ਅਮ੍ਰਿਤਪਾਲ ਸਿੰਘ: ਪੰਜਾਬ ਦੀ ਸ਼ਾਂਤੀ ਤੇ ਅਮਨ ਲਈ ਅਸੀਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ -ਮਾਨ
ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕੀ ਕਿਹਾ?
- ਪੰਜਾਬ ਦੇ ਅਮਨ-ਚੈਨ ਸਾਡੀ ਪਹਿਲ ਹੈ
- ਦੇਸ਼ ਖ਼ਿਲਾਫ਼ ਪੰਜਾਬ ਵਿੱਚ ਪਨਪਣ ਵਾਲੀ ਕਿਸੇ ਵੀ ਤਾਕਤ ਨੂੰ ਬਖਸ਼ਿਆ ਨਹੀਂ ਜਾਵੇਗਾ।
- ਆਮ ਆਦਮੀ ਪਾਰਟੀ ਧਰਮ ਨਿਰਪੱਖ਼ ਪਾਰਟੀ ਹੈ।
- ਦੇਸ ਵਿਰੋਧੀ ਕਿਸੇ ਤਾਕਤ ਨੂੰ ਪੰਜਾਬ ਵਿੱਚ ਸਿਰ ਨਹੀਂ ਚੁੱਕਣ ਦਿਆਂਗੇ
- ਪੰਜਾਬ ਨੇ ਹਮੇਸ਼ਾ ਸੰਕਟ ਦੇ ਮੌਕੇ ਦੇਸ ਦੀ ਅਗਵਾਈ ਕੀਤੀ ਹੈ। ਚਾਹੇ ਉਹ ਆਜ਼ਾਦੀ ਦਾ ਮੌਕਾ ਹੋਵੇ ਜਾਂ ਹਰੀ ਕ੍ਰਾਂਤੀ ਦਾ।
- ਪੰਜਾਬ ਦੇ ਲੋਕ ਖ਼ੁੱਲ੍ਹ ਦਿਲ ਤੇ ਲੋਕਾਂ ਦੀ ਮਦਦ ਕਰਨ ਵਾਲੇ ਮੰਨੇ ਜਾਂਦੇ ਹਨ।
- ਜੇ ਕੋਈ ਪੰਜਾਬ ’ਤੇ ਮਾੜੀ ਅੱਖ ਰੱਖੇ ਤਾਂ ਪੰਜਾਬ ਇਸ ਨੂੰ ਬਰਦਾਸ਼ ਨਹੀਂ ਕਰਦਾ ਹੈ
- ਇਤਿਹਾਸ ਗਵਾਹ ਹੈ ਜੇ ਕਿਸੇ ਨੇ ਵੀ ਪੰਜਾਬ ਦੀ ਸਮਾਜਿਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪੰਜਾਬ ਨੇ ਉਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ।
- ਦੂਜਿਆਂ ਦੇ ਮੁੰਡਿਆਂ ਨੂੰ ਗ਼ੈਰ-ਕਾਨੂੰਨੀ ਕਾਰਵਾਈਆਂ ਲਈ ਉਤਸ਼ਾਹਿਤ ਕਰਨ ਨੂੰ ਕਹਿਣਾ ਸੌਖਾ ਹੈ।
- ਮੌਜੂਦਾ ਕਾਰਵਾਈ ਦੀ ਆਮ ਲੋਕਾਂ ਵਲੋਂ ਸ਼ਲਾਘਾ ਕੀਤੀ ਹੈ।
- ਉਨ੍ਹਾਂ ਪੰਜਾਬੀਆਂ ਦਾ ਅਮ੍ਰਿਤਪਾਲ ਸਿੰਘ ਖ਼ਿਲਾਫ਼ ਆਪਰੇਸ਼ਨ ਵਿੱਚ ਸਾਥ ਦੇਣ ਬਦਲੇ ਧੰਨਵਾਦ ਕੀਤਾ।
- ਪੰਜਾਬ ਦੀ ਸ਼ਾਂਤੀ ਤੇ ਅਮਨ ਲਈ ਅਸੀਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ।
- ਪੰਜਾਬ ਦੀ ਸ਼ਾਂਤੀ ਨੂੰ ਤੋੜ੍ਹਨ ਦਾ ਸੁਫ਼ਨਾ ਲੈਣਾ ਵੀ ਗ਼ਲਤਫਹਿਮੀ ਹੈ।
- ਦੁਨੀਆਂ ਭਰ ਦੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਨੰਬਰ ਇੱਕ ਸੂਬਾ ਸੀ ਤੇ ਨੰਬਰ ਇੱਕਸੂਬਾ ਬਣਾਵਾਂਗੇ।

ਅਮ੍ਰਿਤਪਾਲ ਸਿੰਘ ਕੌਣ ਹਨ
ਅਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦੇ ਪੁੱਤਰ ਦੀ ਜਾਨ ਨੂੰ ਖਤਰਾ ਹੈ।
ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪਾਪ੍ਰਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।
ਕਈ ਸਾਲ ਦੁਬਈ ਰਹਿਣ ਤੋਂ ਬਾਅਦ ਪਿਛਲੇ ਸਾਲ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਅਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾਂ ਸ਼ੁਰੂ ਕੀਤਾ।
ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
ਪੁਲਿਸ ਪਿਛਲੇ ਸ਼ਨੀਵਾਰ ਤੋਂ ਉਸ ਦਾ ਪਿੱਛਾ ਕਰ ਰਹੀ ਹੈ ਅਤੇ ਪੰਜਾਬ ਵਿੱਚ ਉਸ ਦੇ ਸਮਰਥਕਾਂ ਦੀ ਵੱਡੇ ਪੱਧਰ ਉੱਤੇ ਫੜੋ-ਫੜੀ ਚੱਲ ਰਹੀ ਹੈ।

ਅਮ੍ਰਿਤਪਾਲ ਮਾਮਲੇ ਵਿੱਚ ਹੁਣ ਤੱਕ ਕੀ -ਕੀ ਹੋਇਆ
ਅਮ੍ਰਿਤਪਾਲ ਤੇ ‘ਵਾਰਿਸ ਪੰਜਾਬ ਦੇ’ ਕਾਰਕੁਨਾਂ ਖ਼ਿਲਾਫ਼ ਪੰਜਾਬ ਪੁਲਿਸ 18 ਮਾਰਚ ਤੋਂ ਕਾਰਵਾਈ ਕਰ ਰਹੀ ਹੈ
ਪੁਲਿਸ ਮੁਤਾਬਕ ਅਮ੍ਰਿਤਪਾਲ ਫਰਾਰ ਹੋ ਗਿਆ ਪਰ ਉਨ੍ਹਾਂ ਦੇ 154 ਕਾਰਕੁਨ ਹਿਰਾਸਤ ਵਿੱਚ ਹਨ
ਮੋਬਾਇਲ ਇੰਟਰਨੈੱਟ ਉੱਤੇ 18 ਮਾਰਚ ਨੂੰ ਹੀ ਪਾਬੰਦੀ ਲਾ ਦਿੱਤੀ ਸੀ, ਜੋ ਹੁਣ 3 ਜ਼ਿਲ੍ਹਿਆਂ ਤੱਕ ਸੀਮਤ ਹੈ
ਅਮ੍ਰਿਤਪਾਲ ਦੇ ਪਿਤਾ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ
‘ਵਾਰਿਸ ਪੰਜਾਬ ਦੇ’ ਵਕੀਲ ਨੇ ਹਾਈਕੋਰਟ ਵਿੱਚ ਬੰਦੀ ਨੂੰ ਪੇਸ਼ ਕਰਵਾਉਣ ਲ਼ਈ ਪਟੀਸ਼ਨ ਪਾਈ
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੰਨੀ ਵੱਡੀ ਪੁਲਿਸ ਨਫ਼ਰੀ ਵਿੱਚ ਉਹ ਕਿਵੇਂ ਬਚ ਗਿਆ
ਪੁਲਿਸ ਮੁਤਾਬਕ ਅਮ੍ਰਿਤਪਾਲ ਦਾ ਆਖਰੀ ਵਾਰ ਇੱਕ ਵੀਡੀਓ ਨੰਗਲ ਅੰਬੀਆਂ ਗੁਰਦੁਆਰੇ ਵਿੱਚ ਦਿਖਿਆ
ਅਮ੍ਰਿਤਪਾਲ ਦੇ 7 ਸਾਥੀਆਂ ਨੂੰ ਦਿਬੜੂਗੜ੍ਹ ਅਸਾਮ ਭੇਜਿਆ ਗਿਆ ਹੈ, ਉਨ੍ਹਾਂ ਉੱਤੇ NSA ਲੱਗਿਆ ਹੈ
ਪੰਜਾਬ ਵਿੱਚ ਭਾਰੀ ਪੁਲਿਸ ਫੋਰਸ ਤੈਨਾਤ ਹੈ ਅਤੇ ਨਾਕੇਬੰਦੀ ਕੀਤੀ ਗਈ ਹੈ ਤੇ ਫਲੈਗ ਮਾਰਚ ਹੋ ਰਹੇ ਹਨ
ਪੰਜਾਬ ਸਣੇ ਇੰਗਲੈਂਡ, ਅਮਰੀਕਾ ਵਰਗੀਆਂ ਥਾਵਾਂ ਉੱਤੇ ਅਮ੍ਰਿਤਪਾਲ ਦੇ ਹੱਕ ਵਿੱਚ ਮੁਜ਼ਾਹਰੇ ਵੀ ਹੋਏ ਹਨ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)



