ਬੇਅਦਬੀ ਮਾਮਲੇ 'ਚ ਪੁਲਿਸ ਦੇ ਉੱਚ ਅਧਿਕਾਰੀ ਕਟਹਿਰੇ 'ਚ

ਤਸਵੀਰ ਸਰੋਤ, jasbir singh shetra
- ਲੇਖਕ, ਅਰਵਿੰਦ ਛਾਬੜਾ ਅਤੇ ਸਰਬਜੀਤ ਸਿੰਘ ਧਾਲੀਵਾਲ
- ਰੋਲ, ਪੱਤਰਕਾਰ, ਬੀਬੀਸੀ ਪੰਜਾਬੀ
ਸਾਲ 2015 ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ ਲਈ ਪੰਜਾਬ ਸਰਕਾਰ ਵੱਲੋਂ ਗਠਨ ਕੀਤੇ ਗਏ ਜਸਟਿਸ ਰਣਜੀਤ ਸਿੰਘ (ਰਿਟਾ.) ਕਮਿਸ਼ਨ ਨੇ ਸਮੁੱਚੀ ਰਿਪੋਰਟ ਚਾਰ ਭਾਗਾਂ ਵਿੱਚ ਪੇਸ਼ ਕੀਤੀ। ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕੋਟਕਪੁਰਾ ਅਤੇ ਬਹਿਬਲ ਕਲਾਂ ਕਾਂਡ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਹਿਬਲ ਕਲਾਂ ਵਿੱਚ ਪੁਲਿਸ ਨੇ ਬਿਨਾਂ ਕਿਸੇ ਚੇਤਾਵਨੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਗੋਲੀ ਚਲਾਉਣ ਦੀ ਆਗਿਆ ਲਏ ਬਿਨਾਂ ਫਾਇਰਿੰਗ ਕੀਤੀ ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।
ਰਿਪੋਰਟ ਵਿੱਚ ਪੀੜਤਾਂ ਦੇ ਬਿਆਨ ਦੇ ਆਧਾਰ 'ਤੇ ਇਸ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਸ਼ਾਮਿਲ ਹਨ ਅਤੇ ਕਮਿਸ਼ਨ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਹੈ।
ਇਹ ਵੀ ਪੜ੍ਹੋ:

ਤਸਵੀਰ ਸਰੋਤ, Getty Images
ਕਮਿਸ਼ਨ ਦੀਆਂ ਸਿਫ਼ਾਰਿਸ਼ਾਂ 'ਤੇ ਆਧਾਰਤ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਦੇ ਤਹਿਤ ਸੂਬਾ ਸਰਕਾਰ ਵੱਲੋਂ ਤਤਕਾਲੀ ਡੀਜੀਪੀ ਸੁਮੇਧ ਸੈਣੀ ਸਮੇਤ 14 ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਐਸਆਈਟੀ ਦੇ ਮੁਖੀ ਆਈਪੀਐਸ ਸਹੋਤਾ, ਚਰਨਜੀਤ ਸਿੰਘ ਸ਼ਰਮਾ, ਅਮਰ ਸਿੰਘ ਚਹਿਲ, ਰੋਹਿਤ ਚੌਧਰੀ, ਰਘੁਬੀਰ ਸਿੰਘ, ਹਰਦਿਆਲ ਸਿੰਘ ਮਾਨ, ਐਮਐਸ ਛੀਨਾ, ਜਤਿੰਦਰ ਜੈਨ ਅਤੇ ਪਰਮਜੀਤ ਸਿੰਘ ਉਮਰਾਨੰਗਲ ਸਣੇ ਹੋਰਨਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।

ਤਸਵੀਰ ਸਰੋਤ, Getty Images
ਹੋਰ ਤੱਥ
- ਕੋਟਕਪੁਰਾ ਵਿੱਚ ਡੀਆਈਜੀ ਅਮਰ ਸਿੰਘ ਚਾਹਲ ਅਤੇ ਉਨ੍ਹਾਂ ਦੇ ਗੰਨਮੈਨ ਸਣੇ ਪੁਲਿਸ ਅਧਿਕਾਰੀਆਂ ਨੂੰ ਹਥਿਆਰਾਂ ਨਾਲ ਦੇਖਿਆ ਗਿਆ ਸੀ। ਉਨ੍ਹਾਂ ਦੀਆਂ ਰਾਈਫਲਾਂ ਦੀ ਜਾਂਚ ਕੀਤੇ ਜਾਣ ਬਾਰੇ ਕਹਿੰਦਿਆਂ ਕਮਿਸ਼ਨ ਨੇ ਕਤਲ ਅਤੇ ਕੋਟਕਪੁਰਾ ਚੌਕ ਵਿੱਚ ਬੰਦੂਕਾਂ ਦੇ ਇਸਤੇਮਾਲ ਸਣੇ ਹੋਰ ਅਪਰਾਧਾਂ ਤਹਿਤ ਕੇਸ ਦਰਜ ਕਰਨ ਦੇ ਲਈ ਕਿਹਾ ਹੈ।
- ਕਮਿਸ਼ਨ ਨੇ ਕਿਹਾ ਹੈ ਤਤਕਾਲੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੇ ਵੀ ਇੱਕ ਐਸਐਸਪੀ ਨੂੰ ਸਸਪੈਂਡ ਕਰਨ ਅਤੇ ਡੀਜੀਪੀ (ਸੁਮੇਧ ਸੈਣੀ) ਨੂੰ ਬਦਲਣ ਤੋਂ ਇਲਾਵਾ ਕੁਝ ਖ਼ਾਸ ਕਦਮ ਨਹੀਂ ਚੁੱਕੇ ਗਏ।
- ਕੋਈ ਚਾਰਜਸ਼ੀਟ ਨਾ ਤਿਆਰ ਹੋਣ ਕਾਰਨ ਅਤੇ ਇਸ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਸਸਪੈਂਡ ਕੀਤੇ ਗਏ ਇੱਕ ਐਸਐਸਪੀ ਨੂੰ ਹਾਈ ਕੋਰਟ ਵੱਲੋਂ ਬਹਾਲ ਕਰ ਦਿੱਤਾ ਗਿਆ।
- ਉਸ ਵੇਲੇ ਬਦਲੇ ਗਏ ਤਤਕਾਲੀ ਡੀਜੀਪੀ ਸੁਮੇਧ ਸੈਣੀ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
- ਪੁਲਿਸ ਵੱਲੋਂ ਬਹਿਬਲ ਕਲਾਂ ਵਿੱਚ ਇੱਕ ਦੀ ਮੌਤ ਅਤੇ ਕੋਟਕਪੁਰਾ 'ਚ ਪੁਲਿਸ ਦੇ ਕਾਰਵਾਈ ਵਰਗੇ ਗੰਭੀਰ ਕੇਸਾਂ ਵਿੱਚ ਕੋਈ ਜਾਂਚ ਨਹੀਂ ਕੀਤੀ ਗਈ।
- ਹਰੇਕ ਪੀੜਤ ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ 75 ਲੱਖ ਦੀ ਰਾਸ਼ੀ ਦੇਣ ਦੀ ਗੱਲ ਕਹੀ ਗਈ ਹੈ।

