You’re viewing a text-only version of this website that uses less data. View the main version of the website including all images and videos.
ਆਮ ਆਦਮੀ ਪਾਰਟੀ ਦਾ ਪ੍ਰਧਾਨ ਮੰਤਰੀ ਰਿਹਾਇਸ਼ ਵੱਲ ਮਾਰਚ ਸੰਸਦ ਮਾਰਗ ਉੱਤੇ ਰੋਕਿਆ ਗਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਹੋਰ ਵਧ ਗਿਆ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਵਿਚਕਾਰ ਟਕਰਾਅ ਹੁਣ ਦਫ਼ਤਰ ਤੋਂ ਬਾਹਰ ਨਿਕਲ ਕੇ ਅਤੇ ਸੜਕ 'ਤੇ ਆ ਗਿਆ ਹੈ।
ਲੈਫਟੀਨੈਂਟ ਗਵਰਨਰ ਅਤੇ ਆਈਏਐਸ ਦੀ ਹੜਤਾਲ ਦੇ ਖਿਲਾਫ ਦਿੱਲੀ ਦੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਵੱਲ ਮਾਰਚ ਕੀਤਾ। ਪੰਜ ਵਜੇ ਦੇ ਕਰੀਬ ਮੰਡੀ ਹਾਊਸ ਤੋਂ ਸ਼ੁਰੂ ਹੋਏ ਇਸ ਮਾਰਚ ਸੈਂਕੜੇ ਆਪ ਵਰਕਰ ਤੇ ਕਈ ਹੋਰ ਪਾਰਟੀਆਂ ਦੇ ਕਾਰਕੁੰਨ ਸ਼ਾਮਲ ਹੋਏ।
ਪੰਜਾਬ ਤੋਂ ਸੀਨੀਅਰ ਆਪ ਆਗੂ ਬਲਬੀਰ ਸਿੰਘ ਦੀ ਅਗਵਾਈ ਚ ਕਈ ਵਿਧਾਇਕ ਅਤੇ ਵਰਕਰ ਇਸ ਮਾਰਚ ਵਿਚ ਪਹੁੰਚੇ ਹੋਏ ਸਨ।
ਹਾਲਾਂਕਿ, ਐਤਵਾਰ ਨੂੰ ਦਿੱਲੀ ਦੇ ਆਈਐਸ ਐਸੋਸੀਏਸ਼ਨਾਂ ਨੇ ਇੱਕ ਪ੍ਰੈਸ ਕਾਨਫਰੰਸ ਦੁਆਰਾ ਹੜਤਾਲ ਦਾ ਖੰਡਨ ਕੀਤਾ ਹੈ।
ਆਈਏਐਸ ਐਸੋਸੀਏਸ਼ਨ ਨੇ ਕਿਹਾ ਕਿ ਕੋਈ ਵੀ ਹੜਤਾਲ 'ਤੇ ਨਹੀਂ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਦਿੱਲੀ ਦੀ ਸਥਿਤੀ ਆਮ ਵਰਗੀ ਨਹੀਂ ਹੈ।
ਇਸ ਦੌਰਾਨ ਦਿੱਲੀ ਪੁਲੀਸ ਨੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦੀ ਜਾਣਕਾਰੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕਾਰਕੁਨ ਮੰਡੀ ਹਾਊਸ ਕੋਲ ਇਕੱਠੇ ਹੋਏ ਹਨ।
ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨਾਂ ਲਈ ਆਗਿਆ ਨਹੀਂ ਲਈ ਹੈ। ਇਸ ਲਈ ਕਈ ਰਾਹ ਬੰਦ ਹੋ ਰਹਿਣਗੇ। ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲੋਕ ਕਲਿਆਣ ਮਾਰਗ, ਕੇਂਦਰੀ ਸਕੱਤਰੇਤ, ਪਟੇਲ ਚੌਕ, ਉਦਯੋਗ ਭਵਨ ਅਤੇ ਜਨਪਥ ਮੈਟਰੋ ਸਟੇਸ਼ਨ ਬੰਦ ਹੋ ਚੁੱਕੇ ਹਨ।
