ਓਡੀਸ਼ਾ ਰੇਲ ਹਾਦਸਾ: ਪੀਐੱਮ ਮੋਦੀ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ-ਵੀਡੀਓ
ਓਡੀਸ਼ਾ ਰੇਲ ਹਾਦਸਾ: ਪੀਐੱਮ ਮੋਦੀ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ-ਵੀਡੀਓ
ਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਰੇਲ ਹਾਦਸੇ ਦਾ ਜਾਇਜ਼ਾ ਲਿਆ।
ਉਨ੍ਹਾਂ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਇਸ ਹਾਦਸੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਜੋ ਵੀ ਇਸ ਲਈ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਖ਼ਬਰ ਏਜੰਸੀ ਐਨਆਈ ਮੁਤਾਬਕ ਮੌਕੇ ’ਤੇ ਹੀ ਮੋਦੀ ਨੇ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨੂੰ ਫੋਨ ਕੀਤਾ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਕਿਹਾ।
ਇਸ ਤੋਂ ਬਾਅਦ ਵਿੱਚ ਉਹ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।
ਪੀਐੱਮ ਮੋਦੀ ਨੇ ਕਿਹਾ, “ਜੋ ਪਰਿਵਾਰ ਅਸੀਂ ਗੁਆਏ ਹਨ, ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ, ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਲ ਹੈ।”



