ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ 'ਚੋ ਛੇਕਿਆ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ 'ਚੋ ਛੇਕ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ।

ਸੁੱਚਾ ਸਿੰਘ ਲੰਗਾਹ ਬਲਾਤਕਾਰ ਦੇ ਦੋਸ਼ਾਂ ਤਹਿਤ ਪੁਲਿਸ ਰਿਮਾਂਡ ਉੱਤੇ ਹਨ।