ਐੱਸਜੀਪੀਸੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ

ਵੀਡੀਓ ਕੈਪਸ਼ਨ, ਐੱਸਜੀਪੀਸੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਚੌੜਾ ਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ
ਐੱਸਜੀਪੀਸੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ
ਐੱਸਜੀਪੀਸੀ

ਤਸਵੀਰ ਸਰੋਤ, SGPC

ਤਸਵੀਰ ਕੈਪਸ਼ਨ, ਐੱਸਜੀਪੀਸੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ

ਅੰਮ੍ਰਿਤਸਰ ਵਿਚ ਐਸਜੀਪੀਸੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਮਤਾ ਲਿਆਂਦਾ ਗਿਆ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਬਾਦਲ ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ।

ਸੁਖਬੀਰ ਬਾਦਲ ਤੇ ਉਸ ਸਮੇਂ ਹਮਲੇ ਦੀ ਕੋਸ਼ਿਸ਼ ਹੋਈ ਸੀ ਜਦੋਂ ਉਹ ਦਰਬਾਰ ਸਾਹਿਬ ਬਾਹਰ ਅਕਾਲ ਤਖਤ ਵੱਲੋਂ ਲਾਈ ਗਈ ਤਨਖਾਹ ਨਿਭਾਅ ਰਹੇ ਸਨ। ਗੋਲੀ ਚੱਲਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਜਾਂਚ ਕਮੇਟੀ ਦਾ ਵੀ ਗਠਨ ਕੀਤਾ ਗਿਆ।

ਐਸਜੀਪੀਸੀ ਪ੍ਰਧਾਨ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੋਸ਼ਿਸ਼ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਹਾਈਕੋਰਟ ਦੇ ਜੱਜ ਵੱਲੋਂ ਕਰਵਾਉਣ ਦੀ ਵੀ ਮੰਗ ਰੱਖੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਸਰਕਾਰ ਤੇ ਸਵਾਲ ਵੀ ਚੁੱਕੇ ਹਨ।

ਰਿਪੋਰਟ - ਰਵਿੰਦਰ ਸਿੰਘ ਰੌਬਿਨ, ਐਡਿਟ - ਦੇਵਾਸ਼ੀਸ਼

(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)