ਸੁਪਰੀਮ ਕੋਰਟ ਦੇ ਹੁਕਮਾਂ ਨਾਲ ਫਿਲਮ ਪਦਮਾਵਤ ਹੋਵੇਗੀ ਪੂਰੇ ਭਾਰਤ ਵਿੱਚ ਰਿਲੀਜ਼

ਤਸਵੀਰ ਸਰੋਤ, Twitter/deepika padukone
ਸੁਪਰੀਮ ਕੋਰਟ ਨੇ 4 ਸੂਬਿਆਂ ਵੱਲੋਂ ਫਿਲਮ ਪਦਮਾਵਤ 'ਤੇ ਲਾਏ ਬੈਨ 'ਤੇ ਸਟੇਅ ਲਾ ਦਿੱਤਾ ਹੈ ਜਿਸ ਨਾਲ ਹੁਣ ਪੂਰੇ ਦੇਸ ਵਿੱਚ ਫਿਲਮ ਦੇ ਰਿਲੀਜ਼ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਿੱਚ ਤਿੰਨ ਜੱਜਾਂ ਦੇ ਬੈਂਚ ਨੇ ਕੀਤੀ।
ਸੁਪਰੀਮ ਕੋਰਟ ਨੇ ਬਾਕੀ ਸੂਬਿਆਂ ਨੂੰ ਵੀ ਫਿਲਮ 'ਤੇ ਅਜਿਹੀ ਪਾਬੰਦੀ ਲਾਉਣ ਤੋਂ ਰੋਕ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਬਣਾਏ ਰੱਖਣਾ ਸੂਬਿਆਂ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਇਹ ਤੈਅ ਕਰਨ ਕਿ ਫਿਲਮ ਦੇ ਪ੍ਰਦਰਸ਼ਨ ਦੌਰਾਨ ਕਿਸੇ ਤਰੀਕੇ ਦੀ ਅਣਸੁਖਾਵੀ ਘਟਨਾ ਨਾ ਵਾਪਰੇ।








