ਅਕਾਲ ਤਖ਼ਤ ਦੇ ਜਥੇਦਾਰ ਨੇ ਗੁਰੂ ਗ੍ਰੰਥ ਸਾਹਿਬ ਦੇ ਕਥਿਤ ਤੌਰ 'ਤੇ ਲਾਪਤਾ 328 ਸਰੂਪਾਂ ਦੀ ਜਾਂਚ ਮਾਮਲੇ 'ਚ ਐੱਸਜੀਪੀਸੀ ਨੂੰ ਕੀ ਆਦੇਸ਼ ਦਿੱਤੇ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 328 ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੁਲਦੀਪ ਸਿੰਘ ਗੜਗੱਜ ਅਤੇ SGPC ਸਰਕਾਰੀ ਦਖਲ ਦਾ ਵਿਰੋਧ ਕਰ ਰਹੇ ਸਨ।

ਤਸਵੀਰ ਸਰੋਤ, FB/Bhagwant Mann
ਸੋਮਵਾਰ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ, ''ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ।''
ਕੁਲਦੀਪ ਸਿੰਘ ਗੜਗੱਜ ਨੇ ਅੱਗੇ ਕਿਹਾ, "ਪਰੰਤੂ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਸੰਗਤ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਜਾਂਦਾ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ।"
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



