You’re viewing a text-only version of this website that uses less data. View the main version of the website including all images and videos.
ਅਮਰੀਕਾ ਦੀਆਂ ਸੜਕਾਂ ਉੱਤੇ ਟਰੰਪ ਖ਼ਿਲਾਫ਼ ਚੱਲ ਰਹੀ 'ਹੈਂਡਸ ਆਫ਼' ਮੁਹਿੰਮ ਕੀ ਹੈ, ਮੁਜ਼ਾਹਰਾਕਾਰੀ ਕੀ ਮੰਗ ਕਰ ਰਹੇ
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਖਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ।
ਰਾਸ਼ਟਰਪਤੀ ਦਾ ਕਾਰਜਕਾਲ ਸੰਭਾਲਣ ਮਗਰੋਂ ਇਹ ਪਹਿਲੀ ਵਾਰ ਹੈ ਜਦੋਂ ਅਮਰੀਕੀ ਲੋਕ ਟਰੰਪ ਦਾ ਵਿਰੋਧ ਕਰ ਰਹੇ ਹਨ। ਇਹ ਪ੍ਰਦਰਸ਼ਨ ਅਮਰੀਕਾ ਦੇ ਸਾਰੇ 50 ਸੂਬਿਆਂ ਵਿੱਚ ਕਰੀਬ 1200 ਥਾਂਵਾਂ ਉੱਤੇ ਹੋ ਰਹੇ ਹਨ।
ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ''ਹੈਂਡਸ ਆਫ'' ਨਾਮ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਟਰੰਪ ਲੋਕਾਂ ਦੇ ਮਾਮਲਿਆਂ ਵਿੱਚ ਦਖ਼ਲ ਨਾ ਦੇਣ।
ਪ੍ਰਦਰਸ਼ਨਕਾਰੀਆਂ ਨੇ ਸਮਾਜਿਕ ਤੇ ਆਰਥਿਕ ਮਾਮਲਿਆਂ ਸਣੇ ਕਈ ਮੁੱਦਿਆਂ ਨੂੰ ਲੈ ਕੇ ਟਰੰਪ ਦੇ ਏਜੰਡੇ ਉੱਤੇ ਨਰਾਜ਼ਗੀ ਜਤਾਈ।
ਦੁਨੀਆਂ ਭਰ ਦੇ ਕਈ ਮੁਲਕਾਂ ਉੱਤੇ ਟੈਰਿਫ਼ ਦੇ ਐਲਾਨ ਤੋਂ ਬਾਅਦ ਅਮਰੀਕਾ ਤੋਂ ਬਾਹਰ ਵੀ ਕਈ ਪ੍ਰੋਗਰਾਮ ਉਲੀਕੇ ਗਏ। ਇਨ੍ਹਾਂ ਵਿੱਚ ਲੰਡਨ, ਪੈਰਿਸ ਅਤੇ ਬਰਲਿਨ ਵਰਗੇ ਸ਼ਹਿਰ ਸ਼ਾਮਲ ਹਨ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)