ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਬਰੀ

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Getty Images

ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਸਿੱਧੂ ਨੇ ਸੁਪਰੀਮ ਕੋਰਟ ਵਿੱਚ ਸਜ਼ਾ ਰੱਦ ਕਰਨ ਦੀ ਅਪੀਲ ਕੀਤੀ ਸੀ।

ਸਿੱਧੂ ਨੂੰ ਇਸ ਮਾਮਲੇ ਵਿੱਚ ਮਾਮੂਲੀ ਜੁਰਮਾਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਸਿੱਧੂ ਦਾ ਸਾਥੀ ਦੂਜਾ ਮੁਲਜ਼ਮ ਵੀ ਬਰੀ ਹੋ ਗਿਆ ਹੈ।

ਸੁਪਰੀਮ ਕੋਰਟ ਨੇ ਅੱਜ ਫ਼ੈਸਲਾ ਸੁਣਾਉਂਦੇ ਹੋਏ ਹਾਈਕੋਰਟ ਦੀ 3 ਸਾਲ ਦੀ ਸਜ਼ਾ ਖ਼ਾਰਿਜ ਕਰ ਦਿੱਤੀ ਹੈ।

ਸੁਪਰੀਮ ਕੋਰਟ

ਤਸਵੀਰ ਸਰੋਤ, Reuters

ਜਸਟਿਸ ਜੇ ਚੇਲਾਮੇਸ਼ਵਰ ਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ 18 ਅਪ੍ਰੈਲ ਨੂੰ ਇਸ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਕੀ ਹੈ ਪੂਰਾ ਮਾਮਲਾ?

ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋਈ ਸੀ।

ਟ੍ਰਾਇਲ ਕੋਰਟ ਨੇ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

ਸਰਕਾਰੀ ਵਕੀਲ ਦਾ ਦਾਅਵਾ ਸੀ ਕਿ ਸਿੱਧੂ ਅਤੇ ਉਸ ਦਾ ਦੋਸਤ ਰੁਪਿੰਦਰ ਸਿੰਘ ਸੰਧੂ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਜਿਪਸੀ ਵਿਚ ਜਾ ਰਹੇ ਸਨ ਦੂਜੇ ਪਾਸੇ ਗੁਰਨਾਮ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਮਾਰੂਤੀ ਕਾਰ ਵਿੱਚ ਸਵਾਰ ਸਨ।

ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਦੀ ਗੁਰਨਾਮ ਸਿੰਘ ਦੀ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਹੋ ਗਏ।

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Getty Images

ਇਸ ਦੌਰਾਨ ਗੁਰਨਾਮ ਸਿੰਘ ਡਿੱਗ ਗਿਆ ਅਤੇ ਉਸ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਿਸ ਅਨੁਸਾਰ ਘਟਨਾ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉੱਤੇ ਸਿੱਧੂ ਅਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ ਕੀਤਾ।

ਹਾਈ ਕੋਰਟ ਦਾ ਫੈਸਲਾ

ਮਾਮਲਾ 2006 ਵਿੱਚ ਹਾਈਕੋਰਟ ਵਿਚ ਪਹੁੰਚਿਆ ਜਿੱਥੇ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋਵਾਂ ਨੂੰ ਤਿੰਨ ਤਿੰਨ ਸਾਲਾਂ ਦੀ ਸਜਾ ਸੁਣਾ ਦਿੱਤੀ ਗਈ।

ਇਸ ਤੋ ਇਲਾਵਾ ਅਦਾਲਤ ਨੇ ਦੋਵਾਂ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਹਾਈਕੋਰਟ ਦੇ ਫ਼ੈਸਲੇ ਨੂੰ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਦੋਸਤ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਿਸ ਵਿਚ ਦਾਅਵਾ ਕੀਤਾ ਕਿ ਗੁਰਨਾਮ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਡਾਕਟਰਾਂ ਦੀ ਰਾਏ ਅਸਪਸ਼ਟ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)