ਡਾ. ਮਨਮੋਹਨ ਸਿੰਘ ਦੇ ਜੀਵਨ ਦੀ ਕਹਾਣੀ ਤਸਵੀਰਾਂ ਦੀ ਜ਼ੁਬਾਨੀ

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਨਵੀਂ ਦਿੱਲੀ ਵਿੱਚ 18 ਅਪ੍ਰੈਲ, 2008 ਨੂੰ ਇੱਕ ਸਮਾਗਮ ਵਿੱਚ ਆਜ਼ਾਦੀ ਦੀ ਪਹਿਲੀ ਜੰਗ ਦੀ 150ਵੀਂ ਵਰ੍ਹੇਗੰਢ ਅਤੇ ਆਜ਼ਾਦੀ ਸੰਘਰਸ਼ ਦੇ ਹੋਰ ਸਬੰਧਤ ਸਮਾਗਮਾਂ ਦੀ ਯਾਦ ਵਿੱਚ ਇੱਕ ਸਿੱਕਾ ਜਾਰੀ ਕਰਨ ਤੋਂ ਪਹਿਲਾਂ ਡਾ. ਮਨਮੋਹਨ ਸਿੰਘ

26 ਦਸੰਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਡਾ. ਮਨਮੋਹਨ ਸਿੰਘ ਭਾਰਤ ਦੇ ਸਭ ਤੋਂ ਲੰਬਾ ਸਮਾਂ ਪ੍ਰਧਾਨ ਮੰਤਰੀ ਰਹਿਣ ਵਾਲਿਆਂ ਵਿੱਚੋਂ ਇੱਕ ਸਨ।

ਇੱਥੇ ਅਸੀਂ ਤਸਵੀਰਾਂ ਰਾਹੀਂ ਉਨ੍ਹਾਂ ਦੇ ਜੀਵਨ ਸਫ਼ਰ ਉੱਤੇ ਇੱਕ ਸੰਖੇਪ ਝਾਤ ਮਾਰਨ ਦੀ ਕੋਸ਼ਿਸ਼ ਕਰਾਂਗੇ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸੇਂਟ ਪੀਟਰਸਬਰਗ, ਰੂਸ ਵਿੱਚ 6 ਸਤੰਬਰ, 2013 ਨੂੰ ਜੀ20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ

ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਹੋਇਆ, ਜਿਥੇ ਬਿਜਲੀ ਅਤੇ ਪਾਣੀ ਵੀ ਨਹੀਂ ਸੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਕਈ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਵੀ ਨਿਭਾਈਆਂ ਹਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (ਖੱਬੇ),ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (ਵਿਚਾਲੇ) ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (ਸੱਜੇ) ਜਨਵਰੀ, 2012 ਨੂੰ ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਵਿੱਚ '100ਵੀਂ ਇੰਡੀਆ ਸਾਇੰਸ ਕਾਂਗਰਸ' ਦੌਰਾਨ
ਬੀਬੀਸੀ ਪੰਜਾਬੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਪੰਜਾਬ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਮਾਸਟਰਜ਼ ਦੀ ਡਿਗਰੀ ਅਤੇ ਫਿਰ ਆਕਸਫੋਰਡ ਯੂਨੀਵਰਸਿਟੀ ਤੋਂ ਡੀਫਿਲ ਦੀ ਉਪਾਧੀ ਹਾਸਲ ਕੀਤੀ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਨਮੋਹਨ ਸਿੰਘ ਤਤਕਾਲੀ ਵਿੱਤ ਮੰਤਰੀ ਨੇ 8 ਸਤੰਬਰ 1995 ਨੂੰ ਅਹਿਮਦਾਬਾਦ ਗੁਜਰਾਤ ਨੇੜੇ ਤਿੰਨ ਦਿਨਾਂ ਸੇਵਾ ਦਲ ਕੈਂਪ ਦਾ ਉਦਘਾਟਨ ਕੀਤਾ

1982 ਤੋਂ 1985 ਤੱਕ ਉਹ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਰਹੇ।

ਮਨਮੋਹਨ ਸਿੰਘ ਦਾ ਭਾਰਤ ਦੀ ਸਿਆਸਤ ਵਿੱਚ ਉਭਾਰ 1991 ਵਿੱਚ ਕੇਂਦਰੀ ਵਿੱਤ ਮੰਤਰੀ ਬਣਨ ਦੇ ਨਾਲ ਹੋਇਆ, ਜਦੋਂ ਦੇਸ਼ ਦੀਵਾਲੇਪਨ ਦੀ ਕਗਾਰ ਉੱਤੇ ਖੜ੍ਹਾ ਸੀ।

