You’re viewing a text-only version of this website that uses less data. View the main version of the website including all images and videos.
ਅਗਨੀਵੀਰ 'ਤੇ ਰਾਹੁਲ ਗਾਂਧੀ ਅਤੇ ਰਾਜਨਾਥ ਸਿੰਘ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ
ਪੰਜਾਬ ਦੇ ਜਿਸ ਅਗਨਵੀਰ ਅਜੈ ਕੁਮਾਰ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਸਹੂਲਤਾਂ ਨਾ ਦਿੱਤੇ ਜਾਣ ਦੇ ਮੁੱਦੇ ਉੱਤੇ ਰਾਹੁਲ ਗਾਂਧੀ ਦੀ ਰਾਜਨਾਥ ਸਿੰਘ ਨਾਲ ਲੋਕ ਸਭਾ ਵਿੱਚ ਬਹਿਸ ਹੋਈ, ਮੋਦੀ ਨੇ ਵੀ ਬਿਆਨ ਦਿੱਤਾ। ਉਸ ਦੇ ਮਾਪਿਆਂ ਨੇ ਇਹ ਦੱਸੀ ਸੱਚਾਈ...
ਅਗਨੀਪਥ ਕੀ ਹੈ ਯੋਜਨਾ
ਭਾਰਤ ਸਰਕਾਰ ਦੀ ਪਿਛਲੇ ਸਾਲ ਹੋਈ ਅਗਨੀਪਥ ਯੋਜਨਾ ਤਹਿਤ ਨੌਜਵਾਨ ਚਾਰ ਸਾਲ ਲਈ ਭਾਰਤੀ ਫ਼ੌਜ ਵਿੱਚ ਭਰਤੀ ਹੁੰਦੇ ਹਨ ਜਿਨ੍ਹਾਂ ਨੂੰ ਅਗਨੀਵੀਰ ਕਿਹਾ ਜਾਂਦਾ ਹੈ।
ਇਨ੍ਹਾਂ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਚਾਰ ਸਾਲ ਬਾਅਦ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ।
ਇਨ੍ਹਾਂ ਚੁਣੇ ਹੋਏ ਨੌਜਵਾਨਾਂ ਵਿੱਚੋਂ 25 ਫ਼ੀਸਦੀ ਤੱਕ ਦੀ ਅੱਗੇ ਸੈਨਾ ਵਿੱਚ ਭਰਤੀ ਵੀ ਹੋ ਸਕੇਗੀ। ਇਨ੍ਹਾਂ ਨੌਜਵਾਨਾਂ ਦੀ ਉਮਰ 17.5 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ।
ਇਸ ਲਈ 12 ਜਮਾਤਾਂ ਪਾਸ ਹੋਣੀਆਂ ਜ਼ਰੂਰੀ ਹਨ ਪਰ ਜੇਕਰ ਕੋਈ ਨੌਜਵਾਨ 10 ਜਮਾਤਾਂ ਪੜ੍ਹਿਆ ਹੈ ਤਾਂ ਉਸ ਨੂੰ ਬਾਰ੍ਹਵੀਂ ਜਮਾਤ ਕਰਵਾਉਣ ਦੀ ਕੋਸ਼ਿਸ਼ ਦੀ ਤਜਵੀਜ਼ ਹੈ।
ਇਸ ਦੌਰਾਨ ਅਗਨੀਵੀਰ ਨੌਜਵਾਨਾਂ ਨੂੰ ਸਰਕਾਰ ਵੱਲੋਂ ਤਨਖਾਹ ਸ਼ੁਰੂਆਤ ਵਿੱਚ 30 ਹਜ਼ਾਰ ਮਿਲਦੀ ਹੈ।
ਡਿਊਟੀ ਦੌਰਾਨ ਜੇਕਰ ਕੋਈ 100 ਫੀਸਦ ਤੱਕ ਅਪਾਹਜ ਹੋ ਜਾਂਦਾ ਹੈ ਤਾਂ ਉਸ ਨੂੰ 44 ਲੱਖ, 75 ਫੀਸਦ ਅਪਾਹਜ ਹੋਣ ਉੱਤੇ, 25 ਲੱਖ ਅਤੇ 50 ਫੀਸਦ ਅਪਾਹਜ ਹੋਣ ਉੱਤੇ 15 ਲੱਖ ਦੀ ਮਦਦ ਮਿਲੇਗੀ
ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਨੂੰ ਸਰਕਾਰ ਵੱਲੋਂ 44 ਲੱਖ ਰੁਪਏ ਦੀ ਸਹਾਇਤੀ ਰਾਸ਼ੀ ਮਿਲੇਗੀ ਤੇ ਜਿੰਨੇ ਸਾਲ ਦੀ ਨੌਕਰੀ ਬਚੀ ਹੋਵੇਗੀ, ਉਸ ਦੀ ਤਨਖ਼ਾਹ ਵੀ ਮਿਲੇਗੀ।
ਸਰਕਾਰੀ ਨੌਕਰੀ ਵਾਲੇ ਸਾਰੇ ਭੱਤੇ ਦਿੱਤੇ ਜਾਣਗੇ ਜਿਵੇਂ ਜੋਖ਼ਮ, ਰਾਸ਼ਨ, ਵਰਦੀ ਅਤੇ ਯਾਤਰਾ ਦੌਰਾਨ ਕਿਰਾਏ ਵਿੱਚ ਛੋਟ ਮਿਲੇਗੀ।
ਰਿਪੋਰਟ : ਗੁਰਮਿੰਦਰ ਸਿੰਘ ਗਰੇਵਾਲ, ਐਡਿਟ : ਸ਼ਾਦ ਮਿਦਤ