ਓਲੰਪੀਅਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕਿਉਂ ਕੀਤਾ

ਵੀਡੀਓ ਕੈਪਸ਼ਨ, ਵੀਰਵਾਰ ਨੂੰ ਸੰਜੇ ਸਿੰਘ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਚੁਣੇ ਗਏ
ਓਲੰਪੀਅਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕਿਉਂ ਕੀਤਾ
ਸਾਕਸ਼ੀ ਮਲਿਕ

ਤਸਵੀਰ ਸਰੋਤ, ANI

ਵੀਰਵਾਰ ਨੂੰ ਕੁਸ਼ਤੀ ਮਹਾਸੰਘ ਦੀਆਂ ਚੋਣਾਂ 'ਚ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਨਜ਼ਦੀਕੀ ਸਾਥੀ ਦੀ ਜਿੱਤ ਤੋਂ ਬਾਅਦ ਓਲੰਪੀਅਨ ਖਿਡਾਰਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਹੈ।

ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ, "ਮੈਂ ਆਪਣੀ ਕੁਸ਼ਤੀ ਨੂੰ ਤਿਆਗਦੀ ਹਾਂ।"

ਉਨ੍ਹਾਂ ਕਿਹਾ ਕਿ ਜੇਕਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਸਾਥੀ ਸੰਜੇ ਸਿੰਘ ਨਵੇਂ ਪ੍ਰਧਾਨ ਚੁਣੇ ਗਏ ਹਨ ਤਾਂ ਉਹ ਕੁਸ਼ਤੀ ਤੋਂ ਸਨਿਆਸ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਸੀ ਕਿ ਇੱਕ ਔਰਤ ਇਸ ਮਹਾਸੰਘ ਦੀ ਪ੍ਰਧਾਨ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਔਰਤ ਪ੍ਰਧਾਨ ਹੋਵੇਗੀ ਤਾਂ ਔਰਤਾਂ ਦਾ ਸ਼ੋਸ਼ਣ ਨਹੀਂ ਹੋਵੇਗਾ।

ਉਨ੍ਹਾਂ ਕਿਹਾ, "ਨਾ ਹੀ ਪਹਿਲਾਂ ਔਰਤਾਂ ਦੀ ਕੋਈ ਹਿੱਸੇਦਾਰੀ ਸੀ ਅਤੇ ਨਾਂ ਹੀ ਹੁਣ ਉਨ੍ਹਾਂ ਨੂੰ ਕੋਈ ਅਹੁਦਾ ਦਿੱਤਾ ਗਿਆ।"

ਮਹਿਲਾ ਭਲਵਾਨਾਂ ਨੇ ਦਿੱਲੀ ਵਿੱਚ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਈ ਦਿਨਾਂ ਤੱਕ ਧਰਨਾ ਦਿੱਤਾ ਸੀ।

ਸਾਕਸ਼ੀ ਮਲਿਕ ਦੀ ਮਾਂ ਸੁਦੇਸ਼ ਦੇਵੀ ਨੇ ਦੱਸਿਆ, "ਇਹ ਮੇਰੇ ਲਈ ਹੀ ਨਹੀਂ ਸਗੋਂ ਦੇਸ਼ ਦੇ ਲਈ ਹੀ ਦੁੱਖ ਦੀ ਗੱਲ ਹੈ।"

ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਨੇ ਮੀਡੀਆ ਨੂੰ ਕਿਹਾ ਕਿ ਸਾਕਸ਼ੀ ਮਲਿਕ ਦੇ ਬਿਆਨ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)