ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਤੋਂ ਸਜ਼ਾ ਸੁਣਾਈ ਗਈ, ਪ੍ਰਕਾਸ਼ ਸਿੰਘ ਬਾਦਲ ਤੋਂ 'ਫ਼ਖ਼ਰ-ਏ-ਕੌਮ' ਵਾਪਿਸ ਲਿਆ ਗਿਆ

ਵੀਡੀਓ ਕੈਪਸ਼ਨ, ਅਕਾਲ ਤਖ਼ਤ ਨੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਕੀ-ਕੀ ਸਜ਼ਾ ਲਗਾਈ
ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਤੋਂ ਸਜ਼ਾ ਸੁਣਾਈ ਗਈ, ਪ੍ਰਕਾਸ਼ ਸਿੰਘ ਬਾਦਲ ਤੋਂ 'ਫ਼ਖ਼ਰ-ਏ-ਕੌਮ' ਵਾਪਿਸ ਲਿਆ ਗਿਆ
ਬਾਦਲ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫ਼ਖਰੇ-ਏ-ਕੌਮ ਖਿਤਾਬ ਵੀ ਵਾਪਸ ਲਏ ਜਾਣ ਦਾ ਐਲਾਨ ਕੀਤਾ ਗਿਆ

ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਸਿੱਖ ਆਗੂਆਂ ਨੂੰ ‘ਤਨਖ਼ਾਹ’ ਲਗਾਈ ਗਈ ਭਾਵ ਧਾਰਮਿਕ ਸਜ਼ਾ ਸੁਣਾਈ ਗਈ।

ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ‘ਅਕਾਲੀ ਸਰਕਾਰ ਸਮੇਂ ਹੋਈਆਂ ਵੱਖ-ਵੱਖ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ਗਲਤੀਆਂ ਵਿੱਚ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਦਿੱਤੇ ਜਾਣਾ ਵੀ ਸ਼ਾਮਲ ਸੀ।

ਰਿਪੋਰਟ - ਰਵਿੰਦਰ ਸਿੰਘ ਰੌਬਿਨ, ਐਡਿਟ- ਗੁਰਕਿਰਤਪਾਲ ਸਿੰਘ

ਇਹ ਵੀ ਪੜ੍ਹੋ-

(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)