ਕਰੀਬ ਇਕ ਹਫਤੇ ਤੋਂ ਅਰਵਿੰਦ ਕੇਜਰੀਵਾਲ ਆਪਣੇ ਮੰਤਰੀਆਂ ਨਾਲ ਲੈਫਟੀਨੈਂਟ ਗਵਰਨਰ ਦੇ ਧਰਨੇ ਉੱਤੇ ਘਰ ਬੈਠੇ ਹਨ।
ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਮਾਰਚ ਕਾਰਨ ਮੈਟਰੋ ਦੇ 5 ਸਟੇਸ਼ਨ ਬੰਦ ਕਰ ਦਿੱਤੇ ਗਏ ਹਨ। ਉੱਥੇ ਕੁਝ ਵਿਰੋਧੀ ਪਾਰਟੀਆਂ ਵੀ ਕੇਜਰੀਵਾਲ ਦੇ ਹੱਕ ਵਿਚ ਨਿੱਤਰ ਆਈਆਂ ਹਨ।
- ਇਹ ਵੀ ਪੜ੍ਹੋ
ਦਿੱਲੀ ਵਿਚ ਚੱਲ ਰਹੀ ਨੀਤੀ ਆਯੋਗ ਦੀ ਬੈਠਕ ਦੌਰਾਨ 4 ਮੁੱਖ ਮੰਤਰੀਆਂ ਨੇ ਖੁੱਲ਼ ਕੇ ਕੇਜਰੀਵਾਲ ਦੇ ਹੱਕ ਵਿਚ ਆਵਾਜ਼ ਚੁੱਕੀ ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਮਾਮਲੇ ਵਿਚ ਸਿੱਧਾ ਦਖਲ ਦੇ ਕੇ ਸੁਲਝਾਉਣ ਦੀ ਮੰਗ ਰੱਖੀ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਕਰਨਾਟਕ ਦੇ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ, ਕੇਰਲਾ ਦੇ ਮੁੱਖ ਮੰਤਰੀ ਪਿਨਰਈ ਵਿਜੇਅਨ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ ਹੈ ਕਿ ਕੇਂਦਰ ਨੂੰ ਸਿਆਸਤ ਤੋਂ ਉੱਪਰ ਉਠ ਕੇ ਸੰਵਿਧਾਨਕ ਸੰਕਟ ਨੂੰ ਹੱਲ ਕਰਨ ਦੀ ਲੋੜ ਹੈ।
ਮੁੱਖ ਮੰਤਰੀ ਬੈਨਰਜੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਦੇ ਨੀਤੀ ਕਮਿਸ਼ਨ ਦੀ ਬੈਠਕ ਦੌਰਾਨ ਦਿੱਲੀ ਦਾ ਮੁੱਦਾ ਉਠਾਇਆ ਸੀ। ਉਸ ਨੇ ਕਿਹਾ ਕਿ ਇਸ ਲੜਾਈ ਕਾਰਨ ਦਿੱਲੀ ਦੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਮੰਗ ਕੀਤੀ ਉੱਪ ਰਾਜਪਾਲ ਤੇ ਪ੍ਰਧਾਨ ਮੰਤਰੀ ਹੜਤਾਲੀ ਅਫ਼ਸਰਾਂ ਨੂੰ ਤੁਰੰਤ ਕੰਮ ਉੱਤੇ ਵਾਪਸ ਜਾਣ ਲਈ ਕਹਿਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੋ ਚਿੱਠੀਆਂ ਵੀ ਲਿਖੀਆਂ ਹਨ , ਜਿਨ੍ਹਾਂ ਵਿਚ ਉਹ ਕੰਮ ਵੀ ਗਿਣਾਏ ਹਨ ਜੋ ਹੜਤਾਲ ਕਾਰਨ ਪ੍ਰਭਾਵਿਤ ਹੋ ਰਹੇ ਹਨ।
ਇਸ ਦੇ ਨਾਲ ਅਰਵਿੰਦ ਕੇਜਰੀਵਾਲ ਨੇ ਮੰਗ ਕੀਤੀ ਹੈ ਕਿ ਦਿੱਲੀ ਨੂੰ ਪੂਰਾ ਰਾਜ ਦਾ ਦਰਜਾ ਦਿੱਤਾ ਜਾਵੇ। ਉਹ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਦਿੱਲੀ ਸਰਕਾਰ ਦੀ ਅਹਿਮ ਯੋਜਨਾ 'ਡੋਰ ਸਟੈਪ ਡਲਿਵਰੀ' ਵੀ ਅਧਿਕਾਰੀ ਨੇ ਬੰਦ ਕੀਤੀ ਹੋਈ ਹੈ।