ਫਾਜ਼ਲਿਕਾ: ਸੈਨੇਟਰੀ ਪੈਡ ਮਿਲਣ ਮਗਰੋਂ ਟੀਚਰਾਂ 'ਤੇ ਕੁੜੀਆਂ ਦੇ ਕੱਪੜੇ ਲੁਹਾਉਣ ਦਾ ਇਲਜ਼ਾਮ, ਹਰਕਤ ਚ ਆਈ ਸਰਕਾਰ

ਵਿਦਿਆਰਥਣਾਂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਾਮਲਾ ਹੈ ਕਿ ਸਕੂਲ ਦੇ ਟੌਇਲਿਟ ਵਿੱਚ ਵਰਤਿਆਹੋਇਆ ਸੈਨੇਟਰੀ ਪੈਡ ਮਿਲਣ ਮਗਰੋਂ ਵਿਦਿਆਰਥਣਾਂ ਦੀ ਕਥਿਤ ਤੌਰ ’ਤੇ ਕੱਪੜੇ ਲੁਹਾ ਕੇ ਤਲਾਸ਼ੀ ਲਈ ਗਈ (ਸੰਕੇਤਕ ਤਸਵੀਰ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਾਜ਼ਿਲਕਾ ਦੇ ਇੱਕ ਸਰਕਾਰੀ ਸਕੂਲ ਵਿੱਚ ਕਥਿਤ ਤੌਰ 'ਤੇ ਵਿਦਿਆਰਥਣਾਂ ਦੇ ਕੱਪੜੇ ਲੁਹਾਉਣ ਦੇ ਇਲਜ਼ਾਮ ਵਿੱਚ ਦੋ ਟੀਚਰਾਂ ਦੇ ਤਬਾਦਲੇ ਦਾ ਹੁਕਮ ਜਾਰੀ ਕਰਕੇ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

ਇਲਜ਼ਾਮ ਹੈ ਕਿ ਸਕੂਲ ਦੇ ਬਾਥਰੂਮ ਵਿੱਚ ਇੱਕ ਸੈਨੇਟਰੀ ਪੈਡ ਮਿਲਣ ਮਗਰੋਂ ਟੀਚਰਾਂ ਨੇ ਤਲਾਸ਼ੀ ਲੈਣ ਲਈ ਵਿਦਿਆਰਥਣਾਂ ਦੇ ਕੱਪੜੇ ਲੁਹਾ ਦਿੱਤੇ।

ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੋਮਵਾਰ ਤੱਕ ਜਾਂਚ ਪੂਰੀ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮੁੱਖ ਮੰਤਰੀ ਵੱਲੋਂ ਸਿੱਖਿਆ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਸੋਮਵਾਰ ਤੱਕ ਐਕਸ਼ਨ ਲੈਣ ਲਈ ਵੀ ਕਿਹਾ ਗਿਆ ਹੈ

ਕੀ ਹੈ ਮਾਮਲਾ?

ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਉਸ ਵੇਲੇ ਆਇਆ ਜਦੋਂ ਇੱਕ ਵੀਡੀਓ ਵਿੱਚ ਫਾਜ਼ਿਲਕਾ ਦੇ ਪਿੰਡ ਕੁੰਡਲ ਦੇ ਕੁੜੀਆਂ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਿਕਾਇਤ ਕੀਤੀ ਕਿ ਟੀਚਰਾਂ ਨੇ ਸਕੂਲ ਵਿੱਚ ਉਨ੍ਹਾਂ ਦੇ ਕੱਪੜੇ ਲੁਹਾਏ।

ਇਲਜ਼ਾਮਾਂ ਮੁਤਾਬਕ, ''ਟੀਚਰਾਂ ਵੱਲੋਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਸੈਨੇਟਰੀ ਪੈਡ ਕਿਹੜੀ ਕੁੜੀ ਨੇ ਵਰਤਿਆ ਸੀ, ਪੈਡ ਨੂੰ ਇਸਤੇਮਾਲ ਕਰਨ ਮਗਰੋਂ ਉਸ ਨੂੰ ਕਿੱਥੇ ਸੁੱਟਣਾ ਚਹੀਦਾ ਹੈ, ਇਹ ਦੱਸਣ ਦੀ ਬਜਾਏ ਉਨ੍ਹਾਂ ਨੇ ਵਿਦਿਆਰਥਣਾਂ ਦੇ ਕੱਪੜੇ ਉਤਰਵਾ ਦਿੱਤੇ।''

ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ ਦੇ ਦੌਰੇ 'ਤੇ ਭੇਜਿਆ ਗਿਆ ਸੀ, ਬੱਚੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਦੇ ਆਧਾਰ 'ਤੇ ਪਹਿਲੀ ਨਜ਼ਰੇ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਘਟਨਾ ਵਿੱਚ ਟੀਚਰਾਂ ਦੀ ਸ਼ਮੂਲੀਅਤ ਹੈ।

ਇਸ ਤੋਂ ਬਾਅਦ ਹੀ ਸੀਐੱਮ ਨੇ ਟੀਚਰਾਂ ਦੇ ਤਬਾਦਲੇ ਦਾ ਫਰਮਾਨ ਸੁਣਾਇਆ।

ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)