ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਚੁਣੇ ਗਏ

ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ 'ਤੇ ਰਾਹੁਲ ਗਾਂਧੀ ਨੂੰ ਵਿਨਾ ਕਿਸੇ ਵਿਰੋਧ ਦੇ ਚੁਣ ਲਿਆ ਗਿਆ ਹੈ।

ਸੋਨਾਵਰ ਨੂੰ ਪਾਰਟੀ ਪ੍ਰਧਾਨ ਦੇ ਚੋਣ ਲਈ ਨਾਮਜਦਗੀ ਭਰਨ ਦੀ ਆਖ਼ਰੀ ਤਰੀਕ ਸੀ ਅਤੇ ਕਿਸੇ ਨੇ ਵੀ ਰਾਹੁਲ ਗਾਂਧੀ ਦੀ ਉਮੀਦਵਾਰੀ ਨੂੰ ਚੁਣੌਤੀ ਨਹੀਂ ਦਿੱਤੀ ਸੀ।

ਕਾਂਗਰਸ ਨੇਤਾ ਮੁੱਲਾਪੱਲੀ ਰਾਮਚੰਦਰਨ ਨੇ ਇਸਦਾ ਐਲਾਨ ਕਰਦੇ ਹੋਏ ਕਿਹਾ, ''ਨਾਮਜਦਗੀ ਦੇ 89 ਮਤੇ ਦਾਖਿਲ ਕੀਤੇ ਗਏ ਸੀ। ਸਾਰੇ ਵੈਧ ਪਾਏ ਗਏ। ਸਿਰਫ਼ ਇੱਕ ਹੀ ਉਮੀਦਵਾਰ ਮੈਦਾਨ ਵਿੱਚ ਹਨ। ਇਸ ਲਈ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਅਹੁਦੇ 'ਤੇ ਰਾਹੁਲ ਗਾਂਧੀ ਦੀ ਚੋਣ ਦਾ ਐਲਾਨ ਕਰਦਾ ਹਾਂ।''

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)