ਰਾਫੇਲ ਸਮਝੌਤੇ ਦੀ ਕੀਮਤ ਦੀ ਜਾਂਚ ਕਰੇਗਾ ਕੈਗ - ਅਰੁਣ ਜੇਤਲੀ

ਤਸਵੀਰ ਸਰੋਤ, EPA
ਵਿੱਤ ਮੰਤਰੀ ਅਰੁਣ ਜੇਤਲੀ ਨੇ ਫਰਾਂਸ ਨਾਲ 36 ਲੜਾਕੂ ਜਹਾਜ਼ਾਂ ਦੀ ਖ਼ਰੀਦਦਾਰੀ 'ਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੂੰ ਝੂਠ ਦੱਸਦੇ ਹੋਏ ਕਿਹਾ ਹੈ ਕਿ ਇਹ ਸਮਝੌਤਾ ਰੱਦ ਨਹੀਂ ਹੋਵੇਗਾ।
ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਦੇ ਉਸ ਬਿਆਨ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਭਾਰਤ ਦੀ ਮੌਜੂਦਾ ਸਰਕਾਰ ਨੇ ਹੀ ਅਨਿਲ ਅੰਬਾਨੀ ਦੀ ਰਿਲਾਇੰਸ ਨੂੰ ਇਸ ਸਮਝੌਤੇ 'ਚ ਘਰੇਲੂ ਕੰਪਨੀ ਵਜੋਂ ਚੁਣਿਆ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਹਾਲਾਂਕਿ ਜੇਤਲੀ ਨੇ ਕਿਹਾ ਕਿ ਕੈਗ ਇਸ ਸਮਝੌਤੇ ਦੀ ਕੀਮਤ ਦੀ ਜਾਂਚ ਕਰੇਗੀ ਕਿ ਐਨਡੀਏ ਦਾ ਰਾਫੇਲ ਸਮਝੌਤਾ ਚੰਗਾ ਹੈ ਜਾਂ ਯੂਪੀਏ ਦਾ ਸਮਝੌਤਾ ਚੰਗਾ ਸੀ।
ਜੇਤਲੀ ਨੇ ਕਿਹਾ ਕਿ ਰਾਹੁਲ ਨੂੰ ਇਸ ਆਧਾਰ 'ਤੇ ਆਪਣੀ ਸਰਕਾਰ ਦੀ ਵੀ ਆਲੋਚਨਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ:
ਕੀ ਕਿਹਾ ਰਾਹੁਲ ਨੇ
ਸ਼ਨਿੱਚਰਵਾਰ ਨੂੰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਫੇਲ ਡੀਲ ਦੇ ਵਿਵਾਦ ਬਾਰੇ ਚੁੱਪੀ 'ਤੇ ਸਵਾਲ ਚੁੱਕੇ।

