ਅਕਾਲ ਤਖਤ ਦੇ ਜਥੇਦਾਰ ਤੋਂ ਗਰਮਖਿਆਲੀਆਂ ਨੇ ਨਹੀਂ ਲਿਆ ਸਿਰੋਪਾ - ਪੰਜ ਮੁੱਖ ਖ਼ਬਰਾਂ

ਦਿ ਹਿੰਦੂਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਬੀਤੇ ਦਿਨੀਂ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਸਿੱਖ ਗਰਮਖਿਆਲੀ ਆਗੂਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਸਿਰੋਪਾ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਿਸੇ ਇੱਕ ਧਿਰ ਵੱਲੋਂ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ ਹਨ।

ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ੇ ਦੇਣ ਤੋਂ ਬਾਅਦ ਐਸਜਪੀਸੀ ਵੱਲੋਂ ਦਮਦਮਾ ਟਕਸਾਲ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਹੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ:

ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਰਫ਼ਾਲ ਜਹਾਜ਼ਾਂ ਦੀ ਕੀਮਤ ਬਾਰੇ ਜਾਣਕਾਰੀ ਸੀਲਬੰਦ ਲਿਫ਼ਾਫ਼ੇ ਵਿੱਚ ਦੇਣ ਲਈ ਕਿਹਾ ਹੈ।

ਚੀਫ਼ ਜਸਟਿਸ ਰੰਡਨ ਗੋਗੋਈ ਦੀ ਪ੍ਰਧਾਨਗੀ ਵਿੱਚ ਜਸਟਿਸ ਯੂ ਯੂ ਲਲਿਤ ਅਤੇ ਜਸਟਿਸ ਕੇਐਮ ਜੋਸੇਫ਼ ਦੀ ਬੈਂਚ ਨੇ ਬੁੱਧਵਾਰ ਨੂੰ ਰਫ਼ਾਲ ਮਾਮਲੇ ਨਾਲ ਜੁੜੀਆਂ ਅਰਜ਼ੀਆਂ 'ਤੇ ਸੁਣਵਾਈ ਕੀਤੀ।

ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ, ਯਸ਼ਵੰਤ ਸਿਨਹਾ ਅਤੇ ਪ੍ਰਸ਼ਾਂਤ ਭੂਸ਼ਣ ਵੱਲੋਂ ਰਫ਼ਾਲ ਮਾਮਲੇ ਵਿੱਚ ਐਫ਼ਆਈਆਰ ਦਰਜ ਕਰਨ ਅਤੇ ਜਾਂਚ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਖ਼ਲ ਕੀਤੀ ਗਈ ਹੈ।

ਇਨ੍ਹਾਂ ਦਾ ਇਲਜ਼ਾਮ ਹੈ ਕਿ ਫਰਾਂਸ ਤੋਂ ਰਫ਼ਾਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਵਿੱਚ ਕੇਂਦਰ ਸਰਕਾਰ ਨੇ ਬੇਨਿਯਮੀਆਂ ਵਰਤੀਆਂ ਹਨ।

ਇਸ ਸੁਣਵਾਈ ਵਿੱਚ ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਵੱਲੋਂ ਦਰਜ ਯਾਚਿਕਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

10 ਅਕਤੂਬਰ ਨੂੰ ਵਕੀਲ ਐਮਐਲ ਸ਼ਰਨਾ ਅਤੇ ਵਿਨੀਤ ਢਾਡਾ ਵੱਲੋਂ ਦਰਜ ਅਰਜ਼ੀ ਨੂੰ ਸੁਣਵਾਈ ਲਈ ਮਨਜ਼ੂਰ ਕਰਦੇ ਹੋਏ ਅਦਾਲਤ ਨੇ ਸਰਕਾਰ ਤੋਂ ਰਫ਼ਾਲ ਸੌਦੇ ਬਾਰੇ ਜਾਣਕਾਰੀ ਮੰਗੀ ਸੀ। ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਕੱਟੜਪੰਥੀਆਂ ਨੂੰ ਇਮਰਾਨ ਦਾ ਜਵਾਬ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸੀਆ ਬੀਬੀ ਮਾਮਲੇ 'ਚ ਵਿਰੋਧ ਕਰੇ ਰਹੇ ਕੱਟੜਪੰਥੀਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੇਸ ਵਿੱਚ ਸ਼ਾਂਤੀ ਦਾ ਮਾਹੌਲ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

ਇਮਰਾਨ ਖ਼ਾਨ ਨੇ ਕੱਟੜਪੰਥੀਆਂ 'ਤੇ ਹਮਲਾ ਬੋਲਦਿਆ ਕਿਹਾ, ''ਲੋਕਾਂ ਨੂੰ ਸਿਆਸੀ ਫਾਇਦੇ ਲਈ ਭੜਕਾਇਆ ਜਾ ਰਿਹਾ ਸੀ।'' ਉਨ੍ਹਾਂ ਦਾਅਵਾ ਕੀਤਾ ਕਿ ''ਇਸਲਾਮ ਲਈ ਕੋਈ ਸੇਵਾ ਨਹੀਂ ਕਰ ਰਿਹਾ।''

