ਅਫ਼ਗਾਨਿਸਤਾਨ 'ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ, ਹਜ਼ਾਰਾਂ ਘਰ ਤਬਾਹ

ਵੀਡੀਓ ਕੈਪਸ਼ਨ, ਅਫਗਾਨਿਸਤਾਨ ਦੇ ਉੱਤਰੀ ਇਲਾਕਿਆਂ 'ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ
ਅਫ਼ਗਾਨਿਸਤਾਨ 'ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ, ਹਜ਼ਾਰਾਂ ਘਰ ਤਬਾਹ
ਅਫਗਾਨਿਸਤਾਨ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਵਰਲਡ ਫੂਡ ਪ੍ਰੋਗਰਾਮ ਮੁਤਾਬਕ 2,011 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ।

ਅਫਗਾਨਿਸਤਾਨ ਦੇ ਉੱਤਰੀ ਇਲਾਕਿਆਂ 'ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਵੀ ਖ਼ਦਸ਼ਾ ਹੈ।

ਤਾਲਿਬਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੜ੍ਹਾਂ ਕਾਰਨ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਹਾਲਾਂਕਿ, ਮਨੁੱਖਤਾਵਾਦੀ ਸੰਗਠਨ ਵਰਲਡ ਫੂਡ ਪ੍ਰੋਗਰਾਮ ਮੁਤਾਬਕ ਹੜ੍ਹਾਂ ਕਾਰਨ 300 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਬਘਲਾਨ ਸੂਬੇ ਦੇ ਪੰਜ ਜ਼ਿਲ੍ਹੇ ਸ਼ੁੱਕਰਵਾਰ ਰਾਤ ਤੋਂ ਹੜ੍ਹ ਦੀ ਲਪੇਟ ਵਿੱਚ ਹਨ। ਇਨ੍ਹਾਂ ਘਰਾਂ ਨੂੰ ਹੋਏ ਨੁਕਸਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਨੇ।

ਵਰਲਡ ਫੂਡ ਪ੍ਰੋਗਰਾਮ ਮੁਤਾਬਕ 2,011 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ। ਇਸ ਤੋਂ ਇਲਾਵਾ 2,800 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਹੜ੍ਹ ਕਾਰਨ ਤਿੰਨ ਮਸਜਿਦਾਂ ਅਤੇ ਚਾਰ ਸਕੂਲ ਵੀ ਨੁਕਸਾਨੇ ਗਏ ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)