ਅੰਮ੍ਰਿਤਸਰ ਰੇਲ ਹਾਦਸਾ : 11 ਨੁਕਤਿਆਂ 'ਚ ਪੂਰੀ ਕਹਾਣੀ

ਐਤਵਾਰ ਸ਼ਾਮ ਤੱਕ ਇੱਕ ਹੋਰ ਵਿਅਕਤੀ ਵੱਲੋਂ ਹਸਪਤਾਲ ਵਿੱਚ ਦਮ ਤੋੜ ਜਾਣ ਕਰਕੇ ਇਹ ਗਿਣਤੀ 58 ਹੋ ਗਈ ਹੈ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਸਥਾਨਕ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਨੂੰ ਡਿਪਟੀ ਕਮਿਸ਼ਨਰ, ਕਮਲਦੀਪ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ 57 ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ, "ਪਹਿਲੀ ਗਿਣਤੀ ਹਾਦਸੇ ਵਾਲੀ ਥਾਂ ਤੋਂ ਮਿਲੇ ਬੈਗਾਂ ਉੱਪਰ ਆਧਾਰਿਤ ਸੀ ਜਦਕਿ ਹੁਣ ਜੋ ਗਿਣਤੀ ਦੱਸੀ ਜਾ ਰਹੀ ਹੈ ਉਹ ਉਨ੍ਹਾਂ ਲਾਸ਼ਾਂ 'ਤੇ ਆਧਾਰਿਤ ਹੈ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ।"

ਉਨ੍ਹਾਂ ਅੱਗੇ ਕਿਹਾ ਕਿ 57 ਵਿੱਚੋ56 ਦੀ ਪਹਿਚਾਣ ਹੋ ਚੁੱਕੀ ਹੈ ਅਤੇ ਇੱਕ ਦੀ ਪਹਿਚਾਣ ਹੋਣੀ ਹਾਲੇ ਬਾਕੀ ਹੈ।

ਹਾਦਸੇ ਦੀਆਂ ਵੀਡੀਓ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)