ਸੰਦੀਪ ਸਿੰਘ ਨੇ ਕੇਸ ਦਰਜ ਹੋਣ ਮਗਰੋਂ ਖੇਡ ਮੰਤਰੀ ਦਾ ਅਹੁਦਾ ਛੱਡਿਆ, ਪੀੜਤਾ ਨੇ ਸ਼ਿਕਾਇਤ ਵਿੱਚ ਕੀ ਕੁਝ ਕਿਹਾ

ਤਸਵੀਰ ਸਰੋਤ, Getty Images
ਇੱਕ ਮਹਿਲਾ ਜੂਨੀਅਰ ਕੋਚ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਉੱਤੇ ਪਿੱਛਾ ਕਰਨ, ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦੇ ਇਲਜ਼ਾਮ ਹੇਠ ਇੱਕ ਐੱਫਆਈਆਰ ਦਰਜ ਕੀਤੀ ਹੈ।
ਜਾਣਕਾਰੀ ਮੁਤਾਬਕ, ਇਹ ਐੱਫਆਈਆਰ ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਰੈਂਕ ਦੇ ਇੱਕ ਪੁਲਿਸ ਅਧਿਕਾਰੀ ਨੇ ਬੀਬੀਸੀ ਨੂੰ ਦੱਸਿਆ ਕਿ ਸੰਦੀਪ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਐੱਫਆਈਆਰ ਦਰਜ ਹੋਣ ਤੋਂ ਕੁਝ ਘੰਟਿਆਂ ਬਾਅਦ ਸੰਦੀਪ ਸਿੰਘ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਉਨ੍ਹਾਂ ਨੇ ਖੇਡ ਮੰਤਰਾਲੇ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤੀ ਹੈ।
ਹਾਲਾਂਕਿ ਸੰਦੀਪ ਸਿੰਘ ਨੇ ਮਹਿਲਾ ਅਥਲੀਟ ਅਤੇ ਕੋਚ ਦੇ ਸਾਰੇ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1

ਕੀ ਹੈ ਮਾਮਲਾ ?
- ਸਾਬਕਾ ਹਾਕੀ ਖਿਡਾਰੀ ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਉੱਪਰ ਕੇਸ ਦਰਜ।
- ਸੰਦੀਪ ਸਿੰਘ ਨੇ ਦੇ ਖੇਡ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ।
- ਮਹਿਲਾ ਜੂਨੀਅਰ ਕੋਚ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ।
- ਐੱਫਆਈਆਰ ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੀਤੀ ਗਈ ਹੈ।

ਮਹਿਲਾ ਕੋਚ ਨੇ ਕੀ ਕਿਹਾ?
ਅਖ਼ਬਾਰ 'ਇੰਡੀਅਨ ਐਕਸਪ੍ਰੈਸ' ਦੀ ਖ਼ਬਰ ਮੁਤਾਬਕ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਹਿਲਾ ਕੋਚ ਨੇ ਕਿਹਾ ਕਿ ''ਮੈਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ। ਮੈਂ ਆਪਣੀ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ ਹੈ। ਮੈਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਡਰਦੇ ਮਾਰੇ ਮੈਂ ਫੋਨ ਚੁੱਕਣਾ ਬੰਦ ਕਰ ਦਿੱਤਾ ਸੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਮਹਿਲਾ ਨੇ ਕਿਹਾ, ''ਮੰਤਰੀ ਨੇ ਫਰਵਰੀ ਤੋਂ ਨਵੰਬਰ ਦਰਮਿਆਨ ਦਫ਼ਤਰ ਅਤੇ ਹੋਰ ਥਾਵਾਂ 'ਤੇ ਜਿਨਸੀ ਸ਼ੋਸ਼ਣ ਕੀਤਾ। ਇੱਕ ਵਾਰ ਉਨ੍ਹਾਂ ਨੇ ਮੈਨੂੰ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੇ ਘਰ ਆਉਣ ਲਈ ਕਿਹਾ।''
''ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਮੇਰੇ ਨਾਲ ਗੱਲ ਕਰਦੇ ਰਹਿੰਦੇ ਸਨ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਪਣੇ ਘਰ ਮੈਨੂੰ ਅਣਉਚਿਤ ਢੰਗ ਨਾਲ ਛੂਹਿਆ ਸੀ। ਮੈਂ ਸਾਰੀ ਘਟਨਾ ਦੀ ਜਾਣਕਾਰੀ ਚੰਡੀਗੜ੍ਹ ਪੁਲਿਸ ਨੂੰ ਦੇ ਦਿੱਤੀ ਹੈ।''
ਮਹਿਲਾ ਅਨੁਸਾਰ, ਉਸ ਨੇ ਮੰਤਰੀ ਨੂੰ ਧੱਕਾ ਦੇ ਕੇ ਆਪਣੇ ਆਪ ਨੂੰ ਬਚਾਇਆ ਅਤੇ ਭੱਜ ਕੇ ਘਰ ਵਿੱਚੋਂ ਬਾਹਰ ਆ ਗਈ।
ਮਹਿਲਾ ਨੇ ਕਿਹਾ ਕਿ ਸੰਦੀਪ ਸਿੰਘ ਨੇ ਉਨ੍ਹਾਂ ਨੂੰ ਕਿਹਾ, ‘’ਤੂੰ ਮੈਨੂੰ ਖ਼ੁਸ਼ ਰੱਖ, ਮੈਂ ਤੈਨੂੰ ਖ਼ੁਸ਼ ਰੱਖਾਂਗਾ।’’
ਮਹਿਲਾ ਦਾ ਇਲਜ਼ਾਮ ਹੈ ਸੰਦੀਪ ਸਿੰਘ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਕਿਸੇ ਸਟਾਫ਼ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ।
ਸ਼ਿਕਾਇਤਕਰਤਾ ਔਰਤ ਇਕੱਲੀ ਹੀ ਪੁਲਿਸ ਹੈੱਡਕੁਆਰਟਰ ਪਹੁੰਚੀ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸੰਦੀਪ ਸਿੰਘ ਵੱਲੋਂ ਭੇਜੇ ਗਏ ਸੰਦੇਸ਼ਾਂ ਦਾ ਰਿਕਾਰਡ ਨਹੀਂ ਹੈ ਕਿਉਂਕਿ ਸੰਦੀਪ ਨੇ ਸੰਦੇਸ਼ 'ਡਿਸਅਪਿਅਰਿੰਗ ਮੋਡ’ ਵਿੱਚ ਭੇਜਿਆ ਸੀ।

