ਐਮਜੇ ਅਕਬਰ ਦੇ ਅਸਤੀਫ਼ੇ ਦੀ ਨਾਂਹ 72 ਘੰਟੇ ਬਾਅਦ ਹਾਂ 'ਚ ਇੰਝ ਬਦਲੀ

ਐਮਜੇ ਅਕਬਰ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਐਮਜੇ ਅਕਬਰ 'ਤੇ ਮੀਡੀਆ 'ਚ ਕੰਮ ਕਰਨ ਵਾਲੀਆਂ ਕਈ ਔਰਤਾਂ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ।

#MeToo ਮੁਹਿੰਮ ਦੌਰਾਨ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਝੱਲ ਰਹੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐਮਜੇ ਅਕਬਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਐਮਜੇ ਅਕਬਰ 'ਤੇ ਮੀਡੀਆ 'ਚ ਕੰਮ ਕਰਨ ਵਾਲੀਆਂ ਕਈ ਔਰਤਾਂ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ। ਅਕਬਰ 'ਤੇ ਜਦੋਂ ਇਹ ਇਲਜ਼ਾਮ ਲਗਾਏ ਗਏ, ਉਦੋਂ ਉਹ ਨਾਈਜ਼ੀਰੀਆ ਦੇ ਦੌਰੇ 'ਤੇ ਸਨ।

ਅਕਬਰ ਦੇ ਵਿਦੇਸ਼ ਦੌਰੇ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਦੇਸ ਪਰਤ ਕੇ ਉਹ ਅਸਤੀਫ਼ਾ ਦੇ ਦੇਣਗੇ ਪਰ ਭਾਰਤ ਪਰਤਦਿਆਂ ਹੀ ਅਕਬਰ ਵੱਖਰੇ ਅੰਦਾਜ਼ ਵਿਚ ਨਜ਼ਰ ਆਏ।

ਅਕਬਰ ਨੇ ਅਸਤੀਫ਼ਾ ਦੇਣ ਦੀ ਬਜਾਇ ਇਲਜ਼ਾਮ ਲਗਾਉਣ ਵਾਲੀ ਮਹਿਲਾ ਪੱਤਰਕਾਰ ਪ੍ਰਿਯਾ ਦੇ ਖ਼ਿਲਾਫ਼ ਸੋਮਵਾਰ ਨੂੰ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ।

ਅਕਬਰ ਸਣੇ ਸਰਕਾਰ ਵੱਲੋਂ ਇਸ ਮਾਮਲੇ 'ਤੇ ਅਜੇ ਤੱਕ ਪੂਰੀ ਤਰ੍ਹਾਂ ਖ਼ਾਮੋਸ਼ੀ ਵਰਤੀ ਗਈ ਸੀ। ਹਾਲਾਂਕਿ ਆਪਣੇ ਬਿਆਨ 'ਚ ਅਕਬਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਸੀ।

ਇਹ ਵੀ ਪੜ੍ਹੋ:

ਪਰ ਸੋਸ਼ਲ ਮੀਡੀਆ 'ਤੇ ਕੁਝ ਲੋਕ ਸਰਕਾਰ ਤੇ ਅਕਬਰ ਕੋਲੋਂ ਅਸਤੀਫ਼ਾ ਲੈਣ ਦਾ ਦਬਾਅ ਬਣਾ ਰਹੇ ਸਨ। ਬੁੱਧਵਾਰ ਸ਼ਾਮ ਨੂੰ ਇੱਕ ਬਿਆਨ ਜਾਰੀ ਕਰਕੇ ਅਸਤੀਫ਼ਾ ਦੇ ਦਿੱਤਾ ਗਿਆ।

ਅਕਬਰ ਦੇ ਉਹ 72 ਘੰਟੇ

ਭਾਜਪਾ ਦੇ ਸੂਤਰਾਂ ਨੇ ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਨੂੰ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਵਚਨਬੱਧ ਹੈ। ਪਾਰਟੀ ਲੋਕਾਂ ਵਿਚਾਲੇ ਅਜਿਹਾ ਅਕਸ ਪੇਸ਼ ਕਰਦੀ ਹੈ, ਜਿਸ ਵਿੱਚ ਔਰਤਾਂ ਦੇ ਹੱਕਾਂ ਲਈ ਠੋਸ ਕਦਮ ਚੁੱਕੇ ਜਾਣ ਦੀ ਗੱਲ ਕੀਤੀ ਜਾਂਦੀ ਹੈ।

