ਸ਼ੋਪੀਆਂ 'ਚੋਂ ਅਗਵਾ ਕੀਤੇ ਤਿੰਨ ਪੁਲਿਸ ਮੁਲਾਜ਼ਮਾਂ ਦਾ ਕਤਲ

ਤਸਵੀਰ ਸਰੋਤ, Reuters
ਭਾਰਤ ਸ਼ਾਸਿਤ ਕਸ਼ਮੀਰ ਦੇ ਸ਼ੋਪੀਆਂ ਵਿੱਚੋਂ ਅਗਵਾ ਕੀਤੇ ਤਿੰਨ ਪੁਲਿਸ ਅਫ਼ਸਰਾਂ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਖ਼ਬਰ ਏਜੰਸੀ ਪੀਟੀਆਈ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਜਿਸ ਪਿੰਡ ਵਿੱਚੋਂ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕੀਤਾ ਗਿਆ ਸੀ ਉਨ੍ਹਾਂ ਦੀਆਂ ਲਾਸ਼ਾਂ ਉੱਥੋਂ ਤਕਰੀਬਨ ਇੱਕ ਕਿਲੋਮਟੀਰ ਦੂਰੀ 'ਤੇ ਸਥਿਤ ਇੱਕ ਬਾਗ ਵਿੱਚੋਂ ਬਰਾਮਦ ਕੀਤੀਆਂ ਗਈਆਂ। ਪੁਲਿਸ ਮੁਤਾਬਕ ਲਾਸ਼ਾਂ ਵਨਗਾਮ ਇਲਾਕੇ ਵਿੱਚੋਂ ਮਿਲੀਆਂ ਹਨ।
ਪੁਲਿਸ ਅਧਿਕਾਰੀਆਂ ਨੇ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਨਿਸਾਰ ਅਹਿਮਦ ਅਤੇ ਦੋ ਸਪੈਸ਼ਲ ਪੁਲਿਸ ਅਫ਼ਸਰ (ਐਸਪੀਓ) ਫਿਰਦੌਸ ਅਹਿਮਦ ਅਤੇ ਕੁਲਵੰਤ ਸਿੰਘ ਦੇ ਤੌਰ 'ਤੇ ਕੀਤੀ ਹੈ।
ਇਹ ਵੀ ਪੜ੍ਹੋ:
ਭਾਰਤ ਸ਼ਾਸਿਤ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਇਸ ਘਟਨਾ 'ਤੇ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਿਆ ਹੈ।

ਤਸਵੀਰ ਸਰੋਤ, Getty Images
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ, "ਕੱਟੜਪੰਥੀਆਂ ਦੀਆਂ ਗੋਲੀਆਂ ਨਾਲ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੇ ਜਾਨ ਗਵਾ ਦਿੱਤੀ। ਅਸੀਂ ਸਾਰੇ ਤੈਅ ਤਰੀਕੇ ਨਾਲ ਗੁੱਸਾ, ਸੋਗ ਅਤੇ ਨਿੰਦਾ ਕਰਾਂਗੇ। ਪਰ ਬਦਕਿਸਮਤੀ ਨਾਲ ਇਸ ਨਾਲ ਕਿਸੇ ਪੀੜਤ ਪਰਿਵਾਰ ਨੂੰ ਕੋਈ ਦਿਲਾਸਾ ਨਹੀਂ ਮਿਲੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਉਨ੍ਹਾਂ ਨੇ ਅੱਗੇ ਲਿਖਿਆ, "ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਰਾਂ ਦੇ ਅਗਵਾ ਹੋਣ ਨਾਲ ਸਾਫ਼ ਹੈ ਕਿ ਕੇਂਦਰ ਸਰਕਾਰ ਦੀ ਸਖਤੀ ਦੀ ਨੀਤੀ ਕੰਮ ਨਹੀਂ ਕਰ ਰਹੀ ਹੈ। ਅੱਗੇ ਵੱਧਣਾ ਇੱਕਲੌਤਾ ਰਾਹ ਗੱਲਬਾਤ ਫਿਲਹਾਲ ਦੂਰ ਦਾ ਖੁਆਬ ਨਜ਼ਰ ਆਉਂਦਾ ਹੈ।"
ਇਸ ਤੋਂ ਤਿੰਨ ਹਫ਼ਤੇ ਪਹਿਲਾਂ 30 ਅਗਸਤ ਨੂੰ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਖਣੀ ਕਸ਼ਮੀਰ ਦੇ ਇਲਾਕਿਆਂ ਵਿੱਚੋਂ ਅਗਵਾ ਕੀਤਾ ਸੀ ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।
ਅੱਠ ਲੋਕ ਜਿਨ੍ਹਾਂ ਦੇ ਰਿਸ਼ਤੇਦਾਰ ਜੰਮੂ-ਕਸ਼ਮੀਰ ਪੁਲਿਸ ਵਿੱਚ ਕੰਮ ਕਰਦੇ ਸਨ, ਨੂੰ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ।
ਤਿੰਨ ਦਿਨ ਦਾ ਅਲਟੀਮੇਟਮ
ਹਿਜ਼ਬੁਲ ਮੁਜਾਹੀਦੀਨ ਕਮਾਂਡਰ ਰਿਆਜ਼ ਨਾਇਕੂ ਨੇ 12 ਮਿੰਟ ਦਾ ਇੱਕ ਵੀਡੀਓ ਜਾਰੀ ਕਰਕੇ ਅਗਵਾ ਕਰਨ ਦੀ ਜ਼ਿੰਮੇਵਾਰੀ ਲਈ ਸੀ। ਇਸ ਦੌਰਾਨ ਉਸ ਨੇ ਪੁਲਿਸ ਹਿਰਾਸਤ ਵਿੱਚ ਅੱਤਵਾਦੀਆਂ ਦੇ ਰਿਸ਼ਤੇਦਾਰਾਂ ਨੂੰ ਰਿਹਾਅ ਕਰਨ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਸੀ।

ਤਸਵੀਰ ਸਰੋਤ, @JMUKMRPOLICE TWITTER/BBC
ਕੌਮਾਂਤਰੀ ਪੱਧਰ 'ਤੇ ਵਾਂਟੇਡ ਅੱਤਵਾਦੀ ਹਿਜ਼ਬੁਲ ਮੁਜਾਹੀਦੀਨ ਦੇ ਆਗੂ ਸਲਾਹੁਦੀਨ ਦੇ ਦੂਜੇ ਪੁੱਤਰ ਦੀ ਗ੍ਰਿਫ਼ਤਾਰੀ ਤੋਂ ਬਾਅਦ 30 ਅਗਸਤ ਨੂੰ ਪੁਲਿਸ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ ਅਗਵਾ ਕਰ ਲਿਆ ਗਿਆ ਸੀ।
ਸਲਾਹੁਦੀਨ ਦੇ ਪੁੱਤਰ ਨੂੰ ਗੁਪਤ ਤੌਰ 'ਤੇ ਫੰਡ ਮਿਲਣ ਕਾਰਨ ਹਿਰਾਸਤ ਵਿੱਚ ਲਿਆ ਗਿਆ ਸੀ।












