ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ ਅਮਰੀਕਾ 'ਚ ਹਮਲਾ

ਮਨਜੀਤ ਸਿੰਘ ਜੀਕੇ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ ਕੈਲੇਫੋਰਨੀਆਂ ਵਿਚ ਹਮਲਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਉੱਤੇ ਕੈਲੇਫੋਰਨੀਆਂ ਵਿਚ ਸ਼ਨੀਵਾਰ ਨੂੰ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਇਸ ਹਮਲੇ ਵਿਚ ਮਨਜੀਤ ਸਿੰਘ ਜੀਕੇ ਦਾ ਇੱਕ ਸਾਥੀ ਜ਼ਖ਼ਮੀ ਵੀ ਹੋਇਆ ਹੈ। ਮਨਜੀਤ ਸਿੰਘ ਜੀਕੇ ਨਿਊਯਾਰਕ ਤੋਂ ਬਾਅਦ ਕੈਲੇਫੋਰਨੀਆਂ ਪਹੁੰਚੇ ਸਨ ਅਤੇ ਯੂਬਾ ਸਿਟੀ ਦੇ ਗੁਰਦੁਆਰੇ ਦੇ ਬਾਹਰ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਦਸਤਾਰ ਲੱਥ ਗਈ ਪਰ ਉਨ੍ਹਾਂ ਦਾ ਬਚਾਅ ਹੋ ਗਿਆ।

ਅਮਰੀਕਾ ਦੌਰੇ ਦੌਰਾਨ ਨਿਊਯਾਰਕ ਤੋਂ ਬਾਅਦ ਜੀਕੇ ਉੱਤੇ ਹੋਇਆ ਇਹ ਦੂਜਾ ਹਮਲਾ ਹੈ।

ਕੈਲੇਫੋਰਨੀਆਂ ਤੋਂ ਪੀਟੀਆਈ ਨਾਲ ਫੋਨ ਉੱਤੇ ਗੱਲ ਕਰਦਿਆਂ ਮਨਜੀਤ ਸਿੰਘ ਜੀਕੇ ਨੇ ਕਿਹਾ, 'ਸ਼ਨੀਵਾਰ ਨੂੰ ਗੁਰਦਆਰਾ ਯੂਬਾ ਸਿਟੀ ਦੇ ਬਾਹਰ 30-35 ਬੰਦਿਆਂ ਦੇ ਗਰੁੱਪ ਨੇ ਉਨ੍ਹਾਂ ਉੱਤੇ ਹਮਲਾ ਕੀਤਾ'। ਜੀਕੇ ਮੁਤਾਬਕ ਇਹ ਰੈਂਫਰੈਂਡਮ-2020 ਦੇ ਸਮਰਥਕ ਲੋਕਾਂ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ:

ਜੀਕੇ ਨੇ ਪੀਟੀਆਈ ਨੂੰ ਦੱਸਿਆ, ' ਮੇਰੇ ਉੱਤੇ ਕੀਤਾ ਗਿਆ ਇਹ ਜਾਨਲੇਵਾ ਹਮਲਾ ਸੀ, ਮੈਨੂੰ ਸੱਟਾਂ ਵੱਜੀਆਂ ਹਨ। ਉਨ੍ਹਾਂ ਮੈਨੂੰ ਧੱਕੇ ਮਾਰੇ ਅਤੇ ਬੁਰੀਆਂ ਕੁੱਟਿਆ'।

ਮਨਜੀਤ ਸਿੰਘ ਜੀਕੇ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜੀਕੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੇ।

ਜੀਕੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੇ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਹਮਲੇ ਉਨ੍ਹਾਂ ਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੇ ਆਪਣੀ ਮੰਗ ਕਰ ਸਕਦੇ ਹਨ ਪਰ ਹਿੰਸਾ ਕੋਈ ਰਾਹ ਨਹੀਂ ਹੈ। ਅਸੀਂ ਖਾਲਿਸਤਾਨ ਦੀ ਮੰਗ ਦੇ ਸਮਰਥਕ ਨਹੀਂ ਹਾਂ।

ਇਸੇ ਦੌਰਾਨ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਪ੍ਰੈਸ ਬਿਆਨ ਰਾਹੀਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸਮਰਥਕ ਸਾਂਤਮਈ ਧਰਨਾ ਦੇ ਰਹੇ ਸਨ। ਜੀਕੇ ਤੇ ਉਨ੍ਹਾਂ ਦੇ ਸਾਥੀਆਂ ਨੇ ਖ਼ਾਲਿਸਤਾਨੀ ਪੱਖੀਆਂ ਉੱਤੇ ਹਮਲੇ ਦੀ ਸ਼ੁਰੂਆਤ ਕੀਤੀ।