ਐਮਜੇ ਅਕਬਰ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਇਨ੍ਹਾਂ ਇਲਜ਼ਾਮਾਂ ਨਾਲ ਅਕਬਰ ਦੇ ਅਕਸ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉਸ ਦੀ ਭਰਪਾਈ ਨਹੀਂ ਹੋ ਸਕਦੀ।

ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਮੋਦੀ ਸਰਕਾਰ ਨੇ ਕਦੇ ਵੀ ਕਿਸੇ ਗ਼ਲਤ ਕੰਮ ਦਾ ਸਮਰਥਨ ਨਹੀਂ ਕੀਤਾ ਹੈ। ਇਹ ਮਾਮਲਾ ਅਦਾਲਤ ਵਿੱਚ ਹੈ, ਇਸ ਲਈ ਅਕਬਰ ਲਈ ਨਿਰਦੋਸ਼ ਸਾਬਿਤ ਹੋਣ ਤੱਕ ਇਹ ਕਦਮ ਚੁੱਕਣਾ ਜ਼ਰੂਰੀ ਸੀ।

ਸੂਤਰਾਂ ਦਾ ਦਾਅਵਾ ਹੈ ਕਿ ਅਕਬਰ ਨੇ ਮਾਣਹਾਨੀ ਦਾ ਕੇਸ ਨਿੱਜੀ ਪੱਧਰ 'ਤੇ ਕੀਤਾ ਹੈ ਅਤੇ ਸਰਕਾਰ ਨਹੀਂ ਚਾਹੁੰਦੀ ਹੈ ਕਿ ਉਹ ਕਿਸੇ ਦੇ ਪੱਖ 'ਚ ਨਜ਼ਰ ਆਏ ਇਸ ਲਈ ਅਸਤੀਫ਼ੇ ਦਾ ਰਸਤਾ ਚੁਣਿਆ ਗਿਆ।

ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਵੀ ਇਸ ਮਾਮਲੇ 'ਤੇ ਅਕਬਰ ਦੇ ਖ਼ਿਲਾਫ਼ ਸੀ। ਆਰਐਸਐਸ ਦਾ ਕਹਿਣਾ ਸੀ ਕਿ ਅਕਬਰ ਨੂੰ ਇਸ ਮਾਮਲੇ ਵਿੱਚ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਮੰਗਲਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ ਨੇ ਐਮਜੇ ਅਕਬਰ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਮੁਤਾਬਕ ਡੋਬਾਲ ਨੇ ਹੀ ਅਕਬਰ ਨੂੰ ਅਸਤੀਫ਼ਾ ਦੇਣ ਲਈ ਮਨਾਇਆ ਸੀ।

ਇਹ ਵੀ ਪੜ੍ਹੋ:

ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਜੁਆਇੰਟ ਜਨਰਲ ਸਕੱਤਰ ਦੱਤਾਤਰੇ ਹੋਸਬੋਲੇ ਨੇ #MeToo ਮੁਹਿੰਮ ਦਾ ਸਮਰਥਨ ਕੀਤਾ ਸੀ।

ਐਮਜੇ ਅਕਬਰ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਸੂਤਰਾਂ ਮੁਤਾਬਕ ਡੋਭਾਲ ਨੇ ਹੀ ਅਕਬਰ ਨੂੰ ਅਸਤੀਫ਼ਾ ਦੇਣ ਲਈ ਮਨਾਇਆ ਸੀ।

ਦੱਤਾਤਰੇ ਨੇ ਆਪਣੇ ਟਵਿੱਟਰ ਤੇ ਫੇਸਬੁੱਕ ਦੀ ਪਬਲਿਕ ਪਾਲਿਸੀ ਡਾਇਰੈਕਟਰ ਅੰਖੀ ਦਾਸ ਦੀ ਪੋਸਟ ਸ਼ੇਅਰ ਕਰਦਿਆਂ ਹੋਇਆ ਆਪਣਾ ਸਮਰਥਨ ਜ਼ਾਹਿਰ ਕੀਤਾ ਸੀ।

ਦਾਸ ਨੇ ਆਪਣੀ ਪੋਸਟ ਵਿੱਚ ਲਿਖਿਆ ਸੀ, "ਤੁਹਾਨੂੰ ਕਿਸੇ ਪੀੜਤ ਔਰਤ ਪੱਤਰਕਾਰ ਦਾ ਸਮਰਥਨ ਕਰਨ ਲਈ ਮੀ ਟੂ ਮੁਹਿੰਮ ਦੀ ਲੋੜ ਨਹੀਂ ਹੈ। ਨਾ ਹੀ ਤੁਹਾਨੂੰ ਔਰਤ ਹੋਣ ਦੀ ਲੋੜ ਹੈ। ਤੁਹਾਨੂੰ ਮਹਿਜ਼ ਸਹੀ ਅਤੇ ਗ਼ਲਤ ਨੂੰ ਸਮਝਣ ਦੀ ਲੋੜ ਹੈ। ਸੰਵੇਦਨਸ਼ੀਲ ਹੋਣ ਦੀ ਲੋੜ ਹੈ।"

ਅਕਬਰ ਨੇ ਇਸ ਤੋਂ ਪਹਿਲਾਂ ਆਪਣੇ ਬਚਾਅ 'ਚ ਕੀ ਕਿਹਾ ਸੀ?

