ਤੇਜ਼ ਹਨੇਰੀ ਦਾ ਕਹਿਰ, ਹੁਣ ਤੱਕ 61 ਮੌਤਾਂ

ਸੰਕੇਤਕ ਤਸਵੀਰ
ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਰਾਜਧਾਨੀ ਦਿੱਲੀ ਸਣੇ ਦੇਸ ਦੇ ਕਈ ਹਿੱਸਿਆਂ ਵਿੱਚ ਐਤਵਾਰ ਸ਼ਾਮ ਵੇਲੇ ਆਈ ਤੇਜ਼ ਹਨੇਰੀ ਕਾਰਨ ਹੁਣ ਤੱਕ ਘੱਟੋ ਘੱਟ 61 ਲੋਕਾਂ ਦੀ ਮੌਤ ਹੋ ਗਈ ਹੈ।

ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਜ਼ਿਆਦਾ 38 ਮੌਤਾਂ ਹੋਈਆਂ ਹਨ, ਜਦ ਕਿ ਆਂਧਰਾ ਪ੍ਰਦੇਸ਼ ਵਿੱਚ 12, ਪੱਛਮ ਬੰਗਾਲ ਵਿੱਚ 9 ਅਤੇ ਦਿੱਲੀ ਵਿੱਚ 2 ਲੋਕਾਂ ਦੀ ਮੌਤ ਦੀ ਤਸਦੀਕ ਹੋਈ ਹੈ।

ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 109 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ।

ਹਵਾਵਾਂ ਨਾਲ ਸੈਂਕੜੇ ਦਰਖ਼ਤ ਅਤੇ ਬਿਜਲੀ ਦੇ ਖੰਭੇ ਉੱਖੜ ਗਏ। ਇਸ ਦੇ ਨਾਲ ਹੀ ਸੜਕ ਆਵਾਜਾਹੀ ਵੀ ਪ੍ਰਭਾਵਿਤ ਹੋਈ।

ਹਨੇਰੀ ਕਾਰਨ ਦਿੱਲੀ ਮੈਟਰੋ ਸੇਵਾ ਅਤੇ ਹਵਾਈ ਸੇਵਾ 'ਤੇ ਵੀ ਅਸਰ ਪਿਆ, ਕਈ ਉਡਾਣਾਂ ਦੇ ਰੂਟ ਬਦਲਣੇ ਪਏ।

ਉੱਤਰ ਪ੍ਰਦੇਸ਼ ਦੇ ਰਾਹਤ ਕਮਿਸ਼ਨਰ ਸੰਜੇ ਕੁਮਾਰ ਨੇ ਬੀਬੀਸੀ ਪੱਤਰਕਾਰ ਦਿਲਨਵਾਜ਼ ਪਾਸ਼ਾ ਨੂੰ ਦੱਸਿਆ, "ਹੁਣ ਤੱਕ 16 ਲੋਕਾਂ ਦੀ ਮੌਤ ਦੀ ਤਸਦੀਕ ਹੋਈ ਹੈ। 30 ਤੋਂ ਵੱਧ ਲੋਕ ਜਖ਼ਮੀ ਹੋਏ ਹਨ। ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।"

ਤੂਫਾਨ

ਤਸਵੀਰ ਸਰੋਤ, Getty Images

ਉੱਤਰ ਪ੍ਰਦੇਸ਼ ਵਿੱਚ ਪਹਿਲਾਂ ਮ੍ਰਿਤਕਾਂ ਦੀ ਗਿਣਤੀ 18 ਦੱਸੀ ਜਾ ਰਹੀ ਸੀ, ਜਿਸ ਤੋਂ ਬਾਅਦ ਵਿੱਚ ਸੋਧ ਕੇ 16 ਕੀਤਾ ਗਿਆ।

ਆਂਧਰਾ ਪ੍ਰਦੇਸ਼ ਦੇ ਰਾਹਤ ਕਮਿਸ਼ਨਰ ਦੇ ਦਫ਼ਤਰ ਨੇ ਬੀਬੀਸੀ ਨੂੰ ਦੱਸਿਆ, "ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ 12 ਲੋਕਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਇਹ ਗਿਣਤੀ ਵਧ ਸਕਦੀ ਹੈ।"

