You’re viewing a text-only version of this website that uses less data. View the main version of the website including all images and videos.
ਸੁਧਾ ਭਾਰਦਵਾਜ: ਮਨੁੱਖੀ ਅਧਿਕਾਰ ਕਾਰਕੁਨਾਂ ਖਿਲਾਫ਼ ਪੁਲਿਸ ਦੇ ਸਬੂਤ ਫਰਜ਼ੀ
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਘਰਾਂ ਵਿਚ ਨਜ਼ਰਬੰਦ ਕੀਤੇ ਗਏ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਪ੍ਰੋਫੈਸਰ ਸੁਧਾ ਭਾਰਦਵਾਜ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ 'ਤੇ ਲਾਏ ਗਏ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਉਨ੍ਹਾਂ ਨੇ ਚਿੱਠੀ ਜ਼ਰੀਏ ਆਪਣੀ ਗੱਲ ਰੱਖੀ ਹੈ।
ਸੁਧਾ ਭਾਰਦਵਾਜ ਦਾ ਕਹਿਣਾ ਹੈ ਕਿ ਪੁਲਿਸ ਨੇ ਮੈਨੂੰ ਅਤੇ ਹੋਰ ਕਾਰਕੁਨਾਂ ਨੂੰ ਅਪਰਾਧੀ ਸਾਬਿਤ ਕਰਨ ਲਈ ਮਨ-ਘੜਤ ਕਹਾਣੀਆਂ ਬਣਾਈਆਂ ਹਨ।
ਉਨ੍ਹਾਂ ਕਿਹਾ, ''ਬਹੁਤ ਸਾਰੀਆਂ ਜਮਹੂਰੀ ਗਤੀਵਿਧੀਆਂ, ਬੈਠਕਾਂ, ਸੈਮੀਨਾਰਾਂ ਅਤੇ ਵਿਰੋਧ ਪ੍ਰਦਰਸ਼ਨਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਗਿਆ ਕਿ ਉਨ੍ਹਾਂ ਪਿੱਛੇ ਮਾਓਵਾਦੀਆਂ ਦਾ ਹੱਥ ਹੈ।''
ਇਹ ਵੀ ਪੜ੍ਹੋ:
ਸੁਧਾ ਭਾਰਦਵਾਜ ਨੇ ਲਿਖਿਆ,''ਕਈ ਮਨੁੱਖੀ ਅਧਿਕਾਰ ਲਈ ਲੜਨ ਵਾਲੇ ਵਕੀਲਾਂ, ਵਰਕਰਾਂ ਅਤੇ ਸੰਗਠਨਾਂ ਦੇ ਕੰਮ ਵਿੱਚ ਰੁਕਾਵਟ ਪਾਉਣ ਅਤੇ ਉਨ੍ਹਾਂ ਖ਼ਿਲਾਫ਼ ਭਾਵਨਾਵਾਂ ਭੜਕਾਉਣ ਲਈ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਸੁਧਾ ਨੇ ਇਹ ਚਿੱਠੀ ਆਪਣੀ ਵਕੀਲ ਵਰਿੰਦਾ ਗਰੋਵਰ ਜ਼ਰੀਏ ਜਨਤਕ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਕਿ ਪੁਲਿਸ ਨੇ ਫਰਜ਼ੀ ਪੱਤਰ ਪੇਸ਼ ਕੀਤਾ ਹੈ।
ਕਾਰਕੁਨਾਂ ਖ਼ਿਲਾਫ਼ ਪੁਲਿਸ ਨੇ ਕੀ ਕਿਹਾ
ਮਹਾਰਾਸ਼ਟਰ ਪੁਲਿਸ ਨੇ ਕਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਖ਼ਿਲਾਫ਼ ਉਨ੍ਹਾਂ ਕੋਲ ਪੁਖਤਾ ਸਬੂਤ ਹਨ।
