ਭਾਨਾ ਸਿੱਧੂ ਦੇ ਹੱਕ ’ਚ ਭਗਵੰਤ ਮਾਨ ਦੀ ਕੋਠੀ ਘੇਰਨ ਲਈ ਇਕੱਠੇ ਹੋਏ ਕਿਸਾਨ ਤੇ ਨੌਜਵਾਨ, ਚੰਨੀ ਸਣੇ ਕਈ 'ਨਜ਼ਰਬੰਦ'

ਤਸਵੀਰ ਸਰੋਤ, BBC/Kulveer Singh
ਸਮਾਜਿਕ ਕਾਰਕੁਨ ਭਾਨਾ ਸਿੱਧੂ ’ਤੇ ਦਰਜ ਪੁਲਿਸ ਕੇਸਾਂ ਦੇ ਵਿਰੋਧ ’ਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਘੇਰਨ ਜਾ ਰਹੇ ਸੈਂਕੜੇ ਲੋਕਾਂ ਨੂੰ ਸ਼ਨੀਵਾਰ ਨੂੰ ਕਈ ਥਾਵਾਂ ਉੱਤੇ ਰੋਕ ਲਿਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧ ਰਹੇ ਕਿਸਾਨਾਂ, ਨੌਜਵਾਨਾਂ ਤੇ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੀ ਪੁਲਿਸ ਨਾਲ ਤਕਰਾਰ ਵੀ ਹੋਈ।
ਹਾਲਾਂਕਿ, ਇਸ ਦੇ ਬਾਵਜੂਦ ਵੀ ਵੱਡੀ ਗਿਣਤੀ ਲੋਕ ਸੰਗਰੂਰ ਸ਼ਹਿਰ ਅੰਦਰ ਦਾਖ਼ਲ ਹੋ ਗਏ।
ਮੁਜ਼ਾਹਰਾਕਾਰੀ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਕਰ ਰਹੇ ਸਨ।
ਪੁਲਿਸ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਕਾਕਾ ਸਿੱਧੂ ਉਰਫ ਭਾਨਾ ਸਿੱਧੂ ਉੱਤੇ ਪੰਜਾਬ ਪੁਲਿਸ ਵੱਲੋਂ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
ਇਨ੍ਹਾਂ ਵਿੱਚ ਇੱਕ ਟਰੈਵਲ ਏਜੰਟ ਨੂੰ ਧਮਕਾਉਣ ਅਤੇ ਚੋਰੀ ਦੇ ਇਲਜ਼ਾਮ ਵੀ ਸ਼ਾਮਲ ਹਨ।
ਇਹ ਕਿਹਾ ਜਾ ਰਿਹਾ ਹੈ ਕਿ ਭਾਨਾ ਸਿੱਧੁ ਉੱਤੇ ਕੇਸ ਸਰਕਾਰ ਦੇ ਵਿਰੁੱਧ ਬੋਲਣ ਕਾਰਨ ਦਰਜ ਕੀਤੇ ਗਏ ਹਨ।
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਉਹਨਾਂ ਨੂੰ ਸੰਗਰੂਰ ਜਾਣ ਤੋਂ ਰੋਕਿਆ ਹੈ।
ਰਿਪੋਰਟ- ਕੁਲਵੀਰ ਸਿੰਘ, ਐਡਿਟ- ਗੁਰਕਿਰਤਪਾਲ ਸਿੰਘ



