ਰਾਹੁਲ ਗਾਂਧੀ ਨੇ ਚੋਣ ਕਮਿਸ਼ਨ 'ਤੇ ਕੀ ਇਲਜ਼ਾਮ ਲਾਏ, ਭਾਜਪਾ ਨੇ ਕੀ ਕਿਹਾ
ਰਾਹੁਲ ਗਾਂਧੀ ਨੇ ਚੋਣ ਕਮਿਸ਼ਨ 'ਤੇ ਕੀ ਇਲਜ਼ਾਮ ਲਾਏ, ਭਾਜਪਾ ਨੇ ਕੀ ਕਿਹਾ

ਤਸਵੀਰ ਸਰੋਤ, ANI
ਸ਼ੁੱਕਰਵਾਰ ਨੂੰ ਇੱਕ ਵਾਰੀ ਫਿਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੋਟਰ ਸੂਚੀ ਵਿੱਚ ਕਥਿਤ ਧਾਂਦਲੀ ਦਾ ਮੁੱਦਾ ਬੰਗਲੁਰੂ ਵਿੱਚ ਚੁੱਕਿਆ, ਵੀਰਵਾਰ ਨੂੰ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਕਮਿਸ਼ਨ ਉੱਤੇ ਗੰਭੀਰ ਇਲਜ਼ਾਮ ਲਾਏ ਸਨ।
ਉਨ੍ਹਾਂ ਦਾਅਵਾ ਕੀਤਾ ਸੀ ਕਿ ਲੋਕ ਸਭਾ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਵਿੱਚ "ਵੋਟਰ ਸੂਚੀਆਂ ਵਿੱਚ ਵੱਡੇ ਪੱਧਰ 'ਤੇ ਹੇਰਾਫੇਰੀ" ਹੋਈ ਹੈ। ਭਾਜਪਾ ਆਗੂ ਡਾ. ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਗੈਰ ਜ਼ਿੰਮੇਵਾਰਾਨਾ ਹਨ।
ਭਾਰਤੀ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੇ ਇਲਜ਼ਾਮਾਂ ਨੂੰ 'ਗੁੰਮਰਾਹਕੁੰਨ' ਕਰਾਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖਤੀ ਰੂਪ ਵਿੱਚ ਆਪਣੀ ਸ਼ਿਕਾਇਤ ਦੇਣੀ ਚਾਹੀਦੀ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



