ਅੱਜ ਦੀਆਂ 5 ਅਹਿਮ ਖ਼ਬਰਾਂ: 'ਸੁਖਬੀਰ ਦੇ ਵਿਧਾਨ ਸਭਾ ਤੋਂ ਵਾਕ ਆਊਟ 'ਤੇ ਖਫ਼ਾ ਕਈ ਅਕਾਲੀ ਲੀਡਰ'

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਕਾਲੀ ਦਲ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੁੱਢ ਤੋਂ ਖਾਰਿਜ ਕਰ ਦਿੱਤਾ ਹੈ

ਵਿਧਾਨ ਸਭਾ ਵਿੱਚ ਬੇਅਦਬੀ ਮੁੱਦੇ 'ਤੇ ਚਰਚਾ ਦਾ ਸਾਹਮਣਾ ਕਰਨ ਦੀ ਥਾਂ ਵਾਕ ਆਊਟ ਕਰਨਾ ਸੁਖਬੀਰ ਬਾਦਲ ਨੂੰ ਮਹਿੰਗਾ ਪੈ ਗਿਆ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੰਨਦੀ ਹੈ ਕਿ ਬੇਅਦਬੀ ਮਾਮਲੇ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਵਿਧਾਨ ਸਭਾ ਤੋਂ ਵਾਕ ਆਊਟ ਕਰਨ ਦੀ ਬਜਾਏ ਆਪਣੀ ਗੱਲ ਰੱਖਣੀ ਚਾਹੀਦੀ ਸੀ।

ਬੇਅਦਬੀ ਮਾਮਲੇ ਵਿੱਚ ਸੌਂਪੀ ਗਈ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁਲਿਸ ਕਾਰਵਾਈ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਫ਼ੈਸਲੇ ਵਿੱਚ ਉਨ੍ਹਾਂ ਦੇ ਆਪਣੇ ਹੀ ਕਈ ਲੀਡਰ ਸਹਿਮਤ ਨਜ਼ਰ ਨਹੀਂ ਆ ਰਹੇ ਹਨ। ਸੀਨੀਅਰ ਅਕਾਲੀ ਲੀਡਰ ਤੋਤਾ ਸਿੰਘ ਦਾ ਕਹਿਣਾ ਹੈ ਕਿ ਅਕਾਲੀ ਵਿਧਾਇਕਾਂ ਨੂੰ ਵਾਕ ਆਊਟ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਤੇ ਕਾਂਗਰਸ ਅਤੇ ਆਮ ਆਦਮੀ।

ਇਹ ਵੀ ਪੜ੍ਹੋ:

ਬਰਗਾੜੀ ਅਤੇ ਹੋਰ ਬੇਅਦਬੀ ਦੇ ਮਾਮਲਿਆਂ ਦੀ ਤਫਤੀਸ਼ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ਼ ਕੋਟਕਪੂਰਾ ਵਿਖੇ ਮੁਜ਼ਾਹਰੇ 'ਤੇ ਹੋਈ ਪੁਲਿਸ ਕਾਰਵਾਈ ਤੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਣਜਾਣ ਨਹੀਂ ਸਨ।

ਫਲਸਤੀਨੀ ਰਿਫਿਊਜੀ ਏਜੰਸੀ 'ਤੇ ਅਮਰੀਕਾ ਦਾ ਵੱਡਾ ਫ਼ੈਸਲਾ

ਅਮਰੀਕਾ ਸੰਯੁਕਤ ਰਾਸ਼ਟਰ ਦੀ ਫਲਸਤੀਨੀ ਰਿਫਿਊਜੀ ਏਜੰਸੀ ਨੂੰ ਦਿੱਤੀ ਜਾਣ ਵਾਲੀ ਸਾਰੀ ਮਦਦ ਰੋਕਣ ਜਾ ਰਿਹਾ ਹੈ।

ਅਮਰੀਕਾ ਨੇ ਕਿਹਾ ਕਿ ਫਲਸਤੀਨੀ ਰਿਫਿਊਜੀ ਏਜੰਸੀ ਨੂੰ ਮਦਦ ਦੇਣ ਦਾ ਕੋਈ ਮਤਲਬ ਨਹੀਂ ਬਣਦਾ ਹੈ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਅਮਰੀਕਾ ਨੇ ਕਿਹਾ ਕਿ ਫਲਸਤੀਨੀ ਰਿਫਿਊਜੀ ਏਜੰਸੀ ਨੂੰ ਮਦਦ ਦੇਣ ਦਾ ਕੋਈ ਮਤਲਬ ਨਹੀਂ ਬਣਦਾ ਹੈ

