ਤਸਵੀਰਾਂ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੰਜਾਬੀਆਂ ਵੱਲੋਂ ਨਿੱਘਾ ਸਵਾਗਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਸਵਾਗਤ ਕਰਦੇ ਹੋਏ।

ਨਾਂਹ-ਨਾਂਹ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਕਰੀਬ ਅੱਧੇ ਘੰਟੇ ਲਈ ਨਾ ਸਿਰਫ਼ ਟਰੂਡੋ ਨਾਲ ਮੁਲਾਕਾਤ ਕੀਤੀ ਬਲਕਿ ਪੂਰੇ ਅੰਮ੍ਰਿਤਸਰ ਵਿੱਚ ਵੱਡੇ-ਵੱਡੇ ਹੋਰਡਿੰਗਜ਼ ਵਿੱਚ ਰਾਹੁਲ ਗਾਂਧੀ ਦੀ ਫੋਟੋ ਲਾ ਕੇ ਅਤੇ ਟਵਿਟਰ ਉੱਤੇ ਸਵਾਗਤ ਕੀਤਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਹਰਮਿੰਦਰ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਦਰਬਾਰ ਸਾਹਿਬ, ਅੰਮ੍ਰਿਤਸਰ ਫੇਰੀ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਪਹਿਨਿਆ ਪੰਜਾਬੀ ਪਹਿਰਾਵਾ ਖਿੱਚ ਦਾ ਕੇਂਦਰ ਬਣਿਆ ਰਿਹਾ।

ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਲੰਗਰ ਦੀ ਸੇਵਾ ਕੀਤੀ।

ਜਸਟਿਨ ਟਰੂਡੋ ਦੀ ਦਰਬਾਰ ਸਾਹਿਬ ਫੇਰੀ ਦੌਰਾਨੁ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

ਹਰਿਮੰਦਰ ਸਾਹਿਬ ਵਿੱਚ ਪ੍ਰਧਾਨ ਮੰਤਰੀ ਟਰੂਡੋ ਨੇ ਮੱਥਾ ਟੇਕਣ ਦੀਆਂ ਸਾਰੀਆਂ ਸਿੱਖ ਰਵਾਇਤਾਂ ਨਿਭਾਈਆਂ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਸਿਰੋਪਾਓ ਭੇਟ ਕਰਕੇ ਨਿਵਾਜਿਆ।

ਜਸਟਿਨ ਟਰੂਡੋ ਦੀ ਹਰਿਮੰਦਰ ਸਾਹਿਬ ਫੇਰੀ ਦੌਰਾਨ ਸਾਰੇ ਕਾਰਜ ਮਰਿਆਦਾ ਨਾਲ ਨਿਭਾਏ।

ਪ੍ਰਧਾਨ ਮੰਤਰੀ ਨੇ ਹਰਿਮੰਦਰ ਸਾਹਿਬ ਦੀ ਵਿਜ਼ਟਰ ਬੁੱਕ ਵਿੱਚ ਆਪਣੇ ਪ੍ਰਭਾਵ ਅੰਕਿਤ ਕਰਦਿਆਂ ਲਿਖਿਆ ਕਿ ਅਜਿਹੇ ਖ਼ੂਬਸੂਰਤ ਅਤੇ ਅਰਥਪੂਰਨ ਸਥਾਨ ਵਿਖੇ ਇਸ ਪ੍ਰਕਾਰ ਭਰਵਾਂ ਸਵਾਗਤ ਮਿਲਣਾ ਮਾਣ ਵਾਲੀ ਗੱਲ ਹੈ ਤੇ ਸਾਡਾ ਦਿਲ ਤੁਹਾਡੇ ਲਈ ਸਨਮਾਨ ਨਾਲ ਭਰਿਆ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਦੇ ਨਜ਼ਰ ਆਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)