ਪੰਨੂ ਮੁਤਾਬਕ ਉਨ੍ਹਾਂ ਨੇ ਮਨਜੀਤ ਸਿੰਘ ਜੀਕੇ ਖਿਲਾਫ ਅਮਰੀਕਾ ਦੇ ਫੌਰਨ ਏਜੰਟ ਰਜਿਸਟੇਸ਼ਨ ਐਕਟ ਲਾਅਜ਼ ਕੋਲ ਪਹਿਲਾਂ ਹੀ ਜੀਕੇ ਦੇ ਸਿਆਸੀ ਰੈਲੀਆਂ ਤੇ ਗਤੀਵਿਧੀਆਂ ਚਲਾਉਣ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਸਿੱਖ ਫਾਰ ਜਸਟਿਸ ਦੇ ਫੇਸਬੁੱਕ ਉੱਤੇ ਇੱਕ ਵੀਡੀਓ ਪਾਕੇ ਸੁਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਜੀਕੇ ਦਾ ਹਰ ਸ਼ਹਿਰ ਦਾ ਵਿਰੋਧ ਜਾਰੀ ਰੱਖਣਗੇ।

ਹਮਲੇ ਦੀ ਨਿੰਦਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ਤੋਂ ਮਨਜੀਤ ਸਿੰਘ ਜੀਕੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਲਿਖਿਆ, "ਇਹ ਸ਼ਰਮਨਾਕ ਹਮਲਾ ਸਿਰਫ਼ ਮਨਜੀਤ ਸਿੰਘ ਜੀਕੇ 'ਤੇ ਨਹੀਂ ਹੋਇਆ ਬਲਕਿ ਇੱਕ ਸਿੱਖ ਦੀ ਦਸਤਾਰ 'ਤੇ ਹੋਇਆ ਹੈ। ਇਹ ਆਈਐਸਆਈ ਦੇ ਏਜੰਟਾਂ ਵੱਲੋਂ ਕੀਤਾ ਗਿਆ ਹਮਲਾ ਹੈ, ਜੋ ਸਿੱਖਸ ਫਾਰ ਜਸਟਿਸ ਦੀ ਲੜਾਈ ਰਹੇ ਹਨ।"

ਇਸ ਦੇ ਨਾਲ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ ਹਮਲੇ ਨੂੰ ਸੰਜੀਦਗੀ ਨਾਲ ਲੈਣ ਦੀ ਅਪੀਲ ਕੀਤੀ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਐਚਐਸ ਫੂਲਕਾ ਨੇ ਵੀ ਹਮਲੇ ਦੀ ਸਖ਼ਤੀ ਨਾਲ ਨਿੰਦਾ ਕਰਦਿਆਂ ਟਵਿੱਟਰ 'ਤੇ ਲਿਖਿਆ ਕਿ ਮਨਜੀਤ ਸਿੰਘ ਜੀਕੇ ਦੇ ਪਰਿਵਾਰ ਦੀ ਸਿੱਖ ਪੰਥ ਵਿੱਚ ਵੱਡਾ ਯੋਗਦਾਨ ਹੈ ਅਤੇ ਉਹ ਇੱਕ ਇਮਾਨਦਾਰ ਆਗੂ ਹਨ। ਗੁਰਦੁਆਰੇ ਵਿੱਚ ਇਸ ਤਰ੍ਹਾਂ ਉਨ੍ਹਾਂ ਦੀ ਦਸਤਾਰ ਉਤਾਰ ਕੇ ਹਮਲਾ ਕਰਨਾ ਨਿੰਦਣਯੋਗ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਮਨਜੀਤ ਸਿੰਘ ਜੀਕੇ ਦੀ ਇੱਕ ਵੀਡੀਓ ਨੂੰ ਸਾਝਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਮਨਜੀਤ ਸਿੰਘ ਜੀਕੇ 'ਤੇ ਅਮਰੀਕਾ ਦੇ ਯੂਬਾ ਸਿਟੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਕੱਟੜਵਾਦੀ ਤਾਕਤਾਂ ਕਦੇ ਵੀ ਸਾਡੀਆਂ ਧਾਰਮਿਕ ਆਵਾਜ਼ਾਂ ਨੂੰ ਦਬਾ ਨਹੀਂ ਸਕਣਗੀਆਂ। ਮਨਜੀਤ ਸਿੰਘ ਜੀ ਕੇ ਨਾਲ ਸਾਰਾ ਸਿੱਖ ਭਾਈਚਾਰਾ ਖੜਾ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਹ ਵੀ ਪੜ੍ਹੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)