ਪੰਜਾਬ ਮੌਸਮ: ਮੀਂਹ ਨਾਲ ਕਈ ਥਾਈਂ ਹੋਣ ਲੱਗਿਆ ਉਜਾੜਾ, ਕੁਦਰਤ ਦੇ ਕਹਿਰ ਦੀਆਂ 15 ਤਸਵੀਰਾਂ

ਪੰਜਾਬ ਤੇ ਦਿੱਲੀ ਸਣੇ ਭਾਰਤ ਦੇ ਉੱਤਰੀ ਅਤੇ ਪੱਛਮੀ ਸੂਬਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਨਜੀਵਨ ਲੋਕਾਂ ਨੂੰ ਕਾਫ਼ੀ ਦਿੱਕਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਿਮਾਚਲ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋਈ, ਉੱਥੇ ਹੀ ਇਸ ਸਾਲ ਬਾਰਿਸ਼ਾਂ ਕਾਰਨ ਗੁਜਰਾਤ 'ਚ ਹੁਣ ਤੱਕ 52 ਮੌਤਾਂ ਹੋ ਚੁੱਕੀਆਂ ਹਨ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਦੀਆਂ ਖ਼ਬਰਾਂ ਹਨ। ਖ਼ਰਾਬ ਮੌਸਮ ਦੀ ਚੇਤਾਵਨੀ ਦੇ ਮੱਦੇਨਜ਼ਰ ਸੂਬੇ ਵਿੱਚ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਵੀ ਵੱਖ-ਵੱਖ ਸੂਬਿਆਂ ਬਾਰਿਸ਼ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲਿਆ ਹੈ।

ਪੰਜਾਬ, ਦਿੱਲੀ ਤੇ ਹਿਮਾਚਲ ਦੀਆਂ ਮੀਂਹ ਤੋਂ ਬਾਅਦ ਦੀਆਂ ਕੁਝ ਤਸਵੀਰਾਂ

ਬਿਆਸ ਕੰਢੇ ਵਸੇ ਨਗਵਾਈ ਪਿੰਡ ਵਿੱਚ ਫ਼ਸੇ ਲੋਕਾਂ ਨੂੰ ਦੇਰ ਰਾਤ ਰੱਸੀ ਦੀ ਮਦਦ ਨਾਲ ਸੁਰੱਖਿਅਤ ਕੱਢਿਆ ਗਿਆ

ਭਾਰੀ ਮੀਂਹ ਕਾਰਨ ਮੰਡ ਤੇ ਕੁੱਲੂ ਕੌਮੀ ਹਾਈਵੇਅ ਬੰਦ ਹੋ ਗਿਆ ਹੈ

ਮਨਾਲੀ ਵਿੱਚ ਹਰ ਸਾਲ ਗਰਮੀ ਰੁੱਤੇ ਪੰਜਾਬ ਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਲੋਕ ਘੁੰਮਣ ਆਉਂਦੇ ਹਨ। ਇਥੇ ਕਈ ਹੋਟਲਾਂ ਵਿੱਚ ਪਾਣੀ ਭਰ ਗਿਆ ਹੈ ਤਾਂ ਕਈ ਪਾਣੀ ਹੇਠ ਦੱਬੇ ਗਏ ਹਨ।

ਪੰਜਾਬ

ਜਲੰਧਰ ਜਿਲ੍ਹੇ ਦੇ ਸ਼ਾਹਕੋਟ ਲਾਗੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ।

ਦਿੱਲੀ ਦੀਆਂ ਸੜਕਾਂ ’ਤੇ ਵੀ ਭਰਿਆ ਪਾਣੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)