ਪਾਕਿਸਤਾਨ ਦੇ ਸੁਪਰੀਮ ਕੋਰਟ ਵੱਲੋਂ ਈਸ਼ ਨਿੰਦਾ ਮਾਮਲੇ ਵਿੱਚ ਆਸੀਆ ਬੀਬੀ ਨੂੰ ਰਿਹਾਅ ਕਰਨ ਤੋਂ ਬਾਅਦ ਬੀਤੇ ਦਿਨੀਂ ਕਾਫ਼ੀ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਗਏ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਆਸੀਆ ਬੀਬੀ ਦੀ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਸਰਕਾਰ ਵੱਲੋਂ 12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਖ਼ਿਲਾਫ਼ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤੋਂ ਧਰਨੇ 'ਤੇ ਬੈਠਣਗੇ।

ਸ਼੍ਰੀ ਅਕਾਲ ਤਖਤ਼ ਸਾਹਿਬ 'ਤੇ ਅਰਦਾਸ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਹਿਲੇ 24 ਘੰਟੇ ਅੰਮ੍ਰਿਤਸਰ ਵਿੱਚ ਧਰਨੇ 'ਤੇ ਬੈਠਣਗੇ। ਉਨ੍ਹਾਂ ਤੋਂ ਬਾਅਦ ਅਗਲੇ 24 ਘੰਟੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਧਰਨੇ 'ਤੇ ਬੈਠਣਗੇ।

ਸੁਖਬੀਰ ਸਿੰਘ ਬਾਦਲ ਨੇ ਪੂਰੇ ਸਿੱਖ ਭਾਈਚਾਰੇ ਨੂੰ ਕੈਪਟਨ ਸਰਕਾਰ ਖ਼ਿਲਾਫ਼ ਇਕੱਠੇ ਹੋ ਕੇ ਵਿਰੋਧ ਜਤਾਉਣ ਦਾ ਸੱਦਾ ਦਿੱਤਾ ਹੈ।

ਹਾਲਾਂਕਿ ਇਸ ਕਿਤਾਬ ਨੂੰ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਅਗਵਾਈ ਕਰਨ ਵਾਲੇ ਸਿੱਖ ਇਤਿਹਾਸਕਾਰ ਪ੍ਰੋਫੈਸਰ ਕ੍ਰਿਪਾਲ ਸਿੰਘ ਨੇ ਕਿਹਾ ਹੈ ਕਿ ਕਿਤਾਬ ਵਿੱਚ ਕੋਈ ਗ਼ਲਤੀ ਨਹੀਂ ਹੈ। ਉਨ੍ਹਾਂ ਦਾ ਪੂਰਾ ਬਿਆਨ ਹਿੰਦੂਸਤਾਨ ਟਾਈਮਜ਼ ਵਿੱਚ ਛਪਿਆ ਹੈ।

ਹਾਸ਼ੀਮਪੁਰਾ ਮਾਮਲੇ 'ਚ ਸਜ਼ਾ ਦਾ ਐਲਾਨ

ਮੇਰਠ ਦੇ ਹਾਸ਼ੀਮਪੁਰਾ ਵਿੱਚ 31 ਸਾਲ ਪਹਿਲਾਂ ਹੋਏ ਕਤਲੇਆਮ ਵਿੱਚ ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਸਾਰੇ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਸ ਤੋਂ ਪਹਿਲਾਂ ਟਰਾਇਲ ਕੋਰਟ ਨੇ ਪੀਏਸੀ ਦੇ 16 ਜਵਾਨਾਂ ਨੂੰ ਇਸ ਕੇਸ ਵਿੱਚ ਸ਼ੱਕ ਦਾ ਲਾਭ ਦਿੰਦੇ ਹੋਏ 2015 ਵਿੱਚ ਰਿਹਾਅ ਕਰ ਦਿੱਤਾ ਸੀ।

1987 ਵਿੱਚ ਹਾਸ਼ੀਮਪੁਰਾ ਕਸਬੇ ਵਿੱਚ ਹੋਏ ਕਤਲੇਆਮ 'ਚ 40 ਮੁਸਲਮਾਨ ਮਾਰੇ ਗਏ ਸਨ।

ਇਹ ਵੀ ਪੜ੍ਹੋ:

1987 ਵਿੱਚ ਮੇਰਠ 'ਚ ਹੋਏ ਦੰਗਿਆਂ ਤੋਂ ਬਾਅਦ ਪੀਏਸੀ ਦੇ ਜਵਾਨ ਹਾਸ਼ੀਮਪੁਰਾ ਮੁਹੱਲੇ ਦੇ 40-50 ਮੁਸਲਮਾਨਾਂ ਨੂੰ ਕਥਿਤ ਤੌਰ 'ਤੇ ਆਪਣੇ ਨਾਲ ਲੈ ਗਏ ਸਨ। ਜਵਾਨਾਂ ਨੇ ਉਨ੍ਹਾਂ ਨੂੰ ਜਾਂਚ ਮੁਹਿੰਮ ਤੋਂ ਬਾਅਦ ਫੜਿਆ ਸੀ। ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)