ਤਸਵੀਰ ਸਰੋਤ, jasbir singh shetra
ਜਸਟਿਸ ਰਣਜੀਤ ਨੇ ਸ੍ਰੀ ਗੁਰੂ ਗ੍ਰੰਥ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਭਾਗਵਦ ਗੀਤਾ, ਕੁਰਾਨ ਸ਼ਰੀਫ਼ ਅਤੇ ਚਰਚ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਵੀ ਕੀਤੀ।
ਬੇਅਦਬੀ ਦੇ ਕੁੱਲ ਮਾਮਲੇ 157
122 ਮਾਮਲਿਆਂ ਦੀ ਜਾਂਚ ਕੀਤੀ ਗਈ, ਬਾਕੀ ਦੇ ਸਬੂਤ ਨਹੀਂ ਮਿਲੇ
- ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੇ ਮਾਮਲੇ - 30
- ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ - 56
- ਗੁਰਦੁਆਰਾ ਸਾਹਿਬ ਦੀ ਬੇਅਦਬੀ ਦੇ ਮਾਮਲੇ - 8
- ਭਾਗਵਦ ਗੀਤਾ ਦੀ ਬੇਅਦਬੀ ਦੇ ਮਾਮਲੇ - 22
- ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ - 8
- ਚਰਚ ਦੀ ਬੇਅਦਬੀ ਦਾ ਮਾਮਲਾ - 1
ਇਹ ਵੀ ਪੜ੍ਹੋ:
ਜਸਟਿਸ (ਰਿਟਾ.) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਬੇਅਦਬੀ ਦੇ ਸਭ ਤੋਂ ਵੱਧ ਮਾਮਲੇ (20) ਲੁਧਿਆਣਾ ਜ਼ਿਲ੍ਹੇ ਵਿੱਚ ਸਾਹਮਣੇ ਆਏ।
ਇਸ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਵਿੱਚ 18, ਜਲੰਧਰ ਵਿੱਚ 16, ਮਾਲਵੇ ਦੇ ਜ਼ਿਲ੍ਹਾ ਬਠਿੰਡਾ ਵਿੱਚ 11 ਮਾਮਲੇ, ਬਰਨਾਲਾ ਵਿੱਚ 4, ਫ਼ਤਿਹਗੜ੍ਹ ਸਾਹਿਬ ਵਿੱਚ 5, ਫ਼ਰੀਦਕੋਟ ਵਿੱਚ 6, ਫ਼ਾਜ਼ਿਲਕਾ 4, ਫ਼ਿਰੋਜ਼ਪੁਰ 'ਚ 4, ਗੁਰਦਾਸਪੁਰ 6, ਹੁਸ਼ਿਆਰਪੁਰ 5, ਕਪੂਰਥਲਾ ਵਿੱਚ 6, ਮਾਨਸਾ 'ਚ 5, ਮੋਗਾ 9, ਪਟਿਆਲਾ 3, ਰੂਪਨਗਰ 'ਚ 3, ਸੰਗਰੂਰ 'ਚ 8, ਮੁਹਾਲੀ 'ਚ 4, ਸ਼ਹੀਦ ਭਗਤ ਸਿੰਘ ਨਗਰ 'ਚ 5, ਸ੍ਰੀ ਮੁਕਤਸਰ ਸਾਹਿਬ 'ਚ 4 ਅਤੇ ਤਰਨ ਤਾਰਨ ਵਿੱਚ 11 ਮਾਮਲੇ ਸਾਹਮਣੇ ਆਏ।
ਤੁਹਾਨੂੰ ਇਹ ਵੀਡੀਓ ਵੀ ਪਸੰਦ ਆਉਣਗੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












