ਕੇਰਲ: ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ, ਹੁਣ ਕੀ ਹਾਲਾਤ ਹਨ

ਵੀਡੀਓ ਕੈਪਸ਼ਨ, ਵਾਇਨਾਡ, ਕੇਰਲਾ ਵਿੱਚ ਢਿੱਗਾਂ ਡਿੱਗਣ ਨਾਲ, 70 ਤੋਂ ਵੱਧ ਮੌਤਾਂ, ਜਾਣੋ ਮੌਜੂਦਾ ਹਾਲਾਤ
ਕੇਰਲ: ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ, ਹੁਣ ਕੀ ਹਾਲਾਤ ਹਨ
ਮੀਂਹ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਭਾਰੀ ਮੀਂਹ ਕਾਰਨ ਬਚਾਅ ਕਾਰਜਾਂ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ

ਕੇਰਲ ਦੇ ਵਾਇਨਾਡ 'ਚ ਮੇਪਾਡੀ ਨੇੜੇ ਮੰਗਲਵਾਰ ਨੂੰ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 100 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।

ਕੇਰਲ ਦੇ ਮੁੱਖ ਸਕੱਤਰ ਡਾਕਟਰ ਵੀ ਵੇਨੂ ਨੇ ਕਿਹਾ, “ਸਥਿਤੀ ਗੰਭੀਰ ਬਣੀ ਹੋਈ ਹੈ। 123 ਤੋਂ ਵੱਧ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੋਸਟਮਾਰਟਮ ਅਤੇ ਜਾਂਚ ਲਈ ਕਦਮ ਚੁੱਕੇ ਜਾ ਰਹੇ ਹਨ।"

ਕੇਰਲ ਦੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਬੀਬੀਸੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਤੱਕ ਜ਼ਮੀਨ ਖਿਸਕਣ ਨਾਲ ਹੋਣ ਵਾਲੀ ਮੌਤਾਂ ਦੀ ਗਿਣਤੀ 123 ਤੱਕ ਪਹੁੰਚ ਚੁੱਕੀ ਹੈ।

ਕੇਰਲ ਸਰਕਾਰ ਦੇ ਜੰਗਲਾਤ ਮੰਤਰੀ ਏ ਕੇ ਸ਼ਸੀਧਰਨ ਨੇ ਬੀਬੀਸੀ ਹਿੰਦੀ ਨੂੰ ਦੱਸਿਆ ਕਿ ਐੱਨਡੀਆਰਐੱਫ ਦੀਆਂ ਟੀਮਾਂ ਬਚਾਅ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ ਪਰ ਇਸ ਲਈ ਥੋੜ੍ਹਾ ਹੋਰ ਸਮਾਂ ਲੱਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਫ਼ੌਜ ਦੀ ਟੀਮ ਨੇ ਉਥੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਬਚਾਅ ਮੁਹਿੰਮ ਦੌਰਾਨ 250 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ।

ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਜ਼ਮੀਨ ਖਿਸਕਣ ਦੀ ਘਟਨਾ ਮੰਗਲਵਾਰ ਤੜਕੇ 2-3 ਵਜੇ ਵਾਪਰੀ।

ਵਾਇਨਾਡ 'ਚ ਜ਼ਮੀਨ ਖਿਸਕਣ ਦਾ ਮੁੱਦਾ ਮੰਗਲਵਾਰ ਨੂੰ ਸੰਸਦ ਤੱਕ ਗੁੰਜਿਆ।

ਰਿਪੋਰਟ - ਇਮਰਾਨ ਕੁਰੈਸ਼ੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)