ਪੰਜਾਬ ਸਰਕਾਰ ਨੇ ਦੱਸਿਆ ਬਿਕਰਮ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਕਿਉਂ ਹਟਾਈ ਗਈ

ਵੀਡੀਓ ਕੈਪਸ਼ਨ, ਬਿਕਰਮ ਮਜੀਠੀਆ ਦੀ ਸੁਰੱਖਿਆ ਕਿਉਂ ਹਟਾਈ ਗਈ, ਪੰਜਾਬ ਪੁਲਿਸ ਨੇ ਦੱਸਿਆ
ਪੰਜਾਬ ਸਰਕਾਰ ਨੇ ਦੱਸਿਆ ਬਿਕਰਮ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਕਿਉਂ ਹਟਾਈ ਗਈ
 ਬਿਕਰਮ ਮਜੀਠੀਆ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਸਿਕਿਓਰਿਟੀ ਹਟਾਏ ਜਾਣ ਦੀਆਂ ਗੱਲਾਂ ਗਲਤ ਹਨ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸਿਕਿਓਰਿਟੀ ਹਟਾਏ ਜਾਣ ਬਾਰੇ ਸ਼ੁਰੂ ਹੋਏ ਵਿਵਾਦ 'ਤੇ ਪੰਜਾਬ ਵਿੱਚ ਸਿਆਸੀ ਅਖਾੜਾ ਮਘਿਆ ਹੋਇਆ ਹੈ।

ਦਰਅਸਲ ਬਿਕਰਮ ਸਿੰਘ ਮਜੀਠੀਆ ਅਤੇ ਅਕਾਲੀ ਦਲ ਵੱਲੋਂ ਇਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦੱਸਿਆ ਗਿਆ ਸੀ।

ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਸਿਕਿਓਰਿਟੀ ਹਟਾਏ ਜਾਣ ਦੀਆਂ ਗੱਲਾਂ ਗਲਤ ਹਨ।

ਉਨ੍ਹਾਂ ਨੇ ਕਿਹਾ ਕਿ ਸਿਕਿਓਰਿਟੀ ਰਿਵੀਊ ਕਮੇਟੀ ਦੀਆਂ ਸਿਫ਼ਾਰਿਸ਼ਾਂ ਦੇ ਅਧਾਰ ਉੱਤੇ ਉਨ੍ਹਾਂ ਦੀ ਸੁਰੱਖਿਆ ਘਟਾਈ ਗਈ ਹੈ ਪਰ ਫਿਰ ਵੀ ਉਨ੍ਹਾਂ ਕੋਲ ਲੋੜੀਂਦੀ ਸੁਰੱਖਿਆ ਮੌਜੂਦ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)