ਅਮਰੀਕਾ ਨੇ ਇਸ ਏਜੰਸੀ ਯੁਨਾਈਟਿਡ ਨੇਸ਼ਨਜ਼ ਰਿਲੀਫ਼ ਐਂਡ ਵਰਕਸ ਏਜੰਸੀ( Unrwa) ਨੂੰ ਪੂਰੇ ਤਰੀਕੇ ਨਾਲ ਗਲਤ ਤੇ ਨਕਾਰਾ ਕਰਾਰ ਦਿੱਤਾ ਹੈ।

ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਅਮਰੀਕਾ ਦੇ ਇਸ ਕਦਮ ਨੂੰ ਉਨ੍ਹਾਂ ਦੇ ਲੋਕਾਂ ਖਿਲਾਫ 'ਹਮਲਾ' ਕਰਾਰ ਦਿੱਤਾ ਹੈ।

ਨਬੀਲ ਅਬੂ ਰੁਦੇਨਾ ਨੇ ਰੌਇਟਰਜ਼ ਨਿਊਜ਼ ਏਜੰਸੀ ਨੂੰ ਕਿਹਾ, "ਅਜਿਹੀ ਸਜ਼ਾ ਇਸ ਸੱਚਾਈ ਨੂੰ ਨਹੀਂ ਬਦਲ ਦਿੰਦੀ ਕਿ ਅਮਰੀਕਾ ਕੋਲ ਹੁਣ ਇਸ ਖੇਤਰ ਵਿੱਚ ਕੋਈ ਭੂਮਿਕਾ ਨਿਭਾਉਣ ਨੂੰ ਨਹੀਂ ਬਚੀ ਹੈ ਅਤੇ ਇਹ ਕਦਮ ਸਮੱਸਿਆ ਦਾ ਹੱਲ ਕੱਢਣ ਵੱਲ ਨਹੀਂ ਹੈ।''

ਉਨ੍ਹਾਂ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਦੇ ਮਤੇ ਦੀ 'ਉਲੰਘਣਾ' ਹੈ।

ਕੈਪਟਨ ਦੀ ਜੇਲੀ ਨੂੰ ਗੁਹਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਅਤੇ ਝੋਨੇ ਦੀ ਖਰੀਦ ਸਬੰਧੀ ਅਨਾਜ ਖਾਤੇ ਦੇ 31,000 ਕਰੋੜ ਰੁਪਏ ਦੇ ਤੁਰੰਤ ਨਿਬੇੜੇ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Captain Amarinder Singh/fb

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਅਰੁਣ ਜੇਤਲੀ ਨਾਲ ਬੈਠਕ ਦੌਰਾਨ ਇਹ ਮੰਗ ਚੁੱਕੀ। ਕੈਪਟਨ ਨੇ ਕਿਹਾ ਕਿ ਇਸ 31,000 ਕਰੋੜ ਰੁਪਏ ਦੀ ਰਾਸ਼ੀ ਵਿੱਚ 12,000 ਕਰੋੜ ਰੁਪਏ ਮੂਲ ਰਾਸ਼ੀ ਹੈ ਜਦਕਿ ਇਸ 'ਤੇ 19,000 ਕਰੋੜ ਰੁਪਏ ਵਿਆਜ ਦੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਵਿੱਤੀ ਬੋਝ ਦਾ ਸਾਹਮਣਾ ਕਰ ਰਹੇ ਪੰਜਾਬ 'ਤੇ ਇਹ ਇੱਕ ਹੋਰ ਬੋਝ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਇਸ ਮੁੱਦੇ ਨੂੰ ਵਾਰ-ਵਾਰ ਚੁੱਕਦੇ ਰਹੇ ਹਨ ਅਤੇ ਹੁਣ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਦੇ ਫ਼ੈਸਲੇ ਲਈ ਰੁਕਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਪਹਿਲਾਂ ਹੀ 3240 ਕਰੋੜ ਰੁਪਏ ਦੇ ਸਾਲਾਨਾ ਵਿਆਜ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ 20 ਸਾਲ ਦੇ ਭੁਗਤਾਨ ਸਮੇਂ ਦੌਰਾਨ ਇਹ ਰਾਸ਼ੀ 65,000 ਕਰੋੜ ਰੁਪਏ ਤੱਕ ਪਹੁੰਚ ਜਾਵੇਗੀ।

