ਸੁਖਦੇਵ ਸਿੰਘ ਭੌਰ ਤੇ ਇੱਕ ਹੋਰ ਮਾਮਲਾ ਦਰਜ, 22 ਸਤੰਬਰ ਤੱਕ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ

ਸੁਖਦੇਵ ਸਿੰਘ ਭੌਰ

ਤਸਵੀਰ ਸਰੋਤ, facebook/sukhdev singh bhaur

    • ਲੇਖਕ, ਪਾਲ ਸਿੰਘ ਨੌਲੀ
    • ਰੋਲ, ਬੀਬੀਸੀ ਪੰਜਾਬੀ ਲਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਥਕ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਭੌਰ ਵਿਰੁੱਧ ਥਾਣਾ ਰਾਮਾਮੰਡੀ ਵਿਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਹੋ ਗਿਆ।

ਸੁਖਦੇਵ ਸਿੰਘ ਭੌਰ ਨੂੰ 22 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਸੁਖਦੇਵ ਸਿੰਘ ਭੌਰ ਨੂੰ ਨਵਾਂਸ਼ਹਿਰ ਅਤੇ ਮੁਹਾਲੀ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੁਖਦੇਵ ਸਿੰਘ ਭੌਰ 'ਤੇ ਇਲਜ਼ਾਮ ਸਨ ਕਿ ਉਨ੍ਹਾਂ ਨੇ ਬਰਗਾੜੀ ਮੋਰਚੇ ਦੌਰਾਨ ਸੱਚਖੰਡ ਡੇਰਾ ਬੱਲਾਂ ਦੇ ਉਪ ਮੁਖੀ ਸੰਤ ਰਾਮਾਨੰਦ ਬਾਰੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ।

ਇਹ ਵੀ ਪੜ੍ਹੋ:

ਸੁਖਦੇਵ ਸਿੰਘ ਭੌਰ ਨੇ ਫੇਸਬੁੱਕ 'ਤੇ ਆਪਣੀ ਗਲਤੀ ਮੰਨਦਿਆਂ ਹੋਇਆਂ ਸੰਤ ਰਾਮਾਨੰਦ ਨੂੰ ਮੰਨਣ ਵਾਲੇ ਭਾਈਚਾਰੇ ਤੋਂ ਮੁਆਫੀ ਮੰਗੀ ਸੀ।

ਸੁਖਦੇਵ ਸਿੰਘ ਭੌਰ ਦੀ ਫੇਸਬੁੱਕ ਪੋਸਟ

ਤਸਵੀਰ ਸਰੋਤ, facebook/jathedar sukhdev singh bhaur

ਰਾਮਾਮੰਡੀ ਥਾਣੇ ਦੇ ਐੱਸਐੱਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਸੁਖਦੇਵ ਸਿੰਘ ਭੌਰ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਮਾਮਲਾ ਕਰ ਲਿਆ ਗਿਆ ਹੈ।

ਡੇਰਾ ਸਚਖੰਡ ਦਾ ਪ੍ਰਤੀਕਰਮ

ਉਧਰ ਡੇਰਾ ਸੱਚਖੰਡ ਬੱਲਾਂ ਟਰੱਸਟ ਦੇ ਜਨਰਲ ਸਕੱਤਰ ਸਤਪਾਲ ਵਿਰਦੀ ਨੇ ਜਾਰੀ ਕੀਤੀ ਗਈ ਅਪੀਲ 'ਚ ਕਿਹਾ, "ਸੁਖਦੇਵ ਸਿੰਘ ਭੌਰ ਵੱਲੋਂ ਰਵਿਦਾਸੀਆ ਕੌਮ ਦੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਪ੍ਰਤੀ ਅਪਸ਼ਬਦ ਬੋਲੇ ਗਏ ਸਨ, ਜਿਸ ਕਾਰਨ ਵਿਸ਼ਵ ਦੀਆਂ ਸਮੁੱਚੀਆਂ ਸੰਗਤਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।''

