72 ਘੰਟੇ ਬਾਅਦ ਵੀ ਰੇਵਾੜੀ ਰੇਪ ਮਾਮਲੇ 'ਚ ਪੁਲਿਸ ਦੇ ਹੱਥ ਖਾਲ੍ਹੀ

ਤਸਵੀਰ ਸਰੋਤ, Sat singh/bbc
- ਲੇਖਕ, ਸਤ ਸਿੰਘ
- ਰੋਲ, ਬੀਬੀਸੀ ਪੰਜਾਬੀ ਦੇ ਲਈ
ਕੋਚਿੰਗ ਸੈਂਟਰ ਜਾ ਰਹੀ ਇੱਕ ਕੁੜੀ ਨਾਲ ਹਰਿਆਣਾ ਦੇ ਰੇਵਾੜੀ ਵਿੱਚ ਹੋਏ ਬਲਾਤਕਾਰ ਦੀ ਘਟਨਾ ਦੇ 72 ਘੰਟਿਆਂ ਬਾਅਦ ਵੀ ਪੁਲਿਸ ਮੁਲਜ਼ਮਾਂ ਨੂੰ ਫੜਨ ਵਿੱਚ ਨਾਕਾਮ ਰਹੀ ਹੈ। ਪੀੜਤਾ ਦਾ ਇਲਜ਼ਾਮ ਹੈ ਕਿ ਤਿਨੋਂ ਮੁਲਜ਼ਮ ਉਨ੍ਹਾਂ ਦੇ ਪਿੰਡ ਦੇ ਵਸਨੀਕ ਹੀ ਹਨ।
ਤਿਨੋਂ ਮੁਲਜ਼ਮਾਂ ਦੀ ਪਛਾਣ ਪੰਕਜ, ਮਨੀਸ਼ ਅਤੇ ਨਿਸ਼ੂ ਵਜੋਂ ਹੋਈ ਹੈ।
ਐਸ ਪੀ ਨਾਜ਼ਰੀਨ ਭਸੀਨ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ:
ਉਨ੍ਹਾਂ ਕਿਹਾ, "ਅਸੀਂ ਮੁਲਜ਼ਮਾਂ ਉੱਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੈ ਅਤੇ ਉਨ੍ਹਾਂ ਬਾਰੇ ਦੱਸਣ ਵਾਲੇ ਦੀ ਪਛਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ। ਪੀੜਤਾ ਦੀ ਹਾਲਤ ਫਿਲਹਾਲ ਸਥਿਰ ਹੈ। ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਥਾਂ-ਥਾਂ 'ਤੇ ਛਾਪੇਮਾਰੀ ਕਰ ਰਹੀ ਹੈ।''
ਜਦੋਂ ਗ੍ਰਿਫ਼ਤਾਰੀ ਵਿੱਚ ਹੋ ਰਹੀ ਦੇਰੀ ਬਾਰੇ ਉਨ੍ਹਾਂ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ, "ਜਿਵੇਂ ਹੀ ਐਫਆਈਆਰ ਦਰਜ ਹੋਈ ਉਸੇ ਵੇਲੇ ਟੀਮਾਂ ਨੂੰ ਛਾਪੇਮਾਰੀ ਲਈ ਭੇਜ ਦਿੱਤਾ ਗਿਆ ਸੀ ਤੇ ਅੰਦੂਰਨੀ ਜਾਂਚ ਜ਼ਰੀਏ ਦੇਰੀ ਦੇ ਇਲਜ਼ਾਮਾਂ ਦੀ ਜਾਂਚ ਕੀਤੀ ਜਾਵੇਗੀ।''

ਤਸਵੀਰ ਸਰੋਤ, Sat singh/bbc
ਨਾਜ਼ਰੀਨ ਭਸੀਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁਲਜ਼ਮਾਂ ਬਾਰੇ ਅਹਿਮ ਜਾਣਕਾਰੀ ਮਿਲ ਰਹੀ ਹੈ। ਪੁਲਿਸ ਨੇ ਤਿੰਨਾਂ ਫਰਾਰ ਮੁਲਜ਼ਮਾਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ।
ਉਨ੍ਹਾਂ ਕਿਹਾ, "ਅਸੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਕਾਫੀ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਾਂ। ਡਾਕਟਰੀ ਜਾਂਚ ਵਿੱਚ ਰੇਪ ਦੀ ਪੁਸ਼ਟੀ ਹੋਈ ਹੈ। ਅਸੀਂ ਪੀੜਤਾ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾ ਰਹੇ ਹਾਂ।''
ਇਹ ਵੀ ਪੜ੍ਹੋ:
ਪੁਲਿਸ ਦਾ ਦਾਅਵਾ ਹੈ ਕਿ ਇਹ ਘਟਨਾ ਬੁੱਧਵਾਰ ਰੇਵਾੜੀ ਜ਼ਿਲ੍ਹੇ ਦੇ ਖੇਤਰ ਵਿੱਚ ਹੋਈ ਸੀ, ਇਸ ਲਈ ਪੁਲਿਸ ਨੇ ਜ਼ੀਰੋ ਐਫ਼ਆਈਆਰ ਦਰਜ ਕੀਤੀ ਸੀ।
ਦੂਜੇ ਦਿਨ ਇਹ ਮਾਮਲਾ ਮਹਿੰਦਰਗੜ੍ਹ ਜ਼ਿਲ੍ਹੇ ਵਿਚ ਪੁਲਿਸ ਨੂੰ ਤਬਦੀਲ ਕੀਤਾ ਗਿਆ। ਸ਼ੁੱਕਰਵਾਰ ਨੂੰ ਪੁਲਿਸ ਨੇ ਲੜਕੀ ਦੇ ਧਾਰਾ 164 ਤਹਿਤ ਬਿਆਨ ਦਰਜ ਕੀਤੇ ਹਨ।












