ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕ ਵਿਵਾਦ 'ਚ ਘਿਰੇ ਚਰਨਜੀਤ ਸਿੰਘ ਚੰਨੀ

ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕ ਵਿਵਾਦ 'ਚ ਘਿਰੇ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸਰਜੀਕਲ ਸਟ੍ਰਾਈਕ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਬੀਜੇਪੀ ਆਗੂ ਉਨ੍ਹਾਂ ਨੂੰ ਘੇਰ ਰਹੇ ਹਨ।

ਦਰਅਸਲ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, ਚੰਨੀ ਨੇ ਕਿਹਾ ਸੀ ਕਿ "ਅੱਜ ਤੱਕ ਮੈਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਹਮਲੇ ਕਿੱਥੇ ਹੋਏ ਸਨ। ਉਸ ਸਮੇਂ ਲੋਕ ਕਿੱਥੇ ਮਾਰੇ ਗਏ ਸਨ? ਉਸ ਸਮੇਂ ਪਾਕਿਸਤਾਨ ਵਿੱਚ ਇਹ ਕਿੱਥੇ ਹੋਇਆ ਸੀ? ਜੇਕਰ ਸਾਡੇ ਦੇਸ਼ ਵਿੱਚ ਬੰਬ ਡਿੱਗਦਾ ਹੈ, ਤਾਂ ਕੀ ਸਾਨੂੰ ਪਤਾ ਨਹੀਂ ਲੱਗੇਗਾ?''

ਭਾਵੇਂ ਬਾਅਦ ਵਿੱਚ ਚਰਨਜੀਤ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੇ ਸਰਜੀਕਲ ਸਟਰਾਈਕ ਦੇ ਸਬੂਤ ਨਹੀਂ ਮੰਗੇ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ, "ਇਹ ਮੰਦਭਾਗਾ ਹੈ। ਉਨ੍ਹਾਂ ਨੂੰ ਦਿਖਾਈ ਨਹੀਂ ਦਿੰਦਾ ਕਿ ਇੰਨਾ ਵੱਡਾ ਹਮਲਾ ਹੋਇਆ ਹੈ। ਉਰੀ ਵਿੱਚ ਇੰਨਾ ਵੱਡਾ ਹਮਲਾ ਹੋਇਆ, ਉਨ੍ਹਾਂ ਨੂੰ ਉਹ ਵੀ ਨਜ਼ਰ ਨਹੀਂ ਆਇਆ। ਉਹ ਆਪਣੀ ਭਾਸ਼ਾ ਨਹੀਂ, ਸਗੋਂ ਕਿਤੋਂ ਹੋਰ ਦੀ ਭਾਸ਼ਾ ਬੋਲ ਰਹੇ ਹਨ।"

(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)