ਸੰਸਦ 'ਚ ਰਾਹੁਲ ਗਾਂਧੀ ਨੇ ਸ਼ਿਵਜੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਦਿਖਾਈਆਂ, ਛਿੜੀ ਬਹਿਸ

ਵੀਡੀਓ ਕੈਪਸ਼ਨ, ਸੰਸਦ ਵਿੱਚ ਬੋਲਦਿਆਂ ਰਾਹੁਲ ਗਾਂਧੀ ਨੇ ਸ਼ਿਵ ਜੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਦਿਖਾਈਆਂ
ਸੰਸਦ 'ਚ ਰਾਹੁਲ ਗਾਂਧੀ ਨੇ ਸ਼ਿਵਜੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਦਿਖਾਈਆਂ, ਛਿੜੀ ਬਹਿਸ
ਰਾਹੁਲ ਗਾਂਧੀ

ਤਸਵੀਰ ਸਰੋਤ, SANSADTV

ਤਸਵੀਰ ਕੈਪਸ਼ਨ, ਸੰਸਦ ਵਿੱਚ ਸ਼ਿਵਜੀ ਦੀ ਤਸਵੀਰ ਨਾਲ ਰਾਹੁਲ ਗਾਂਧੀ

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ 'ਤੇ ਤਿੱਖੇ ਹਮਲੇ ਕੀਤੇ।

ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਧੰਨਵਾਦ ਮਤੇ 'ਤੇ ਚਰਚਾ ਦੌਰਾਨ ਰਾਹੁਲ ਗਾਂਧੀ ਦੀ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਵੀ ਤਿੱਖੀ ਬਹਿਸ ਹੋਈ।

ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਵਿਧਾਨ ਦੀ ਕਾਪੀ ਹੱਥ ਵਿੱਚ ਲੈ ਕੇ ਕੀਤੀ।

ਪਰ ਭਾਸ਼ਣ ਦੇ ਵਿਚਕਾਰ ਭਗਵਾਨ ਸ਼ਿਵ ਦੀ ਤਸਵੀਰ ਦਿਖਾਉਂਦੇ ਹੋਏ ਉਨ੍ਹਾਂ ਦੀ ਟਿੱਪਣੀ ਨੂੰ ਲੈ ਕੇ ਸਦਨ 'ਚ ਹੰਗਾਮਾ ਹੋ ਗਿਆ। ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਆਪਣੀ ਸੀਟ ਤੋਂ ਉੱਠ ਕੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਠੀਕ ਨਹੀਂ ਹੈ।

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ 'ਤੇ ਬੋਲਦਿਆਂ ਕਿਹਾ ਕਿ ਅਗਨੀਵੀਰ ਸਿਪਾਹੀ 'ਯੂਜ਼ ਐਂਡ ਥ੍ਰੋ' ਮਜ਼ਦੂਰ ਬਣ ਗਏ ਹਨ।

ਇਸ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗ਼ਲਤ ਬਿਆਨਬਾਜ਼ੀ ਕਰਕੇ ਸੰਸਦ ਨੂੰ ਗੁੰਮਰਾਹ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ।

ਰਾਹੁਲ ਗਾਂਧੀ ਦੇ ਇਸ ਭਾਸ਼ਣ ਨੂੰ ਸੁਣੋ।

ਐਡਿਟ - ਸੰਦੀਪ ਯਾਦਵ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)