ਤਸਵੀਰਾਂ꞉ ਨਾਨਕ ਸ਼ਾਹ ਫਕੀਰ ਫਿਲਮ ਖਿਲਾਫ ਪ੍ਰਦਰਸ਼ਨ

ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ ਦੇ ਖਿਲਾਫ਼ ਬੁੱਧਵਾਰ ਨੂੰ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਹੋਇਆ।

ਵਿਆਪਕ ਵਿਰੋਧ ਦੇ ਚਲਦਿਆਂ ਅਕਾਲ ਤਖ਼ਤ ਨੇ ਫ਼ਿਲਮ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ।

ਬੁੱਧਵਾਰ ਨੂੰ ਪੰਜਾਬ ਵਿੱਚ ਕਈ ਥਾਂ ਇਸ ਫਿਲਮ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਹੋਏ। ਇਸ ਦੀਆਂ ਕੁਝ ਤਸਵੀਰਾਂ।

ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਫ਼ਿਲਮ 'ਨਾਨਕ ਸ਼ਾਹ ਫਕੀਰ' 'ਤੇ ਰੋਕ ਲਗਾਉਣ ਦੀ ਲੋੜ ਨਹੀਂ ਹੈ ਕਿਉਂਕਿ ਫ਼ਿਲਮ ਬਣਾਉਣ ਵਾਲਿਆਂ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਕੀਤਾ ਜਾਵੇਗਾ।

ਸੁਪਰੀਮ ਕੋਰਟ ਨੇ ਫਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ ਨੂੰ ਮਨਜੂਰੀ ਦੇ ਦਿੱਤੀ ਹੈ। ਫ਼ਿਲਮ 13 ਅਪ੍ਰੈਲ ਦੀ ਰਿਲੀਜ਼ ਕੀਤੀ ਜਾਵੇਗੀ।

ਪੀਟੀਆਈ ਮੁਤਾਬਕ ਸੁਪਰੀਮ ਕੋਰਟ ਨੇ ਐਸਜੀਪੀਸੀ ਦੀ ਨਿੰਦਾ ਕਰਦੇ ਹੋਏ ਕਿਹਾ ਸੀ ਕਿ ਸੈਂਸਰ ਬੋਰਡ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ ਕਿਸੇ ਨੂੰ ਵੀ ਫ਼ਿਲਮ 'ਤੇ ਰੋਕ ਲਗਾਉਣ ਦਾ ਹੱਕ ਨਹੀਂ ਹੈ।

ਕੋਰਟ ਨੇ ਸਾਰੇ ਸੂਬਿਆਂ ਨੂੰ ਰਿਲੀਜ਼ ਦੌਰਾਨ ਕਾਨੂੰਨੀ ਵਿਵਸਥਾ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ।

ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਨੂੰ ਇਸ ਤਰ੍ਹਾਂ ਪੇਸ਼ ਕਰਨਾ ਸਿੱਖ ਪਰੰਪਰਾ ਦੇ ਖ਼ਿਲਾਫ਼ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)