ਕਰਤਾਰਪੁਰ ਲਾਂਘਾ: ਪਾਕ ਨੇ ਕਿਹਾ ਅਸੀਂ ਤਿਆਰ, ਪਰ ਅਜੇ ਨਹੀਂ ਹੋਇਆ ਰਸਮੀਂ ਸੰਪਰਕ

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Getty Images

ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਬਤ ਪਾਕਿਸਤਾਨ ਨਾਲ ਭਾਰਤ ਸਰਕਾਰ ਵੱਲੋਂ ਅਜੇ ਤੱਕ ਰਸਮੀਂ ਸੰਪਰਕ ਨਹੀਂ ਕੀਤਾ ਗਿਆ ਹੈ।

ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫੈਸਲ ਨੇ ਹਫ਼ਤਾਵਾਰੀ ਮੀਡੀਆ ਕਾਨਫਰੰਸ ਦੌਰਾਨ ਇਹ ਪ੍ਰਗਟਾਵਾ ਕੀਤਾ।

ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਭਾਰਤ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਲਾਂਘੇ ਬਾਬਤ ਗੱਲ ਕਰਨ ਲਈ ਤਿਆਰ ਹੈ। ਇਸ ਉੱਤੇ ਪਾਕਿਸਤਾਨੀ ਸਰਕਾਰ ਦੇ ਪ੍ਰਤੀਕਰਮ ਬਾਰੇ ਪੁੱਛੇ ਜਾਣ ਉੱਤੇ ਡਾਕਟਰ ਫੈਸਲ ਨੇ ਕਿਹਾ ਕਿ ਪਾਕਿਸਤਾਨ ਨਾਲ ਅਜੇ ਤੱਕ ਕੋਈ ਰਸਮੀ ਸੰਪਰਕ ਨਹੀਂ ਕੀਤਾ ਗਿਆ ਹੈ।

ਵੀਡੀਓ ਕੈਪਸ਼ਨ, ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਹੁਣ ਵੀਜ਼ੇ ਦੀ ਲੋੜ ਨਹੀਂ

ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਰੁਖ਼ ਇਸ ਮਾਮਲੇ ਉੱਤੇ ਹਾਂ-ਪੱਖੀ ਹੈ ਪਰ ਅਜੇ ਤੱਕ ਰਸਮੀ ਸੰਪਰਕ ਨਹੀਂ ਹੋਇਆ ਹੈ।

ਕਰੀਬ ਇੱਕ ਹਫ਼ਤਾ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਫ਼ਵਾਦ ਚੌਧਰੀ ਨੇ ਬੀਬੀਸੀ ਨਾਲ ਗੱਲਬਾਤ ਵਿਚ ਕਿਹਾ ਸੀ, "ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਲਈ ਬਿਨ੍ਹਾਂ ਵੀਜ਼ੇ ਤੋਂ ਲਾਂਘਾ ਖੋਲ੍ਹ ਰਿਹਾ ਹੈ।"ਪਾਕਿਸਤਾਨ ਵਿਚ ਦਾਖਲੇ ਲਈ ਇੱਕ ਸਿਸਟਮ ਤਿਆਰ ਕੀਤਾ ਜਾਵੇਗਾ।

ਪੰਜਾਬ ਦੀ ਸਿਆਸਤ 'ਚ ਉਬਾਲ

ਹਰਸਿਮਰਤ ਕੌਰ ਬਾਦਲ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਸਿੱਧੂ ਨੇ ਝੂਠ ਬੋਲਿਆ ਹੈ ਅਤੇ ਇਸ ਬਾਰੇ ਕੋਈ ਗੱਲ ਨਹੀਂ ਹੋਈ। ਉੱਧਰ ਸੁਖਬੀਰ ਬਾਦਲ ਨੇ ਕਿਹਾ ਸਿੱਧੂ ਨੂੰ ਸਿਰਫ਼ ਫੋਟੋਆਂ ਖਿਚਵਾਉਣ ਦਾ ਸ਼ੌਕ ਹੈ। ਬਿਕਰਮ ਮੀਜੀਠੀਆ ਨੇ ਵੀ ਇਸ ਮਾਮਲੇ ਨੂੰ ਲੈਕੇ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਕੀਤੀ।

ਸਿੱਧੂ ਨੇ ਪਲਟਵਾਰ ਕਰਦਿਆਂ ਕਿਹਾ, ਇਸ ਪਾਕ ਮੁੱਦੇ ਨੂੰ ਹੋਛੀ ਰਾਜਨੀਤੀ ਨਾਲ ਗੰਦਾ ਨਾ ਕਰੋ। ਮੈਂ ਸੱਦਾ ਦਿੰਦਾ ਹਾਂ, ਤੁਸੀਂ ਕਰੈਡਿਟ ਲਓ। ਪ੍ਰਧਾਨ ਮੰਤਰੀ ਤੋਂ ਫ਼ੋਨ ਕਰਵਾਓ ਤੇ ਮੈਂ ਤੁਹਾਡੇ ਮਗਰ ਲੱਗਣ ਨੂੰ ਤਿਆਰ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਕਹਿ ਚੁੱਕੇ ਹਨ। ਇਸ ਵਿਚ ਈਗੋ ਦਾ ਸਵਾਲ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਬਾਦਲ ਖੁਦ ਪਾਕਿਸਤਾਨ ਤੋਂ ਭੇਡੂ ਲੈ ਕੇ ਆਏ ਸਨ ਅਤੇ ਨਵਾਜ਼ ਸ਼ਰੀਫ਼ ਦੀ ਮੇਜ਼ਬਾਨੀ ਕੀਤੀ। ਉਨ੍ਹਾ ਕਿਹਾ ਕਿ ਸੰਗਤਾਂ ਇਨ੍ਹਾਂ ਦੀ ਮਾੜੀ ਸਿਆਸਤ ਲਈ ਮਾਫ਼ ਨਹੀਂ ਕਰਨਗੇ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੀਆਂ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)