ਇਹ ਹਨ ਖੱਬੇਪੱਖੀ ਵਿਚਾਰਕ ਅਤੇ ਕਵੀ ਵਰਵਰ ਰਾਓ, ਵਕੀਲ ਸੁਧਾ ਭਾਰਦਵਾਜ, ਮਨੁੱਖੀ ਅਧਿਕਾਰ ਕਾਰਕੁਨ ਅਰੁਣ ਫਰੇਰਾ, ਗੌਤਮ ਨਵਲਖਾ ਅਤੇ ਵਰਨੌਨ ਗੋਂਜ਼ਾਲਿਵਸ।
ਇਹ ਵੀ ਪੜ੍ਹੋ:
ਫਿਲਹਾਲ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਨੇ ਘਰਾਂ ਵਿੱਚ ਹੀ ਨਜ਼ਰਬੰਦ ਰੱਖਿਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗੀ।
ਮੁੰਬਈ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਹਾਰਾਸ਼ਟਰ ਦੇ ਏਡੀਜੀ (ਲਾਅ ਐਂਡ ਆਰਡਰ) ਪੀਬੀ ਸਿੰਘ ਨੇ ਕਿਹਾ ਕਿ ਜਾਂਚ ਤੋਂ ਪਤਾ ਲਗਦਾ ਹੈ ਕਿ ਮਾਓਵਾਦੀ ਸੰਗਠਨ ਇੱਕ ਵੱਡੀ ਸਾਜ਼ਿਸ਼ ਘੜ ਰਹੇ ਸਨ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਲੋਕ ਮਾਓਵਾਦੀ ਸੰਗਠਨ ਨੂੰ ਮਦਦ ਪਹੁੰਚਾ ਰਹੇ ਸਨ ਅਤੇ ਸੈਂਟਰਲ ਕਮੇਟੀ ਦੇ ਮੈਂਬਰਾਂ ਦੇ ਲਗਾਤਾਰ ਸਪੰਰਕ ਵਿੱਚ ਸਨ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੋਕ ਮਾਓਵਾਦੀਆਂ ਦੇ ਨਾਲ-ਨਾਲ ਕਸ਼ਮੀਰ ਵਿੱਚ ਵੱਖਵਾਦੀਆਂ ਦੇ ਨਾਲ ਵੀ ਸਪੰਰਕ ਵਿੱਚ ਸਨ।
ਇਹ ਵੀ ਪੜ੍ਹੋ:
ਭੀਮਾ ਕੋਰੇਗਾਂਓ ਹਿੰਸਾ ਵਿੱਚ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਰੋਨਾ ਵਿਲਸਨ ਅਤੇ ਸੁਰਿੰਦਰ ਗਾਡਲਿੰਗ ਦਾ ਵੀ ਜ਼ਿਕਰ ਵੀ ਪੀਬੀ ਸਿੰਘ ਨੇ ਕੀਤਾ।
ਉਨ੍ਹਾਂ ਨੇ ਖਾਸ ਤੌਰ 'ਤੇ ਰੋਨਾ ਵਿਲਸਨ ਦੀ ਇੱਕ ਈ-ਮੇਲ ਦਾ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਥਿਤ ਤੌਰ 'ਤੇ ਰਾਜੀਵ ਗਾਂਧੀ ਵਰਗੀ ਘਟਨਾ ਬਾਰੇ ਕਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਰੋਨਾ ਵਿਲਸਨ ਦੇ ਲੈਪਟੌਪ ਤੋਂ ਰੂਸੀ ਅਤੇ ਚੀਨੀ ਹੈਂਡ ਗ੍ਰਨੇਡ ਦੇ ਕੈਟਾਲੌਗ ਮਿਲੇ ਹਨ ਅਤੇ ਇਨ੍ਹਾਂ ਨੂੰ ਖਰੀਦਿਆ ਜਾਣਾ ਸੀ। ਇਨ੍ਹਾਂ ਹਥਿਆਰਾਂ ਦੀ ਖਰੀਦ ਵਰਵਰ ਰਾਓ ਦੇ ਜਿੰਮੇ ਸੀ। ਪੀਬੀ ਸਿੰਘ ਨੇ ਕਿਹਾ ਕਿ ਇਹ ਅਜੇ ਸਾਫ਼ ਨਹੀਂ ਹੈ ਕਿ ਉਹ ਕਿੰਨੇ ਹਥਿਆਰ ਖਰੀਦ ਸਕੇ ਜਾਂ ਨਹੀਂ। ਇਸ ਦੇ ਲਈ ਉਨ੍ਹਾਂ ਦੀ ਪੁਲਿਸ ਹਿਰਾਸਤ ਦੀ ਲੋੜ ਹੈ।