ਐਮਜੇ ਅਕਬਰ ਦੇ ਵਕੀਲਾਂ ਦਾ ਕਹਿਣਾ ਸੀ ਕਿ ਇਲਜ਼ਾਮ ਲਗਾਉਣ ਵਾਲੀ ਪ੍ਰਿਯਾ ਰਮਾਨੀ ਨੇ ਖ਼ੁਦ ਮੰਨਿਆ ਹੈ ਕਿ 20 ਸਾਲ ਪੁਰਾਣੇ ਇਸ ਮਾਮਲੇ ਵਿੱਚ ਅਕਬਰ ਨੇ ਉਨ੍ਹਾਂ ਦੇ ਨਾਲ 'ਕੁਝ ਕੀਤਾ ਨਹੀਂ ਸੀ'।

ਵਕੀਲਾਂ ਨੇ ਕਿਹਾ, "ਪ੍ਰਿਆ ਨੇ ਅਕਬਰ 'ਤੇ ਇਲਜ਼ਾਮ ਲਗਾਉਣ ਵਾਲੇ ਲੇਖ ਤੋਂ ਪਹਿਲਾਂ ਕਦੇ ਕਿਸੇ ਅਥਾਰਿਟੀ ਕੋਲ ਸ਼ਿਕਾਇਤ ਨਹੀਂ ਕੀਤੀ। ਅਕਬਰ ਦੇ ਖ਼ਿਲਾਫ਼ ਜਿਸ ਕਥਿਤ ਘਟਨਾ ਨੂੰ ਲੈ ਇਲਜ਼ਾਮ ਲਗਾਏ ਗਏ ਹਨ, ਉਹ ਸਿਰਫ਼ ਇਸ ਲੇਖ 'ਤੇ ਆਧਾਰਿਤ ਹਨ। ਇਹ ਲੇਖ ਪ੍ਰਿਯਾ ਦੀ ਕਲਪਨਾ 'ਤੇ ਆਧਾਰਿਤ ਹੈ।''

ਔਰਤ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪ੍ਰਿਆ ਨੇ ਅਕਬਰ 'ਤੇ ਇਲਜ਼ਾਮ ਲਗਾਉਣ ਵਾਲੇ ਲੇਖ ਤੋਂ ਪਹਿਲਾਂ ਕਦੇ ਕਿਸੇ ਕਿਸੀ ਅਥਾਰਿਟੀ ਕੋਲ ਸ਼ਿਕਾਇਤ ਨਹੀਂ ਕੀਤੀ

ਐਮਜੇ ਅਕਬਰ ਵੱਲੋਂ ਇਹ ਕਿਹਾ ਗਿਆ ਹੈ ਕਿ ਝੂਠੇ ਇਲਜ਼ਾਮ ਲਗਾ ਕੇ ਸਿਆਸੀ ਬਰਾਦਰੀ, ਮੀਡੀਆ ਦੇ ਦੋਸਤਾਂ, ਪਰਿਵਾਰ ਅਤੇ ਸਮਾਜ 'ਚ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਲਜ਼ਾਮਾਂ ਦੇ ਬਾਅਦ ਅਕਬਰ ਨੂੰ ਦੋਸਤਾਂ, ਸਿਆਸੀ ਅਤੇ ਮੀਡੀਆ ਤੋਂ ਕਾਫੀ ਫੋਨ ਕੀਤੇ ਗਏ। ਇਨ੍ਹਾਂ ਫੋਨ ਕਾਲਾਂ ਵਿੱਚ ਝੂਠੇ ਇਲਜ਼ਾਮਾਂ ਨੂੰ ਲੈ ਕੇ ਸਵਾਲਾਂ ਕੀਤੇ ਗਏ। ਇਨ੍ਹਾਂ ਇਲਜ਼ਾਮਾਂ ਨਾਲ ਅਕਬਰ ਦੇ ਅਕਸ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉਸ ਦੀ ਭਰਪਾਈ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀ ਪਸੰਦ ਆ ਸਕਦਾ ਹੈ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)