ਦਿੱਲੀ ਦੀ ਰਾਹਤ ਕਮਿਸ਼ਨਰ ਮਨੀਸ਼ਾ ਸਕਸੈਨਾ ਨੇ ਬੀਬੀਸੀ ਨੂੰ ਦੱਸਿਆ, "ਤੇਜ਼ ਹਨੇਰੀ ਕਾਰਨ ਦਰਖ਼ਤ ਡਿੱਗਣ ਨਾਲ ਪਾਂਡਵ ਨਗਰ ਵਿੱਚ ਇੱਕ ਔਰਤ ਦੀ ਮੌਤ ਹੋਈ ਹੈ।"

ਉੱਥੇ ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਦਿੱਲੀ ਵਿੱਚ ਇੱਟਾਂ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ।

ਬੀਬੀਸੀ ਪੱਤਰਕਾਰ ਅਮਿਤਾਭ ਭੱਟਾਸਾਲੀ ਮੁਤਾਬਕ ਪੱਛਮੀ ਬੰਗਾਲ ਵਿੱਚ ਬੱਚਿਆਂ ਸਮੇਤ 7 ਲੋਕ ਮਰੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਨੇਰੀ ਅਤੇ ਤੂਫ਼ਾਨ ਕਾਰਨ ਲੋਕਾਂ ਦੀ ਮੌਤ 'ਤੇ ਦੁਖ ਜ਼ਾਹਿਰ ਕਰਦੇ ਹੋਏ ਟਵੀਟ 'ਤੇ ਲਿਖਿਆ, "ਦੇਸ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਪ੍ਰਭਾਵਿਤ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ। ਮੈਂ ਜਖਮੀ ਲੋਕਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ। ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਕਿਹਾ ਗਿਆ ਹੈ।"

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਦਿੱਤੀ ਗਈ ਸੀ ਚਿਤਾਵਨੀ

ਐਤਵਾਰ ਨੂੰ ਆਏ ਤੂਫਾਨ ਤੋਂ ਪਹਿਲਾਂ ਮੌਸਮ ਵਿਭਾਗ ਨੇ ਸਟੀਕ ਅਲਰਟ ਜਾਰੀ ਕੀਤਾ ਸੀ। ਉਨ੍ਹਾਂ ਨੇ ਰਾਜਧਾਨੀ ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਤੇਜ਼ ਮੀਂਹ ਸਣੇ ਭਾਰੀ ਬਰਸਾਤ ਦੀ ਚਿਤਾਵਨੀ ਦਿੱਤੀ ਸੀ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਲਈ ਕਿਹਾ ਸੀ।

ਸੰਜੇ ਕੁਮਾਰ ਕਹਿੰਦੇ ਹਨ, "ਮੌਸਮ ਵਿਭਾਗ ਤੋਂ ਚਿਤਾਵਨੀ ਮਿਲਣ ਤੋਂ ਬਾਅਦ ਅਸੀਂ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਸੀ। ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਾਲਾਤ 'ਤੇ ਨਜ਼ਰ ਰੱਖਣ ਲਈ ਕਿਹਾ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਸੀ।

ਖਤਰਾ ਅਜੇ ਵੀ ਬਰਕਰਾਰ

ਸੰਜੇ ਕੁਮਾਰ ਕਹਿੰਦੇ ਹਨ ਕਿ ਤੂਫਾਨ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ।

"ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਤੋਂ ਬਾਅਦ ਹੁਣ ਇਹ ਤੂਫ਼ਾਨ ਪੂਰਬੀ ਉੱਤਰ ਪ੍ਰਦੇਸ਼ ਵੱਲ ਵੱਧ ਰਿਹਾ ਹੈ ਜਿੱਥੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਰਾਤ ਇੱਕ ਵਜੇ ਦੇ ਕਰੀਬ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਭਾਰੀ ਬਰਸਾਤ ਹੋ ਸਕਦੀ ਹੈ।"

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)