You’re viewing a text-only version of this website that uses less data. View the main version of the website including all images and videos.
ਬਰਗਾੜੀ ਕਾਂਡ: ਕੈਪਟਨ ਅਮਰਿੰਦਰ ਵੱਲੋਂ ਗਰਮਖਿਆਲੀਆਂ ਨੂੰ ਚੇਤਾਵਨੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਐਸਜੀਪੀਸੀ 'ਚੋਂ ਬਾਦਲਾਂ ਨੂੰ ਬਾਹਰ ਕੱਢਣ ਲਈ ਨਰਮ ਖਿਆਲੀਆਂ ਦੀ ਹਮਾਇਤ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬਾਦਲਾਂ ਨੇ ਗੁਰਦੁਆਰਿਆਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਕਾਰਵਾਈ ਕਰਨ ਦੇ ਵਾਅਦੇ ਤੋਂ ਪਿੱਛੇ ਹੱਟਣ ਦਾ ਸਵਾਲ ਪੈਦਾ ਨਹੀਂ ਹੁੰਦਾ ਹੈ।''
ਕੈਪਟਨ ਅਮਰਿੰਦਰ ਨੇ ਗਰਮਖਿਆਲੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਕੱਟੜਵਾਦ ਨਾਲ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ ਹੈ।
ਜੂਨ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। 14 ਅਕਤੂਬਰ 2015 ਨੂੰ ਬੇਅਦਬੀ ਖਿਲਾਫ਼ ਮੁਜ਼ਾਹਰਾ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।
ਐਤਵਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਬਰਸੀ ਮੌਕੇ ਬਰਗਾੜੀ ਵਿੱਚ ਕਾਫੀ ਸਿਆਸੀ ਸਰਗਰਮੀ ਰਹੀ ਸੀ। ਬਰਗਾੜੀ ਵਿੱਚ ਮੁਤਵਾਜੀ ਜਥੇਦਾਰਾਂ ਦੀ ਅਗਵਾਈ ਵਿੱਚ ਧਰਨਾ ਜਾਰੀ ਹੈ। ਧਰਨੇ 'ਤੇ ਬੈਠੇ ਲੋਕਾਂ ਦੀ ਮੰਗ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਤੋਂ ਜਦੋਂ ਪੁੱਛਿਆ ਕਿ, ਕੀ ਬਰਗਾੜੀ ਵਿੱਚ ਹਾਲਾਤ ਕਾਬੂ ਤੋਂ ਬਾਹਰ ਹੋ ਰਹੇ ਹਨ ਤਾਂ ਉਨ੍ਹਾਂ ਕਿਹਾ ਅਜਿਹਾ ਕੁਝ ਨਹੀਂ ਹੈ, ਉਹ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ।
ਇਹ ਵੀ ਪੜ੍ਹੋ:
ਉਨ੍ਹਾਂ ਕਿਹਾ, "ਕੁਝ ਲੋਕ ਇਸ ਮਾਮਲੇ 'ਤੇ ਸਿਆਸਤ ਕਰ ਰਹੇ ਹਨ ਪਰ ਸੂਬੇ ਦੇ ਲੋਕ ਸ਼ਾਂਤੀ ਚਾਹੁੰਦੇ ਹਨ ਅਤੇ ਸਿਆਸਤ ਦੇ ਅਸਰ ਹੇਠ ਚੁੱਕੇ ਕਦਮਾਂ ਨਾਲ ਉਹ ਪ੍ਰਭਾਵਿਤ ਨਹੀਂ ਹੋਣਗੇ।''
ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਦੇ ਦੌਰੇ 'ਤੇ ਪਹੁੰਚੇ ਹੋਏ ਸਨ। ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਉਨ੍ਹਾਂ ਵੱਲੋਂ 147.47 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।