ਤਸਵੀਰ ਸਰੋਤ, @INC
ਉਨ੍ਹਾਂ ਕਿਹਾ, "ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਨੇ ਕਿਹਾ ਹੈ ਕਿ ਰਾਫੇਲ ਸੌਦੇ ਲਈ ਅੰਬਾਨੀ ਦੀ ਕੰਪਨੀ ਨੂੰ ਚੁਣਨ ਵਿੱਚ ਫਰਾਂਸ ਦੀ ਕੋਈ ਭੂਮਿਕਾ ਨਹੀਂ ਸੀ। ਹੁਣ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਆਪਣੀ ਸਫ਼ਾਈ ਦੇਣੀ ਚਾਹੀਦੀ ਹੈ।''
ਇਹ ਵੀ ਪੜ੍ਹੋ:
ਜੇਤਲੀ ਵੱਲੋਂ ਬਚਾਅ
ਜੇਤਲੀ ਨੇ ਇਹ ਵੀ ਕਿਹਾ ਸੀ ਕਿ ਰਾਫੇਲ ਲੜਾਕੂ ਜਹਾਜ਼ ਬਣਾਉਣ ਵਾਲੀ ਕੰਪਨੀ ਡੇਸੋ ਦੇ ਐਮਓਯੂ 'ਚ ਰਿਲਾਇੰਸ ਫਰਵਰੀ 2012 'ਚ ਹੀ ਸ਼ਾਮਿਲ ਹੋ ਗਈ ਸੀ ਅਤੇ ਉਦੋਂ ਕਾਂਗਰਸ ਦੀ ਹੀ ਸਰਕਾਰ ਸੀ।
ਅਰੁਣ ਜੇਤਲੀ ਨੇ ਕਿਹਾ, "ਫਰਾਂਸ ਦੀ ਸਰਕਾਰ ਨੇ ਕਿਹਾ ਹੈ ਕਿ ਡੈਸੌ ਬਾਰੇ ਫੈਸਲਾ ਕੰਪਨੀ ਨੇ ਲਿਆ ਅਤੇ ਉਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਡੈਸੌ ਐਵੀਏਸ਼ਨ ਵੱਲੋਂ ਵੀ ਇਹੀ ਕਿਹਾ ਗਿਆ ਹੈ ਕਿ ਡੀਲ ਵਾਸਤੇ ਹਿੱਸੇਦਾਰ ਚੁਣੇ ਜਾਣ ਬਾਰੇ ਫੈਸਲੇ ਉਨ੍ਹਾਂ ਵੱਲੋਂ ਹੀ ਲਏ ਗਏ ਹਨ।"

ਤਸਵੀਰ ਸਰੋਤ, Reuters
"ਹੁਣ ਔਲਾਂਦੇ ਕਹਿ ਰਹੇ ਹਨ ਕਿ ਡੈਸੌ ਤੇ ਰਿਲਾਈਂਸ ਦਾ ਇਹ ਆਪਸੀ ਕਰਾਰ ਹੈ। ਔਲਾਂਦੇ ਦਾ ਇਹ ਬਿਆਨ ਉਨ੍ਹਾਂ ਦੇ ਪਿਛਾਲੇ ਬਿਆਨ ਦਾ ਖੁਦ ਹੀ ਖੰਡਨ ਕਰਦਾ ਹੈ।"
ਇਹ ਵੀ ਪੜ੍ਹੋ:
ਕੀ ਹੈ ਰਾਫੇਲ ਸਮਝੌਤਾ
- ਸਾਲ 2010 ਵਿੱਚ ਯੂਪੀਏ ਸਰਕਾਰ ਨੇ ਫਰਾਂਸ ਤੋਂ ਰਾਫੇਲ ਲੜਾਕੂ ਹਵਾਈ ਜਹਾਜ਼ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ।
- 2012 ਤੋਂ 2015 ਤੱਕ ਦੋਹਾਂ ਦੇਸਾਂ ਵਿਚਾਲੇ ਇਸ ਡੀਲ ਨੂੰ ਲੈ ਕੇ ਗੱਲਬਾਤ ਚੱਲਦੀ ਰਹੀ। 2014 ਵਿੱਚ ਯੂਪੀਏ ਸਰਕਾਰ ਦੀ ਥਾਂ ਮੋਦੀ ਸਰਕਾਰ ਸੱਤਾ ਵਿੱਚ ਆ ਗਈ ਸੀ।
- ਸਤੰਬਰ 2016 ਵਿੱਚ ਭਾਰਤ ਨੇ ਫਰਾਂਸ ਦੇ ਨਾਲ 36 ਰਾਫੇਲ ਲੜਾਕੂ ਹਵਾਈ ਜਹਾਜ਼ਾਂ ਲਈ ਕਰੀਬ 58 ਹਜ਼ਾਰ ਕਰੋੜ ਰੁਪਏ ਦੇ ਸੌਦੇ 'ਤੇ ਦਸਤਖ਼ਤ ਕੀਤੇ ਸਨ।
ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੀਆਂ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