ਜੋ ਡੇਲਾਮੁਰੇ ਅਤੇ ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਇਹ ਤਸਵੀਰ 7 ਫਰਵਰੀ 1995 ਦੀ ਹੈ, ਜਦੋਂ ਮਨਮੋਹਨ ਸਿੰਘ ਵਿੱਤ ਮੰਤਰੀ ਸਨ (ਸੱਜੇ ਪਾਸੇ ਸਵਿਟਜ਼ਰਲੈਂਡ ਦੇ ਤਤਕਾਲੀ ਵਿੱਤ ਮੰਤਰੀ ਜੋ ਡੇਲਾਮੁਰੇ)
ਡਾ. ਮਨਮੋਹਨ ਸਿੰਘ ਅਤੇ ਅਬਦੁੱਲ ਕਲਾਮ ਆਜ਼ਾਦ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਤਤਕਾਲੀ ਰਾਸ਼ਟਰਪਤੀ ਅਬਦੁੱਲ ਕਲਾਮ ਦਾ ਵਿਦੇਸ਼ੀ ਦੌਰੇ ਉੱਤੇ ਜਾਣ ਤੋਂ ਪਹਿਲਾਂ ਮੁਲਾਕਾਤ ਕਰਦੇ ਹੋਏ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਇਹ ਤਸਵੀਰ ਸਤੰਬਰ 2004 ਦੀ ਹੈ

ਜੂਨ 1991 ਵਿੱਚ ਕੇਂਦਰੀ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਡਾ. ਮਨਮੋਹਨ ਸਿੰਘ ਉਸੇ ਸਾਲ ਅਕਤੂਬਰ ਵਿੱਚ ਰਾਜ ਸਭਾ ਦੇ ਮੈਂਬਰ ਵੀ ਬਣੇ ਸਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, 15 ਮਾਰਚ, 1995 ਨੂੰ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਮਨਮੋਹਨ ਸਿੰਘ ਆਪਣੇ ਉੱਚ ਅਧਿਕਾਰੀਆਂ ਨਾਲ

ਉਨ੍ਹਾਂ ਨੂੰ ਪਹਿਲਾਂ ਵਿੱਤ ਮੰਤਰੀ ਵਜੋਂ ਅਤੇ ਫਿਰ 2004-14 ਦਰਮਿਆਨ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਆਰਥਿਕਤਾ ਦੇ ਉਦਾਰੀਕਰਨ ਦੇ ਮੋਢੀ ਹੋਣ ਦਾ ਸਿਹਰਾ ਦਿੱਤਾ ਜਾਂਦਾ ਹੈ।

ਡਾ. ਮਨਮੋਹਨ ਸਿੰਘ ਅਤੇ ਲਾਲੂ ਪ੍ਰਸਾਦ ਯਾਦਵ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, 16 ਜੁਲਾਈ, 2005 ਨੂੰ ਨਵੀਂ ਦਿੱਲੀ ਵਿੱਚ ਅਮਰੀਕਾ ਦੌਰੇ ਤੋਂ ਪਹਿਲਾਂ ਰੇਲ ਮੰਤਰੀ ਲਾਲੂ ਯਾਦਵ ਅਤੇ ਹੋਰ ਕੈਬਨਿਟ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮਿਲਦੇ ਹੋਏ
ਵੀਡੀਓ ਕੈਪਸ਼ਨ, ਮਨਮੋਹਨ ਸਿੰਘ: ਪਾਕ ਤੋਂ ਆਏ ਸ਼ਰਨਾਰਥੀ ਤੋਂ ਮੁਲਕ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ

ਸਦਨ ਵਿੱਚ ਉਨ੍ਹਾਂ ਨੇ ਲਗਾਤਾਰ ਪੰਜ ਵਾਰ ਅਸਾਮ ਦੀ ਨੁਮਾਇੰਦਗੀ ਕੀਤੀ। ਸਾਲ 2019 ਵਿੱਚ ਉਹ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣੇ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਇਹ ਤਸਵੀਰ ਜੁਲਾਈ 1994 ਦੀ ਹੈ, ਜਿਸ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨਰਸਿੰਮ੍ਹਾ ਰਾਓ ਅਤੇ ਡਾ. ਮਨਮੋਹਨ ਸਿੰਘ

ਅੰਗਰੇਜ਼ੀ ਅਤੇ ਉਰਦੂ ਦੇ ਮਾਹਰ ਬੁਲਾਰੇ, ਮਨਮੋਹਨ ਸਿੰਘ ਆਪਣੇ ਸਮਿਆਂ ਦਾ ਸਰਬੋਤਮ ਸੰਸਦੀ ਬੁਲਾਰੇ ਰਹੇ ਹਨ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਡਾ: ਮਨਮੋਹਨ ਸਿੰਘ 5 ਮਈ 1996 ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਅਹਿਮਦਾਬਾਦ ਗੁਜਰਾਤ ਵਿੱਚ ਸੰਬੋਧਨ ਕਰਦੇ ਹੋਏ

ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਲਈ ਸੰਸਦ ਵਿੱਚ ਸਰਕਾਰ ਵੱਲੋਂ ਮਾਫੀ ਮੰਗੀ ਅਤੇ ਕਿਹਾ, "ਮੈਂ ਸ਼ਰਮ ਨਾਲ ਆਪਣਾ ਸਿਰ ਝੁਕਾਉਂਦਾ ਹੈ।"

ਹਾਲਾਂਕਿ ਡਾ. ਸਿੰਘ ਤੋਂ 1984 ਦੇ ਸਿੱਖ ਕਤਲੇਆਮ ਲਈ ਮਾਫੀ ਮੰਗਵਾਉਣ ਲਈ ਕਾਂਗਰਸ ਦੀ ਆਲੋਚਨਾ ਵੀ ਹੋਈ। ਕਿਹਾ ਗਿਆ ਕਿ ਜਿਨ੍ਹਾਂ ਦਾ ਕਤਲੇਆਮ ਕੀਤਾ ਗਿਆ ਉਨ੍ਹਾਂ ਦੇ ਹੀ ਨੁਮਾਇੰਦੇ ਤੋਂ ਮਾਫੀ ਮੰਗਵਾ ਲਈ।

ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਡਾ. ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ ਅਤੇ ਕਾਂਗਰਸ ਮੁਖੀ ਸੋਨੀਆ ਗਾਂਧੀ ਨਾਲ, ਇਹ ਤਸਵੀਰ ਫਰਵਰੀ 2014 ਦੀ ਹੈ

ਆਪਣੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਗਾਂਧੀ ਪਰਿਵਾਰ ਦਾ ਹਥਠੋਕਾ, ਮੌਨ ਪ੍ਰਧਾਨ ਮੰਤਰੀ ਅਤੇ ਭ੍ਰਿਸ਼ਟ ਯੂਪੀਏ ਸਰਕਾਰ ਦੇ ਮੁਖੀ ਵਜੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਸ਼ਾਹਿਦ ਅਫਰੀਦੀ ਅਤੇ ਡਾ. ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਾਰਚ 2011 ਵਿੱਚ ਆਈਸੀਸੀ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਦੀ ਸ਼ੁਰੂਆਤ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਹੱਥ ਮਿਲਾਉਂਦੇ ਹੋਏ

ਵਿਰੋਧੀ ਪਾਰਟੀ ਭਾਜਪਾ ਦੇ ਇੱਕ ਸੀਨੀਅਰ ਆਗੂ, ਲਾਲ ਕ੍ਰਿਸ਼ਣ ਅਡਵਾਨੀ ਨੇ ਡਾ. ਮਨਮੋਹਨ ਸਿੰਘ ਨੂੰ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ ਕਿਹਾ ਸੀ। ਮਨਮੋਹਨ ਸਿੰਘ ਨੇ ਆਪਣੇ ਰਿਕਾਰਡ ਦਾ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਦੀ "ਸਰਕਾਰ ਨੇ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਅਤੇ ਸਮਰਪਣ ਨਾਲ ਕੰਮ ਕੀਤਾ ਹੈ।"

ਡਾ. ਮਨਮੋਹਨ ਸਿੰਘ ਅਤੇ ਬਚਪਨ ਦੇ ਦੋਸਤ ਰਾਜਾ ਮੁਹੰਮਦ ਅਲੀ ਨਾਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਈ 2008 ਵਿੱਚ ਪਾਕਿਸਤਾਨ ਦੇ ਗਾਹ ਪਿੰਡ ਤੋਂ ਨਵੀਂ ਦਿੱਲੀ ਪਹੁੰਚੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਬਚਪਨ ਦੇ ਦੋਸਤ ਰਾਜਾ ਮੁਹੰਮਦ ਅਲੀ ਨਾਲ ਮੁਲਾਕਾਤ ਕਰਦੇ ਹੋਏ

ਇੱਕ ਪੜ੍ਹਾਕੂ ਅਕਾਦਮਿਕ ਅਤੇ ਨੌਕਰਸ਼ਾਹ, ਉਨ੍ਹਾਂ ਨੂੰ ਆਪਣੇ ਸਾਦੇ ਜੀਵਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਟਵਿੱਟਰ ਅਕਾਊਂਟ ਨੂੰ ਨੀਰਸ ਟਵੀਟਾਂ ਅਤੇ ਬਹੁਤ ਥੋੜ੍ਹੇ ਫਾਲੋਅਰਾਂ ਲਈ ਜਾਣਿਆ ਜਾਂਦਾ ਸੀ।

ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕਾਂਗਰਸ ਦੇ ਆਗੂ ਰਾਹੁਲ ਗਾਂਧੀ ਕਿਸਾਨ ਰੈਲੀ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਲਈ ਪਾਣੀ ਪਾਉਂਦੇ ਹੋਏ, ਇਹ ਤਸਵੀਰ ਅਪ੍ਰੈਲ 2015 ਦੀ ਹੈ

ਉਨ੍ਹਾਂ ਨੇ ਸਾਲ 2014 ਵਿੱਚ ਇੱਕ ਇੰਟਰਵਿਊ ਦੌਰਾਨ ਕਿਹਾ, "ਮੇਰਾ ਇਮਾਨਦਾਰੀ ਨਾਲ ਮੰਨਣਾ ਹੈ ਕਿ ਇਤਿਹਾਸ ਮੇਰੇ ਪ੍ਰਤੀ ਤਤਕਾਲੀ ਮੀਡੀਆ ਨਾਲੋਂ ਜ਼ਿਆਦਾ ਦਇਆ ਦਿਖਾਵੇਗਾ, ਅਤੇ ਜਾਂ ਸੰਸਦ ਵਿੱਚ ਵਰਿਧੀ ਪਾਰਟੀਆਂ ਨਾਲੋਂ ਜ਼ਿਆਦਾ ਦਇਆ ਦਿਖਾਵੇਗਾ।"

ਬਰਾਕ ਓਬਾਮਾ ਅਤੇ ਮਨਮੋਹਨ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਨਵੰਬਰ 2009 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਵ੍ਹਾਈਟ ਹਾਊਸ ਵਿਖੇ ਸਟੇਟ ਡਿਨਰ ਤੋਂ ਪਹਿਲਾਂ ਤਤਕਾਲੀ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇ ਓਬਾਮਾ ਨਾਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਮਨਮੋਹਨ ਸਿੰਘ ਦੀ ਤਾਰੀਫ ਕਰਦੇ ਰਹੇ ਹਨ।

ਸੁਪਰੀਮ ਕੋਰਟ ਦੇ ਵਕੀਲ ਐਨਐਮ ਘਟਾਟੇ ਨੇ ਇੱਕ ਦਿਲਚਸਪ ਘਟਨਾ ਦੱਸੀ, ''1991 ਵਿੱਚ ਨਰਸਿਮਹਾ ਰਾਓ ਨੇ ਵਾਜਪਾਈ ਨੂੰ ਫੋਨ ਕੀਤਾ ਤੇ ਕਿਹਾ ਕਿ ਤੁਸੀਂ ਬਜਟ ਦੀ ਇੰਨੀ ਤਿੱਖੀ ਆਲੋਚਨਾ ਕੀਤੀ ਕਿ ਮੇਰੇ ਵਿੱਤ ਮੰਤਰੀ ਡਾ. ਮਨਮੋਹਨ ਸਿੰਘ ਅਸਤੀਫਾ ਦੇਣਾ ਚਾਹੁੰਦੇ ਹਨ।''

''ਇਹ ਸੁਣਕੇ ਵਾਜਪਾਈ ਨੇ ਡਾ. ਮਨਮੋਹਨ ਸਿੰਘ ਨੂੰ ਬੁਲਾਇਆ ਤੇ ਕਿਹਾ ਕਿ ਆਲੋਚਨਾ ਨੂੰ ਨਿੱਜੀ ਤੌਰ 'ਤੇ ਨਹੀਂ ਲੈਣਾ ਚਾਹੀਦਾ ਹੈ, ਕਿਉਂਕਿ ਇਹ ਇੱਕ ਰਾਜਨੀਤਕ ਭਾਸ਼ਣ ਸੀ।''

ਉਸ ਦਿਨ ਤੋਂ ਦੋਵਾਂ ਵਿਚਾਲੇ ਇੱਕ ਖਾਸ ਰਿਸ਼ਤਾ ਬਣ ਗਿਆ।

ਡਾ. ਮਨਮੋਹਨ ਸਿੰਘ ਅਤੇ ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਈ 2005 ਵਿੱਚ ਡਾ. ਮਨਮੋਹਨ ਸਿੰਘ ਅਤੇ ਅਟਲ ਬਿਹਾਰੀ ਵਾਜਪਾਈ ਚਰਚਾ ਕਰਦੇ ਹੋਏ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)