ਪੰਜਾਬ ਤੋਂ ਕੈਨੇਡਾ ਪੜ੍ਹਨ ਵਾਲੇ ਵਿਦਿਆਰਥੀ ਕਾਲਜਾਂ ਦੇ ਨਾਮ ’ਤੇ ਕਿਵੇਂ ਠੱਗੇ ਜਾਂਦੇ ਹਨ

- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
ਪਿਛਲੇ ਸਾਲ ਅਕਤੂਬਰ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੀ ਮੰਨਿਆ ਸੀ ਕਿ ਕੌਮਾਂਤਰੀ ਵਿਦਿਆਰਥੀ ਇੱਥੇ ਧੋਖਾਧੜੀ ਦੇ ਸ਼ਿਕਾਰ ਹੋਏ ਹਨ।
ਇਸ ਤੋਂ ਬਾਅਦ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਨੂੰ ਅਜਿਹੀ ਧੋਖਾਧੜੀ ਤੋਂ ਬਚਾਉਣ ਲਈ ਕਾਲਜ/ਯੂਨੀਵਰਸਿਟੀਆਂ ਤੋਂ ਮਿਲਣ ਵਾਲੇ ਅਕਸੈਪਟੈਂਸ ਪੱਤਰ ਨੂੰ ਆਈਆਰਸੀਸੀ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਇਮੀਗ੍ਰੇਸ਼ਨ ਮੰਤਰੀ ਨੇ ਮਾਨਤਾ ਪ੍ਰਾਪਤ ਵਿੱਦਿਅਕ ਅਦਾਰਿਆਂ ਨੂੰ ਇੱਕ ਨਿਸ਼ਚਿਤ ਫਰੇਮ ਵਰਕ ਬਣਾਉਣ ਦਾ ਹੁਕਮ ਵੀ ਦਿੱਤਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਕੁਝ ਵਿੱਦਿਅਕ ਸੰਸਥਾਵਾਂ ਨੇ ਫ਼ੀਸਾਂ ਇਕੱਠੀਆਂ ਕਰਨ ਦੇ ਚੱਕਰ ਵਿੱਚ ਪਿਛਲੇ ਸਮੇਂ ਦੌਰਾਨ ਆਪਣੇ ਇਨਟੇਕ ਵਿੱਚ ਵਾਧਾ ਕੀਤਾ।
ਨਤੀਜੇ ਵਜੋਂ ਬਹੁਤ ਸਾਰੇ ਵਿਦਿਆਰਥੀ ਸਫ਼ਲ ਹੋਣ ਲਈ ਲੋੜੀਂਦੀ ਸਹਾਇਤਾ ਤੋਂ ਬਿਨਾਂ ਹੀ ਇੱਥੇ ਪਹੁੰਚ ਰਹੇ ਹਨ।
ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਦੇਸ ਦੇ ਬੁਨਿਆਦੀ ਢਾਂਚੇ ਉੱਪਰ ਪੈ ਰਹੇ ਬੋਝ ਦੇ ਮੱਦੇਨਜ਼ਰ ਇਸ ਸਾਲ ਜਨਵਰੀ ਮਹੀਨੇ ਤੋਂ ਦੋ ਸਾਲ ਦੇ ਲਈ ਵਿਦੇਸ਼ੀ ਵਿਦਿਆਰਥੀਆਂ ਦੀ ਸੰਖਿਆ ਵਿੱਚ 35 ਫ਼ੀਸਦੀ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।
ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਦੀ ਵਸੋਂ ਨੂੰ ਘਟਾਉਣ ਅਤੇ ਸਥਿਰ ਰੱਖਣ ਦੇ ਮੰਤਵ ਨਾਲ ਸਾਲ 2024 ਲਈ ਲਗਭਗ 3,60,000 ਸਟੂਡੈਂਟ ਪਰਮਿਟ ਦੇਣ ਦਾ ਟੀਚਾ ਰੱਖਿਆ ਹੈ।
2023 ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ 29 ਫੀਸਦੀ ਵਾਧਾ ਹੋਇਆ ਹੈ। ਇਸ 'ਚ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਸਟੱਡੀ ਪਰਮਿਟ ਦਿੱਤੇ ਗਏ।
ਪਰ ਕੀ ਵਿਦੇਸ਼ 'ਚ ਪੜ੍ਹਾਈ ਕਰਨ ਦਾ ਇਹ ਸੁਪਨਾ ਸਾਰਿਆਂ ਦਾ ਇੱਕੋ ਜਿਹਾ ਹੈ। ਦੇਖੋ ਕੈਨੇਡਾ ਤੋਂ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਇਹ ਖਾਸ ਰਿਪੋਰਟ।