'ਗ੍ਰਿਫ਼ਤਾਰ ਕਾਰਕੁਨਾਂ ਦਾ ਮਾਓਵਾਦੀਆਂ ਨਾਲ ਸਬੰਧ'

ਸੁਪਰੀਮ ਕੋਰਟ ਦੇ ਦਬਾਅ ਅਤੇ ਸਖ਼ਤ ਅਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਵਕੀਲ ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਕਿਹਾ ਕਿ ਕਾਰਕੁਨਾਂ ਤੋਂ ਬਰਾਮਦ ਹੋਈਆਂ ਚਿੱਠੀਆਂ ਤੋਂ ਪਤਾ ਲਗਦਾ ਹੈ ਕਿ ਜਨਵਰੀ ਮਹੀਨੇ ਹੋਈ ਭੀਮਾ ਕੋਰੇਗਾਂਓ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸੀ।

ਇੰਡੀਅਨ ਐਕਪ੍ਰੈੱਸ ਦੀ ਖ਼ਬਰ ਮੁਤਾਬਕ ਮਹਾਰਾਸ਼ਟਰ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।

ਮਹਾਰਾਸ਼ਟਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸਮਾਜਿਕ ਕਾਰਕੁਨ ਕਈ ਮੁੱਦਿਆਂ 'ਤੇ ਸਰਕਾਰ ਦਾ ਵਿਰੋਧ ਕਰਦੇ ਰਹੇ ਹਨ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਮਹਾਰਾਸ਼ਟਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸਮਾਜਿਕ ਕਾਰਕੁਨ ਕਈ ਮੁੱਦਿਆਂ 'ਤੇ ਸਰਕਾਰ ਦਾ ਵਿਰੋਧ ਕਰਦੇ ਰਹੇ ਹਨ

ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਦੇ ਮਾਓਵਾਦੀਆਂ ਨਾਲ ਸਬੰਧ ਸਨ। ਇਸ ਪੱਤਰ ਵਿੱਚ ਅੱਠ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਤਾਂ ਜੋ ਗ੍ਰਨੇਡ ਖਰੀਦੇ ਜਾ ਸਕਣ।

ਹਾਊਸ ਅਰੈਸਟ ਵਿੱਚ ਰੱਖੇ ਪੰਜ ਕਾਰਕੁਨਾਂ ਵਿੱਚੋਂ ਕਾਰਕੁਨ ਅਤੇ ਪ੍ਰੋਫੈਸਰ ਸੁਧਾ ਭਾਰਦਵਾਜ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣੇ ਕੋਲੋਂ ਇਹ ਕਹਾਣੀ ਬਣਾਈ ਹੈ।

2021 ਦੀ ਜਨਗਣਨਾ ਲਈ ਓਬੀਸੀ ਦੇ ਅੰਕੜੇ ਜੁਟਾਉਣ ਦਾ ਫ਼ੈਸਲਾ

ਕੇਂਦਰ ਸਰਕਾਰ ਨੇ 2021 ਦੀ ਮਰਦਮ ਸ਼ੁਮਾਰੀ ਵਿੱਚ ਪਿੱਛੜੇ ਵਰਗ (ਓਬੀਸੀ) ਦੇ ਅੰਕੜੇ ਜੁਟਾਉਣ ਦਾ ਫ਼ੈਸਲਾ ਲਿਆ ਹੈ।

ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਇਹ ਪਹਿਲਾ ਮੌਕਾ ਹੈ ਜਦੋਂ ਸੁਤੰਤਰ ਰੂਪ ਤੋਂ ਓਬੀਸੀ ਵਰਗ ਦੇ ਵੱਖਰੇ ਅੰਕੜੇ ਇਕੱਠੇ ਕੀਤੇ ਜਾਣਗੇ।

ਇਹ ਵੀ ਪੜ੍ਹੋ:

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਰਾਜਨਾਥ ਸਿੰਘ ਨੇ ਮਰਦਮ ਸ਼ੁਮਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਅੰਕੜਿਆਂ ਨੂੰ ਤਿੰਨ ਸਾਲ ਵਿੱਚ ਪੇਸ਼ ਕਰਨ ਲਈ ਕਿਹਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)