ਹਰਿਆਣਾ: ਕਿਸਾਨਾਂ ਨੇ ਚੋਣ ਪ੍ਰਚਾਰ ਦੌਰਾਨ ਕਿਹੜੇ-ਕਿਹੜੇ ਭਾਜਪਾ ਆਗੂਆਂ ਨੂੰ ਘੇਰਿਆ
ਹਰਿਆਣਾ: ਕਿਸਾਨਾਂ ਨੇ ਚੋਣ ਪ੍ਰਚਾਰ ਦੌਰਾਨ ਕਿਹੜੇ-ਕਿਹੜੇ ਭਾਜਪਾ ਆਗੂਆਂ ਨੂੰ ਘੇਰਿਆ

ਤਸਵੀਰ ਸਰੋਤ, Kamal Saini/BBC
ਕਿਸਾਨ ਜਥੇਬੰਦੀਆਂ ਨੇ ਚੋਣ ਪ੍ਰਚਾਰ ਲਈ ਆਏ ਭਾਜਪਾ ਉਮੀਦਵਾਰ ਪਵਨ ਸੈਣੀ ਦਾ ਭਾਰੀ ਵਿਰੋਧ ਕੀਤਾ।
ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਸੈਣੀ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਉਹ ਕਰੀਬ 1.5 ਘੰਟੇ ਤੱਕ ਫਸੇ ਰਹੇ।
ਇਸ ਹੰਗਾਮੇ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਉੱਥੋਂ ਬਾਹਰ ਕੱਢਿਆ।
ਦਰਅਸਲ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਬੀਜੇਪੀ ਦੇ ਆਗੂਆਂ ਦਾ ਪ੍ਰਚਾਰ ਦੌਰਾਨ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ।
ਰਿਪੋਰਟ - ਕਮਲ ਸੈਣੀ, ਵੀਡੀਓ - ਏਐੱਨਆਈ, ਐਡਿਟ- ਗੁਰਕਿਰਤਪਾਲ ਸਿੰਘ
(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)