"ਡੇਰਾ ਸੱਚਖੰਡ ਬੱਲਾਂ ਸਾਰੀਆਂ ਸੰਗਤਾਂ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ 'ਤੇ ਧੰਨਵਾਦ ਕਰਦਾ ਹੈ ਤੇ ਅਪੀਲ ਕਰਦਾ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ।''

ਪੁਲਿਸ ਕੋਲ ਕੀਤੀ ਸ਼ਿਕਾਇਤ ਵਿੱਚ ਕਿਹਾ ਗਿਆ, "ਸੁਖਦੇਵ ਸਿੰਘ ਭੌਰ ਨੇ ਸ੍ਰੀ 108 ਸੰਤ ਰਾਮਾਨੰਦ ਜੀ ਮਹਾਰਾਜ ਡੇਰਾ ਸੱਚਖੰਡ ਬੱਲਾਂ ਬਾਰੇ ਬਹੁਤ ਹੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਸ਼ਬਦਾਵਲੀ ਨਾਲ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਧੁਰ ਅੰਦਰ ਤੱਕ ਠੇਸ ਪਹੁੰਚੀ ਹੈ। ਸਮੁੱਚੀ ਕੌਮ ਇਸ 'ਤੇ ਆਹਤ ਹੈ।''

ਰਵੀਦਾਸੀਏ ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ।

ਰਵੀਦਾਸੀਆ ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ

ਤਸਵੀਰ ਸਰੋਤ, PAl singh nauli/bbc

ਤਸਵੀਰ ਕੈਪਸ਼ਨ, ਰਵੀਦਾਸੀਆ ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ

ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਸੰਤ ਰਾਮਾਨੰਦ ਜੀ ਦਾ ਵਿਆਨਾ 'ਚ ਮਈ 2009 ਵਿਚ ਕਤਲ ਕਰ ਦਿੱਤਾ ਗਿਆ ਸੀ।

ਸੁਖਦੇਵ ਸਿੰਘ ਭੌਰ ਸਿੰਘ 'ਤੇ ਇਲਜ਼ਾਮ ਹਨ ਕਿ ਬਰਗਾੜੀ ਮੋਰਚੇ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਲਈ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਬਾਰੇ ਬੋਲ ਰਹੇ ਸਨ ਤਾਂ ਇਸੇ ਭਾਸ਼ਣ ਦੌਰਾਨ ਉਨ੍ਹਾਂ ਨੇ ਸੱਚਖੰਡ ਡੇਰਾ ਬੱਲਾਂ ਦੇ ਉਪ ਮੁਖੀ ਸੰਤ ਰਾਮਾਨੰਦ ਬਾਰੇ ਇਤਰਾਜ਼ਯੋਗ ਬੋਲਿਆ ਸੀ।

ਕੌਣ ਹਨ ਸੁਖਦੇਵ ਸਿੰਘ ਭੌਰ?

ਸੁਖਦੇਵ ਸਿੰਘ ਭੌਰ ਐਸਜੀਪੀਸੀ ਦੇ ਕਾਰਜਕਾਰੀ ਪ੍ਰਧਾਨ ਰਹਿ ਚੁੱਕੇ ਹਨ ਤੇ ਹੁਣ ਵੀ ਉਹ ਐਸਜੀਪੀਸੀ ਦੇ ਮੈਂਬਰ ਹਨ।

ਰਵੀਦਾਸੀਆ ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ

ਤਸਵੀਰ ਸਰੋਤ, PAl singh nauli/bbc

ਤਸਵੀਰ ਕੈਪਸ਼ਨ, ਰਵੀਦਾਸੀਆ ਭਾਈਚਾਰੇ ਵੱਲੋਂ ਸੁਖਦੇਵ ਸਿੰਘ ਭੌਰ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ

ਉਨ੍ਹਾਂ ਨੇ ਸਾਲ 2015 ਵਿੱਚ ਬਹਿਬਲ ਕਲਾਂ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ ਛੱਡਣ ਤੋਂ ਬਾਅਦ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਆਪ ਦੀ ਕੇਂਦਰੀ ਲੀਡਰਸ਼ਿੱਪ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਪਾਰਟੀ ਛੱਡ ਦਿੱਤੀ ਸੀ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀ ਪਸੰਦ ਆ ਸਕਦਾ ਹੈ

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)