ਪੁਲਿਸ ਭਰਤੀ ਦੌਰਾਨ ਉਮੀਦਵਾਰਾਂ ਦੀਆਂ ਛਾਤੀਆਂ 'ਤੇ ਲਿਖੀ ਜਾਤ

ਤਸਵੀਰ ਸਰੋਤ, Sureih Niyazi/BBC
- ਲੇਖਕ, ਸ਼ੁਰੈਹ ਨਿਆਜ਼ੀ
- ਰੋਲ, ਭੋਪਾਲ ਤੋਂ ਬੀਬੀਸੀ ਲਈ
ਮੱਧ ਪ੍ਰਦੇਸ਼ ਵਿੱਚ ਇੱਕ ਅਜੀਬ ਜਿਹਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਧਾਰ ਵਿੱਚ ਪੁਲਿਸ ਅਹੁਦੇ 'ਤੇ ਭਰਤੀ ਹੋਣ ਲਈ ਆਏ ਉਮੀਦਵਾਰਾਂ ਦੀ ਛਾਤੀ 'ਤੇ ਉਨ੍ਹਾਂ ਦੀ ਜਾਤ ਲਿਖ ਦਿੱਤੀ ਗਈ।
ਰਾਖਵਾਂ ਵਰਗ ਦੇ ਉਮੀਦਵਾਰਾਂ ਦੀ ਛਾਤੀ 'ਤੇ ਭਰਤੀ ਕਰਨ ਵਾਲਿਆਂ ਵੱਲੋਂ ਐੱਸਸੀ-ਐੱਸਟੀ ਲਿਖ ਦਿੱਤਾ ਗਿਆ ਅਤੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਪਛਾਣ ਆਸਾਨੀ ਨਾਲ ਕੀਤੀ ਜਾ ਸਕੇ।
ਮਾਮਲਾ ਜਦੋਂ ਭਖਿਆ ਤਾਂ ਜ਼ਿੰਮੇਵਾਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਲਿਖਣ ਦਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ।

ਤਸਵੀਰ ਸਰੋਤ, Getty Images
ਧਾਰ ਜ਼ਿਲ੍ਹੇ ਵਿੱਚ ਕੁਝ ਦਿਨਾਂ ਪਹਿਲਾਂ ਪੁਲਿਸ ਦੀਆਂ ਭਰਤੀਆਂ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਦੀ ਜਾਂਚ ਚਲ ਰਹੀ ਹੈ।
ਅਜਿਹਾ ਕਿਉਂ ਕੀਤਾ?
ਸਿਹਤ ਜਾਂਚ ਦੌਰਾਨ ਸਾਧਾਰਨ ਅਤੇ ਰਾਖਵੇਂ ਵਰਗ ਲਈ ਵੱਖ- ਵੱਖ ਲੰਬਾਈ ਤੈਅ ਕੀਤੀ ਗਈ ਹੈ।
ਇਸ ਦੇ ਮੱਦੇਨਜ਼ਰ ਜ਼ਿਲ੍ਹਾ ਹਸਪਤਾਲ ਵਿੱਚ ਰਾਖਵੇਂ ਵਰਗ ਦੇ ਉਮੀਦਵਾਰਾਂ ਦੀ ਛਾਤੀ 'ਤੇ ਉਨ੍ਹਾਂ ਦੀ ਜਾਤ ਲਿਖ ਦਿੱਤੀ। ਜਦੋਂ ਉਮੀਦਵਾਰਾਂ ਦੀ ਛਾਤੀ 'ਤੇ ਐੱਸਸੀ-ਐੱਸਟੀ ਲਿਖੀਆਂ ਤਸਵੀਰਾਂ ਸਾਹਮਣੇ ਆਈਆ ਤਾਂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।
ਮੁੱਖ ਮੈਡੀਕਲ ਅਫ਼ਸਰ ਡਾਕਟਰ ਆਰ ਸੀ ਪਨਿਕਾ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਚੁਣੇ ਹੋਏ ਰਾਖਵੇਂ ਵਰਗ ਦੇ ਉਮੀਦਵਾਰਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਡਾਕਟਰ ਆਰ ਸੀ ਪਨਿਕਾ ਨੇ ਕਿਹਾ, "ਇਸ ਤਰ੍ਹਾਂ ਕੀਤਾ ਜਾਣਾ ਠੀਕ ਨਹੀਂ ਹੈ। ਇਸ ਨੂੰ ਅਸੀਂ ਗੰਭੀਰਤਾ ਨਾਲ ਲਿਆ ਹੈ ਅਤੇ ਜੋ ਵੀ ਇਸ ਲਈ ਜ਼ਿੰਮੇਵਾਰ ਹੋਣਗੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।"
ਉਮੀਦਵਾਰਾਂ ਦਾ ਡਰ
ਉੱਥੇ ਹੀ ਜ਼ਿਲ੍ਹੇ ਦੇ ਐੱਸਪੀ ਵਿਰੇਂਦਰ ਸਿੰਘ ਵੀ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਨੇ ਕਿਹਾ, "ਸਾਡੇ ਵੱਲੋਂ ਇਸ ਤਰ੍ਹਾਂ ਦਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਸੀ। ਹੁਣ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ।"
ਸੂਬੇ ਵਿੱਚ ਪੁਲਿਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਲਈ ਲਿਖਤੀ ਪ੍ਰੀਖਿਆ ਲਈ ਗਈ ਸੀ। ਪ੍ਰੀਖਿਆ ਵਿੱਚ ਸਫਲ ਹੋਏ ਉਮੀਦਵਾਰਾਂ ਦਾ ਮੈਡੀਕਲ ਚੱਲ ਰਿਹਾ ਸੀ।
ਧਾਰ ਜ਼ਿਲ੍ਹੇ ਵਿੱਚ ਮੈਡੀਕਲ ਜਾਂਚ ਕੀਤੀ ਜਾ ਰਹੀ ਸੀ। ਹਾਲਾਂਕਿ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਤੋਂ ਬਾਅਦ ਪ੍ਰੀਖਿਆ ਵਿੱਚ ਸਫਲ ਰਹੇ ਉਮੀਦਵਾਰ ਇਸ ਬਾਰੇ ਬੋਲਣ ਤੋਂ ਬਚ ਰਹੇ ਹਨ।
ਉਨ੍ਹਾਂ ਨੂੰ ਇਸ ਗੱਲ ਦਾ ਡਰ ਹੈ ਕਿ ਜੇਕਰ ਕੁਝ ਬੋਲਿਆ ਤਾਂ ਨੌਕਰੀ ਉਨ੍ਹਾਂ ਦੇ ਹੱਥੋਂ ਜਾ ਸਕਦੀ ਹੈ।












