ਲੁਧਿਆਣਾ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਫੈਕਟਰੀ ਦੇ ਬਾਹਰ ਪੱਕਾ ਧਰਨਾ ਕਿਉਂ ਲਾਇਆ
ਲੁਧਿਆਣਾ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਫੈਕਟਰੀ ਦੇ ਬਾਹਰ ਪੱਕਾ ਧਰਨਾ ਕਿਉਂ ਲਾਇਆ

ਤਸਵੀਰ ਸਰੋਤ, gurminder grewal/BBC
ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ’ਚ ਲੱਗੀ ਬਾਇਓਗੈਸ ਫੈਕਟਰੀ ਦੇ ਬਿਲਕੁਲ ਸਾਹਮਣੇ ਆਲੇ ਦੁਆਲੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪੱਕਾ ਧਰਨਾ ਲਾਇਆ ਹੋਇਆ ਹੈ।
ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਮੁੱਦੇ ਦਾ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ ਲੋਕ ਸਭਾ ਚੋਣਾਂ ਦਾ ਵੀ ਬਾਈਕਾਟ ਕੀਤਾ ਸੀ।
ਮੁਜ਼ਾਹਰਾਕਾਰੀਆਂ ਦਾ ਇਲਜ਼ਾਮ ਹੈ ਕਿ ‘ਫਾਰਮ ਗੈਸ’ ਨਾਂ ਦੀ ਫੈਕਟਰੀ ਵਿੱਚੋਂ ਆਉਂਦੀ ਬਦਬੋਅ ਨੇ ਉਨ੍ਹਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ।
ਫੈਕਟਰੀ ਅਧਿਕਾਰੀਆਂ ਮੁਤਾਬਕ ਬਦਬੋਅ ਦਾ ਕਾਰਨ ਫੈਕਟਰੀ ਵਿੱਚ ਵਰਤੀ ਜਾਣ ਵਾਲੀ ਗੰਨੇ ਦੀ ਮੈਲ ਹੈ, ਹਾਲਾਂਕਿ ਕਿਹਾ ਕਿ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਮਸਲੇ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਮੁਤਾਬਕ ਇਸ ਮੁੱਦੇ ਦਾ ਨਿਪਟਾਰਾ ਕੀਤਾ ਜਾਵੇਗਾ।
ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ, ਐਡਿਟ- ਗੁਰਕਿਰਤਪਾਲ ਸਿੰਘ



