ਸੁਪਰੀਮ ਕੋਰਟ ਨੇ ਕੈਪਟਨ ਤੇ ਬਾਦਲਾਂ ਦੇ ਮੰਨਸੂਬੇ ਨਾਕਾਮ ਕੀਤੇ:ਖਹਿਰਾ

ਤਸਵੀਰ ਸਰੋਤ, Sukhpal Khaira/Twitter
ਨਸ਼ਾ ਤਸਕਰ ਨਾਲ ਨਾਂ ਜੁੜਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਜਾਰੀ ਕੀਤੇ ਗਏ ਸੰਮਨਾਂ ਉੱਤੇ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ।
ਸੁਖਪਾਲ ਖਹਿਰਾ ਨੇ ਇਹ ਦਾਅਵਾ ਆਪ ਆਪਣੇ ਫੇਸਬੁੱਕ ਪੇਜ਼ ਉੱਤੇ ਲਾਇਵ ਹੋ ਕੇ ਕੀਤਾ।
ਉਨ੍ਹਾਂ ਸੁਪਰੀਮ ਕੋਰਟ ਦੇ ਅੱਗੇ ਖੜ੍ਹੇ ਹੋ ਕੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਜੋ ਪੰਜਾਬ ਸਰਕਾਰ ਵਲੋਂ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਸੀ ਉਹ ਸਰਬ ਉੱਚ ਅਦਾਲਤ ਨੇ ਨਾਕਾਮ ਕਰ ਦਿੱਤੀ ਹੈ।
ਕੀ ਹੈ ਖਹਿਰਾ ਦਾ ਮਾਮਲਾ?
ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਸੰਮਨ ਜਾਰੀ ਕੀਤੇ ਗਏ ਸਨ।
ਇਨ੍ਹਾਂ ਸੰਮਨਾਂ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਸੀ।
ਸਾਲ 2015 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਫੜੇ ਗਏ ਦੋਸ਼ੀਆਂ ਦੇ ਉਸ ਸਮੇਂ ਦੇ ਕਾਂਗਰਸੀ ਬੁਲਾਰੇ ਸੁਖਪਾਲ ਸਿੰਘ ਖਹਿਰਾ ਨਾਲ ਸੰਪਰਕ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।