ਇਹ ਵੀ ਪੜ੍ਹੋ:


ਤਸਵੀਰ ਸਰੋਤ, Getty Images
ਸੰਦੀਪ ਸਿੰਘ ਨੇ ਕੀ ਕਿਹਾ?
ਮਹਿਲਾ ਕੋਚ ਨੇ ਸੰਦੀਪ ਸਿੰਘ ਖ਼ਿਲਾਫ਼ ਸਭ ਤੋਂ ਪਹਿਲਾਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਜੈ ਸਿੰਘ ਚੌਟਾਲਾ ਦੀ ਪ੍ਰੈੱਸ ਕਾਨਫਰੰਸ ਵਿੱਚ ਇਲਜ਼ਾਮ ਲਗਾਏ ਸਨ।
ਇਹ ਪ੍ਰੈੱਸ ਕਾਨਫਰੰਸ ਸ਼ੁੱਕਰਵਾਰ ਨੂੰ ਇੰਡੀਅਨ ਨੈਸ਼ਨਲ ਲੋਕ ਦਲ ਦੇ ਦਫ਼ਤਰ ਵਿੱਚ ਹੋਈ ਸੀ।
'ਟਾਈਮਜ਼ ਆਫ ਇੰਡੀਆ' ਦੀ ਖ਼ਬਰ ਮੁਤਾਬਕ ਮਹਿਲਾ ਕੋਚ ਵੱਲੋਂ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਇਸ ਦੇ ਜਵਾਬ 'ਚ ਸੰਦੀਪ ਸਿੰਘ ਨੇ ਵੀ ਇੱਕ ਪ੍ਰੈੱਸ ਕਾਨਫਰੰਸ ਕੀਤੀ।
ਆਪਣੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ, "ਜੂਨੀਅਰ ਕੋਚ (ਮਹਿਲਾ) ਝੱਜਰ ਵਿੱਚ ਤਾਇਨਾਤ ਸਨ, ਪਰ ਉਹ ਪੰਚਕੂਲਾ ਵਿੱਚ ਵੀ ਰਹਿਣਾ ਚਾਹੁੰਦੇ ਸਨ।"
''ਮੈਂ ਉਨ੍ਹਾਂ ਨੂੰ ਵਿਭਾਗ ਵਿੱਚ ਅਪਲਾਈ ਕਰਨ ਲਈ ਕਿਹਾ ਸੀ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਸੀ ਕਿ ਖਿਡਾਰੀਆਂ ਵਿਚਕਾਰ ਇਸ ਤਰ੍ਹਾਂ ਤਾਲਮੇਲ ਰੱਖਣ ਕਿ ਕਿਸੇ ਦੀ ਸਿਖਲਾਈ ਪ੍ਰਭਾਵਿਤ ਨਾ ਹੋਵੇ।''
''ਇਸ ਇਲਜ਼ਾਮ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ। ਮੈਂ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ।''

ਤਸਵੀਰ ਸਰੋਤ, Getty Images
ਕੌਣ ਹਨ ਸੰਦੀਪ ਸਿੰਘ?
ਸੰਦੀਪ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਨ ਅਤੇ ਹਰਿਆਣਾ ਸਰਕਾਰ ਵਿੱਚ ਖੇਡ ਮੰਤਰੀ ਵੀ ਹਨ।
ਫਿਲਹਾਲ ਉਹ ਇਨ੍ਹਾਂ ਸਾਰੇ ਇਲਜ਼ਾਮਾਂ ਦੇ ਚੱਲਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ।
ਡਰੈਗ ਫਲਿੱਕਰ ਸੰਦੀਪ ਨੂੰ ਪੈਨਲਟੀ ਕਾਰਨਰ ਦਾ ਮਾਹਿਰ ਮੰਨਿਆ ਜਾਂਦਾ ਹੈ।
ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ 2010 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਫਿਲਮਕਾਰ ਸ਼ਾਦ ਅਲੀ ਨੇ ਸੰਦੀਪ ਸਿੰਘ ਦੀ ਜ਼ਿੰਦਗੀ 'ਤੇ ‘ਸੂਰਮਾ’ ਨਾਂ ਦੀ ਫ਼ਿਲਮ ਬਣਾਈ ਹੈ।
ਫ਼ਿਲਮ 'ਚ ਦਿਲਜੀਤ ਦੋਸਾਂਝ ਨੇ ਸੰਦੀਪ ਸਿੰਘ ਦਾ ਕਿਰਦਾਰ ਨਿਭਾਇਆ ਹੈ।












