ਆਪ੍ਰੇਸ਼ਨ ਬਲੂ ਸਟਾਰ ਦੇ 41 ਸਾਲ: ਹਿੰਸਾ ਦੇ ਗਵਾਹ ਪੀੜਤਾਂ ਦੀ ਕਹਾਣੀ

ਜੂਨ 1984 ਦੇ ਪਹਿਲੇ ਹਫ਼ਤੇ ਭਾਰਤੀ ਫੌਜ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉੱਤੇ ਕੀਤਾ ਗਿਆ ਫੌਜੀ ਹਮਲਾ, ਆਪ੍ਰੇਸ਼ਨ ਬਲੂ ਸਟਾਰ ਇਸ ਸਮੁੱਚੇ ਦੌਰ ਦੀ ਅਹਿਮ ਘਟਨਾ ਸੀ।
ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਰਕਾਰੀ ਵ੍ਹਾਈਟ ਪੇਪਰ ਮੁਤਾਬਕ 493 ਆਮ ਲੋਕ ਤੇ 83 ਫੌਜੀ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।
ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਕਰੀਬ ਡੇਢ ਦਹਾਕਾ ਪੰਜਾਬ ਹਿੰਸਾ ਦੇ ਦੌਰ ਵਿੱਚ ਤਪਦਾ ਰਿਹਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਮੁਤਾਬਕ ਖੜਾਕੂਵਾਦ ਦੇ ਇਸ ਦੌਰ ਦੌਰਾਨ 21,700 ਮੌਤਾਂ ਹੋਣ ਦਾ ਦਾਅਵਾ ਕੀਤਾ ਸੀ।
ਹਾਲਾਂਕਿ, ਬੀਬੀਸੀ ਸੁਤੰਤਰ ਤੌਰ ਉੱਤੇ ਮੌਤਾਂ ਦੇ ਇਨ੍ਹਾਂ ਅੰਕੜਿਆਂ ਦੀ ਪੁਸ਼ਟੀ ਨਹੀਂ ਕਰਦਾ।
ਅਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਅਸੀਂ ਪੰਜਾਬ ਦੇ ਕੁਝ ਅਜਿਹੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਕਹਾਣੀ ਸੁਣੀ ਜਿਨ੍ਹਾਂ ਦਾ ਸਭ ਕੁਝ ਇਸ ਦੌਰ ਦੀ ਭੇਂਟ ਚੜ ਗਿਆ।
ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ, ਐਡਿਟ - ਗੁਲਸ਼ਨ ਕੁਮਾਰ
(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)



