ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਤਸਵੀਰ ਸਰੋਤ, Rajesh Dobriya
ਉੱਤਰਾਖੰਡ ਵਿੱਚ ਸਥਿਤ ਗੁਰਦੁਆਰਾ ਨਾਨਕਮਤਾ ਵਿੱਚ ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਕਤਲ ਹੋ ਗਿਆ ਹੈ। ਪੁਲਿਸ ਮੁਤਾਬਕ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਸਨ।
ਇਹ ਘਟਨਾ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਸਵੇਰੇ 6.30 ਵਜੇ ਵਾਪਰੀ ਹੈ।
ਤਰਸੇਮ ਸਿੰਘ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਇਸ ਘਟਨਾ ਬਾਰੇ ਗੱਲ ਕਰਦਿਆਂ ਇੱਕ ਸਥਾਨਕ ਵਾਸੀ ਨੇ ਕਿਹਾ ਹੈ ਕਿ ਇਹ ਬਹੁਤ ਵੱਡੀ ਸਮੱਸਿਆ ਹੈ। ਸਰਕਾਰ ਨੂੰ ਲਾਅ ਐਂਡ ਆਰਡਰ ਨੂੰ ਦੇਖਣਾ ਚਾਹੀਦਾ ਹੈ ਕਿਉਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।
ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਮੰਗ ਕਰਦੇ ਹਾਂ ਕਿ ਇਸ ਬਾਰੇ ਖੁਲਾਸਾ ਹੋਣਾ ਚਾਹੀਦਾ ਹੈ।“
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਹੈ।
ਐਡਿਟ- ਰਾਜਨ ਪਪਨੇਜਾ



