ਮੁਲਾਜ਼ਮ ਪੰਥ 'ਚੋਂ ਛੇਕਿਆ, ਮੈਨੇਜਰ ਤਨਖ਼ਾਹੀਆ

ਅਕਾਲ ਤਖ਼ਤ ਸਾਹਿਬ

ਤਸਵੀਰ ਸਰੋਤ, RAVINDER SINGH ROBIN

    • ਲੇਖਕ, ਰਵਿੰਦਰ ਸਿੰਘ ਰੌਬਿਨ
    • ਰੋਲ, ਬੀਬੀਸੀ ਪੰਜਾਬੀ ਦੇ ਲਈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਦੁਆਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦੇ ਮੁਲਾਜ਼ਮ ਬੂਟਾ ਸਿੰਘ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ ਹੈ।

ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੌਹਰ ਸਿੰਘ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਸੀ।

ਅਕਾਲ ਤਖ਼ਤ ਸਾਹਿਬ

ਧਾਰਮਿਕ ਸਜ਼ਾ ਸੁਣਾਉਂਦੇ ਹੋਏ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ, ''ਮਾਸਟਰ ਜੌਹਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦਾ ਪੂਰਾ ਸਮਾਂ ਦਿੱਤਾ ਗਿਆ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ।''

ਗੁਰਦਾਸਪੁਰ ਦੇ ਗੁਰਦੁਆਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦੇ ਮੁਲਾਜ਼ਮ ਬੂਟਾ ਸਿੰਘ 'ਤੇ ਇੱਕ ਮਹਿਲਾ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲੱਗੇ ਸਨ।

ਅਕਾਲ ਤਖ਼ਤ ਸਾਹਿਬ

ਤਸਵੀਰ ਸਰੋਤ, RAVINDER SINGH ROBIN

ਇਸ ਤੋਂ ਇੱਕ ਦਿਨ ਪਹਿਲਾਂ ਮੁਤਵਾਜ਼ੀ ਜਥੇਦਾਰਾਂ ਵੱਲੋਂ ਵੀ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਅਤੇ ਧਾਰਮਿਕ ਸਜ਼ਾ ਲਾਈ ਗਈ ਸੀ।

ਅਕਾਲ ਤਖ਼ਤ ਸਾਹਿਬ

ਤਸਵੀਰ ਸਰੋਤ, RAVINDER SINGH ROBIN

ਵੀਰਵਾਰ ਨੂੰ ਜਦੋਂ ਸਰਬੱਤ ਖ਼ਾਲਸਾ ਦੇ ਜਥੇਦਾਰਾਂ ਦੇ ਸਮਰਥਕ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਣ ਲੱਗੇ ਤਾਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਰੋਕ ਲਿਆ, ਜਿਸ ਕਾਰਨ ਟਕਰਾਅ ਹੋ ਗਿਆ ਸੀ। ਝੜਪ ਵਿੱਚ 7 ਲੋਕ ਜ਼ਖਮੀ ਹੋ ਗਏ ਸੀ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)