈ ਵਰਕਰ ਤੇ ਪੁਲਿਸ ਦਰਮਿਆਨ ਮੰਗਲਵਾਰ ਦੁਪਿਹਰ ਤੋਂ ਝੜਪਾਂ ਚੱਲ ਰਹੀਆਂ ਹਨ

ਇਕ ਹੋਰ ਮੌਕੇ 'ਤੇ, ਇਮਰਾਨ ਖ਼ਾਨ ਨੇ 49 ਲੱਖ ਰੁਪਏ ਦੇ ਕਫਲਿੰਗ ਅਤੇ ਘੜੀਆਂ ਨਾਲ ਭਰਿਆ ਇੱਕ ਡੱਬਾ ਅੱਧੇ ਮੁੱਲ 'ਤੇ ਖਰੀਦਿਆ ਸੀ।

ਇਸ ਤੋਂ ਇਲਾਵਾ ਤੋਹਫ਼ੇ ਦੀ ਖਰੀਦੋ-ਫਰੋਖ਼ਤ ਲਈ 2 ਅਰਬ ਰੁਪਏ ਦੀ ਥਾਂ ਤੋਸ਼ਾਖਾਨੇ ਨੂੰ 80 ਲੱਖ ਰੁਪਏ ਦਿੱਤੇ।

ਦਸਤਾਵੇਜ਼ਾਂ ਮੁਤਾਬਕ ਕਥਿਤ ਤੌਰ 'ਤੇ ਵੇਚੀ ਗਈ ਘੜੀ ਵੀ ਚੋਣ ਕਮਿਸ਼ਨ ਦੀ ਸੂਚੀ ਵਿੱਚ ਦਰਜ ਨਹੀਂ ਸੀ।

ਇਹ ਘੜੀ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਆਪਣੀ ਪਹਿਲੀ ਸਾਊਦੀ ਅਰਬ ਫੇਰੀ ਦੌਰਾਨ ਤੋਹਫ਼ੇ ਵਜੋਂ ਮਿਲੀ ਸੀ।

ਇਸ ਦੀ ਲਾਗਤ 85 ਕਰੋੜ ਰੁਪਏ ਦੱਸੀ ਜਾਂਦੀ ਹੈ। ਇਮਰਾਨ ਖ਼ਾਨ ਨੇ ਇਹ ਘੜੀ 20 ਫੀਸਦੀ ਦੇ ਕੇ ਖਰੀਦ ਲਈ ਸੀ।

ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਬਣੇ ਹਾਲਾਤ ਦੀਆਂ ਕੁਝ ਤਸਵੀਰਾਂ

ਇਮਰਾਨ ਖ਼ਾਨ

ਤਸਵੀਰ ਸਰੋਤ, Tarhub Asghar/BBC

ਤਸਵੀਰ ਕੈਪਸ਼ਨ, ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਲਈ ਵੱਡੀ ਗਿਣਤੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ
ਇਮਰਾਨ ਖ਼ਾਨ

ਤਸਵੀਰ ਸਰੋਤ, Tarhub Asghar/BBC

ਇਮਰਾਨ ਖ਼ਾਨ

ਤਸਵੀਰ ਸਰੋਤ, Tarhub Asghar/BBC

ਤਸਵੀਰ ਕੈਪਸ਼ਨ, ਪੀਟੀਆਈ ਕਾਰਕੁਨਾਂ ਤੇ ਪੁਲਿਸ ਦਰਮਿਆਨ ਕਈ ਘੰਟਿਆਂ ਤੱਕ ਝੜਪਾਂ ਚੱਲਦੀਆਂ ਰਹੀਆਂ
ਇਮਰਾਨ ਖ਼ਾਨ

ਤਸਵੀਰ ਸਰੋਤ, Tarhub Asghar/BBC

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)